6635 ਨਵ ਨਿਯੁਕਤ ਅਧਿਆਪਕਾਂ ਦੀ ਸਿਖਲਾਈ ਲਈ ਰਾਜ ਪੱਧਰੀ ਸਿਖਲਾਈ ਵਰਕਸ਼ਾਪ ਦਾ ਦੂਜਾ ਗੇੜ ਸਮਾਪਤ
ਐੱਸ ਏ ਐੱਸ ਨਗਰ 10 ਅਗਸਤ ( )
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਦੇ ਨਵ ਨਿਯੁਕਤ ਅਧਿਆਪਕਾਂ ਦੀ ਤਿੰਨ ਦਿਨਾ ਇੰਡਕਸ਼ਨ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲਈ ਦਫ਼ਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਮੂਹ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਤੇ ਬਲਾਕ ਰਿਸੋਰਸ ਪਰਸਨਾਂ ਨੂੰ ਦੋ ਗੇੜਾਂ ਵਿੱਚ ਸਿਖਲਾਈ ਦਿੱਤੀ ਗਈ ਹੈ। ਦੂਜੇ ਗੇੜ ਦੀ ਸਮਾਪਤੀ ਮੌਕੇ ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਸਮੂਹ ਰਿਸੋਰਸ ਪਰਸਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਨਵ-ਨਿਯੁਕਤ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੰਜਾਬ ਸਰਕਾਰ ਵੱਲੋਂ ਗੁਣਾਤਮਿਕ ਸਿੱਖਿਆ ਸੁਧਾਰਾਂ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦੇਣ ਲਈ ਜ਼ਿਲ੍ਹਾ ਅਤੇ ਬਲਾਕ ਰਿਸੋਰਸ ਪਰਸਨਾਂ ਦੀ ਮਹੱਤਵਪੂਰਨ ਭੂਮਿਕਾ ਰਹੇਗੀ। ਇਸ ਲਈ ਸਮੁੱਚੀ ਟੀਮ ਇਕ ਜੁੱਟ ਹੋ ਕੇ ਕਾਰਜਸ਼ੀਲ ਰਹੇ।
ਇਸ ਮੌਕੇ ਰਾਜੇਸ਼ ਭਾਰਦਵਾਜ ਸਹਾਇਕ ਡਾਇਰੈਕਟਰ ਟ੍ਰੇਨਿੰਗਾਂ, ਡਾ. ਹਰਪਾਲ ਸਿੰਘ ਬਾਜਕ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਇਮਰੀ, ਲਵਜੀਤ ਸਿੰਘ ਗਰੇਵਾਲ ਕੋਰ ਕਮੇਟੀ ਮੈਂਬਰ ਸਮਾਰਟ ਸਕੂਲ, ਗੁਰਤੇਜ ਸਿੰਘ ਖਟੜਾ, ਗੁਰਵਿੰਦਰ ਸਿੰਘ, ਹਰਜੀਤ ਕੌਰ, ਨੀਲਮ ਕੁਮਾਰੀ, ਗੁਰਿੰਦਰ ਕੌਰ ਅਤੇ ਵੱਖ-ਵੱਖ ਜਿਲ੍ਹਿਆਂ ਦੇ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਅਤੇ ਹੋਰ ਰਿਸੋਰਸ ਪਰਸਨ ਵੀ ਮੌਜੂਦ ਸਨ।