6635 ETT RECRUITMENT: ਪ੍ਰਾਇਮਰੀ ਦੀ 6635 ਭਰਤੀ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿਖੇ ਨਵ-ਨਿਯੁਕਤ ਅਧਿਆਪਕਾਂ ਨੂੰ ਆਰਡਰ ਦਿੱਤੇ ਗਏ

 *ਪ੍ਰਾਇਮਰੀ ਦੀ 6635 ਭਰਤੀ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿਖੇ 04 ਨਵ-ਨਿਯੁਕਤ ਅਧਿਆਪਕਾਂ ਨੂੰ ਆਰਡਰ ਦਿੱਤੇ ਗਏ *


ਗੁਰਦਾਸਪੁਰ 22 ਅਗਸਤ (ਗਗਨਦੀਪ ਸਿੰਘ  ) 


ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀ: ਗੁਰਦਾਸਪੁਰ ਵਿਖੇ ਅੱਜ 6635 ਭਰਤੀ ਅਧੀਨ 04 ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਅੱਜ ਡੀ.ਈ.ਓ. ਦਫ਼ਤਰ ਵਿਖੇ 04 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਗਏ ਹਨ। 



ਉਨ੍ਹਾਂ ਆਰਡਰ ਪ੍ਰਾਪਤ ਕਰਨ ਵਾਲੇ ਸਾਰੇ ਨਵ-ਨਿਯੁਕਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਬਿਹਤਰੀਨ ਸਕੂਲ ਹਨ , ਜਿੱਥੇ ਉੱਚ ਯੋਗਤਾ ਪ੍ਰਾਪਤ ਸਟਾਫ਼ ਬੱਚਿਆਂ ਨੂੰ ਹਰ ਪੱਖੋਂ ਮਿਹਨਤ ਕਰਵਾਉਂਦਾ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸ ਦੌਰਾਨ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਆਰਡਰ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੱਤੀ ਦਿੰਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆ। ਇਸ ਦੌਰਾਨ ਨਵ ਨਿਯੁਕਤ ਅਧਿਆਪਕ ਨਿਯੁਕਤੀ ਪੱਤਰ ਪ੍ਰਾਪਤ ਕਰਕੇ ਬਹੁਤ ਖੁਸ਼ ਨਜ਼ਰ ਆਏ ਅਤੇ ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਕੇ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਸੀਨੀਅਰ ਸਹਾਇਕ ਮਿੱਤਰਵਾਸੂ, ਜੂਨੀਅਰ ਸਹਾਇਕ ਨਰਿੰਦਰ ਸ਼ਰਮਾ , ਪ੍ਰਬੋਧ ਕੁਮਾਰ, ਮੀਡੀਆ ਇੰਚਾਰਜ ਗਗਨਦੀਪ ਸਿੰਘ,ਫ਼ਰਜ਼ੰਦ ਮਸੀਹ, ਸਤਨਾਮ ਸਿੰਘ , ਗੁਰਮੁੱਖ ਸਿੰਘ , ,ਅਮਨਪ੍ਰੀਤ ਕੌਰ ,ਪ੍ਰਿਥਵੀ ਬਹਾਦੁਰ , ਪਰਵੀਨ ਕੁਮਾਰ ਆਦਿ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends