KHED MELA 2022: "ਖੇਡਾਂ ਵਤਨ ਪੰਜਾਬ ਦੀਆਂ" -ਜੇਤੂਆਂ ਨੂੰ ਮਿਲਣਗੇ 6 ਕਰੋੜ ਰੁਪਏ ਦੇ ਇਨਾਮ*



*ਪੰਜਾਬ ਵਿੱਚ 'ਖੇਡ ਇਨਕਲਾਬ' ਲਿਆਉਣਗੀਆਂ "ਖੇਡਾਂ ਵਤਨ ਪੰਜਾਬ ਦੀਆਂ": ਐਮ ਐਲ ਏ ਸੰਤੋਸ਼ ਕਟਾਰੀਆ-*


*ਕਰੀਬ ਦੋ ਮਹੀਨੇ ਚੱਲਣ ਵਾਲੇ ਖੇਡ ਮਹਾਂਕੁੰਭ ਵਿੱਚ 5 ਲੱਖ ਤੋਂ ਵੱਧ ਖਿਡਾਰੀ ਲੈਣਗੇ ਹਿੱਸਾ*


*ਜੇਤੂਆਂ ਨੂੰ ਮਿਲਣਗੇ 6 ਕਰੋੜ ਰੁਪਏ ਦੇ ਇਨਾਮ*


*ਸਾਰੇ ਜੇਤੂ ਖਿਡਾਰੀ ਸੂਬੇ ਦੀ ਗ੍ਰੇਡੇਸ਼ਨ ਨੀਤੀ ਵਿੱਚ ਹੋਣਗੇ ਕਵਰ*

ਪ੍ਰਮੋਦ ਭਾਰਤੀ


*ਨਵਾਂਸ਼ਹਿਰ, 29 ਅਗਸਤ, 2022:*

ਐਮ ਐਲ ਏ ਸੰਤੋਸ਼ ਕੁਮਾਰੀ ਕਟਾਰੀਆ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵਾਲੇ ਪਾਸੇ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ "ਖੇਡਾਂ ਵਤਨ ਪੰਜਾਬ ਦੀਆਂ" ਨੂੰ ਨੌਜਵਾਨੀ 'ਚ ਨਵਾਂ ਜੋਸ਼ ਭਰਨ ਵਾਲਾ ਉਪਰਾਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸੂਬੇ 'ਚ "ਖੇਡ ਇਨਕਲਾਬ" ਆਏਗਾ।



  ਉਨ੍ਹਾਂ ਕਿਹਾ ਕਿ ਅੱਜ 29 ਅਗਸਤ ਤੋਂ ਸ਼ੁਰੂ ਹੋ ਕੇ ਕਰੀਬ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿੱਚ ਸੂਬੇ ਦੇ 5 ਲੱਖ ਤੋਂ ਵਧੇਰੇ ਉੱਭਰਦੇ ਖਿਡਾਰੀ ਭਾਗ ਲੈਣਗੇ। ਭਗਵੰਤ ਮਾਨ ਸਰਕਾਰ ਨੇ ਜੇਤੂਆਂ ਲਈ 6 ਕਰੋੜ ਰੁਪਏ ਦੇ ਇਨਾਮ ਰੱਖੇ ਹਨ ਅਤੇ ਸਾਰੇ ਜੇਤੂ ਖਿਡਾਰੀ ਸੂਬੇ ਦੀ ਗ੍ਰੇਡੇਸ਼ਨ ਨੀਤੀ ਵਿੱਚ ਕਵਰ ਹੋਣਗੇ।


   ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਅੱਜ ਮਨਾਏ ਜਾ ਰਹੇ ਕੌਮੀ ਖੇਡ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਇਨ੍ਹਾਂ ਖੇਡਾਂ ਦਾ ਆਗ਼ਾਜ਼ ਕਰ ਦਿੱਤਾ ਗਿਆ ਹੈ, ਜਿਸ ਨਾਲ ਸਾਰਾ ਪੰਜਾਬ ਖੇਡਾਂ ਦੇ ਰੰਗ ਵਿੱਚ ਰੰਗਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 1 ਸਤੰਬਰ ਤੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋ ਜਾਣਗੇ। ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਿੜਨਗੇ ਅਤੇ ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ 10 ਅਕਤੂਰ ਤੋਂ 21 ਅਕਤੂਬਰ ਤੱਕ ਰਾਜ ਪੱਧਰੀ ਖੇਡ ਮੁਕਾਬਿਲਆਂ ਵਿੱਚ ਆਪਣੇ ਜੌਹਰ ਵਿਖਾਉਣਗੇ।


    ਸ੍ਰੀਮਤੀ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਹੈ ਕਿ ਕਿਸੇ ਵੇਲੇ ਖੇਡਾਂ ਵਿੱਚ ਪਹਿਲੇ ਨੰਬਰ 'ਤੇ ਰਹੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਸੂਬਾ ਬਣਾਇਆ ਜਾਵੇ ਅਤੇ ਆਪਣੇ ਇਸੇ ਉਦੇਸ਼ ਨੂੰ ਲੈ ਕੇ ਉਨ੍ਹਾਂ ਨੇ ਇਹ ਮਹਾਂਕੁੰਭ ਉਲੀਕਿਆ ਹੈ। ਖੇਡ ਤੇ ਯੁਵਕ ਸੇਵਾਵਾਂ ਵਿਭਾਗ ਨੇ ਇਨ੍ਹਾਂ ਖੇਡਾਂ ਨੇ ਸੁਚੱਜੇ ਪ੍ਰਬੰਧ ਕੀਤੇ ਹਨ ਤਾਂ ਜੋ ਸੂਬ ਵਿੱਚ ਖੇਡ ਪ੍ਰਤਿਭਾ ਤੇ ਹੁਨਰ ਦੀ ਭਾਲ ਕੀਤੀ ਜਾ ਸਕੇ, ਖੇਡਾਂ ਦਾ ਪੱਧਰ ਹੋਰ ਉੱਚਾ ਚੁੱਕਿਆ ਜਾ ਸਕੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਪੰਜਾਬ ਸਿਰਜਿਆ ਜਾ ਸਕੇ।

    ਇਸ ਖੇਡ ਮਹਾਂਕੁੰਭ ਵਿੱਚ ਗ੍ਰੇਡੇਸ਼ਨ ਸੂਚੀ ਵਾਲੀਆਂ ਮਾਨਤਾ ਪ੍ਰਾਪਤ 28 ਖੇਡਾਂ ਵਿੱਚ ਅੰਡਰ-14, ਅੰਡਰ-17, ਅੰਡਰ-21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਕੁੱਲ ਛੇ ਉਮਰ ਵਰਗ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ 5 ਲੱਖ ਦੇ ਕਰੀਬ ਖਿਡਾਰੀ ਅਤੇ ਪੈਰਾ-ਖਿਡਾਰੀ ਹਿੱਸਾ ਲੈਣਗੇ।

    ਉਨ੍ਹਾਂ ਦੱਸਿਆ ਕਿ ਖੇਡ ਮੇਲੇ ਵਿੱਚ ਹਿੱਸਾ ਲੈਣ ਦੇ ਇਛੁੱਕ ਖਿਡਾਰੀ www.punjabkhedmela2022.in ਪੋਰਟਲ 'ਤੇ 30 ਅਗਸਤ ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ, ਸਰਕਲ ਸਟਾਈਲ), ਖੋ-ਖੋ ਅਤੇ ਰੱਸ਼ਾਕਸੀ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ 'ਤੇ ਬਲਾਕ ਪੱਧਰੀ ਖੇਡਾਂ ਤੋਂ ਇਲਾਵਾ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਅਤੇ ਵੇਟਲਿਫਟਿੰਗ ਦੇ ਮੁਕਾਬਲੇ ਹੋਣਗੇ। ਸੂਬਾ ਪੱਧਰ 'ਤੇ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਤਲਵਾਰਬਾਜ਼ੀ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਰੋਇੰਗ, ਜਿਮਨਾਸਟਿਕ ਅਤੇ ਸ਼ਤਰੰਜ ਦੇ ਮੁਕਾਬਲੇ ਹੋਣਗੇ।

    ਉਨ੍ਹਾਂ ਦੱਸਿਆ ਕਿ 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਅਤੇ ਅਥਲੈਟਿਕਸ ਦੇ ਮੁਕਾਬਲੇ ਹੋਣਗੇ ਅਤੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends