ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਸਬੰਧੀ ਐਜੂਸੈੱਟ ਰਾਹੀਂ ਲੈਕਚਰ ਦਾ ਕੀਤਾ ਗਿਆ ਆਯੋਜਨ -ਚਾਨੀ

ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਸਬੰਧੀ ਐਜੂਸੈੱਟ ਰਾਹੀਂ ਲੈਕਚਰ ਦਾ ਆਯੋਜਨ ਕੀਤਾ ਗਿਆ


ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਸੰਬੰਧੀ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਰਿਆਇਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ

ਐੱਸ.ਏ.ਐੱਸ. ਨਗਰ 18 ਅਗਸਤ (ਚਾਨੀ)
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਵਿੱਚ ਐੱਜੂਸੈਟ ਰਾਹੀਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਰਿਆਇਤਾਂ ਬਾਰੇ ਜਾਣਕਾਰੀ ਦੇਣ ਲਈ ਬੀਤੇ ਦਿਨੀਂ ਵਿਸ਼ੇਸ਼ ਲੈਕਚਰ ਡਾ. ਸੁਨੀਲ ਬਹਿਲ ਪ੍ਰਿੰਸੀਪਲ ਸਸਸਸ ਬਹਿਲੂਰ ਕਲਾਂ ਜ਼ਿਲ੍ਹਾ ਸ਼ਭਸ ਨਗਰ ਨੇ ਦਿੱਤਾ। ਆਈ.ਈ.ਡੀ. ਸ਼ਾਖਾ ਦੇ ਸਹਾਇਕ ਡਾਇਰੈਕਟਰ ਗੁਰਜੀਤ ਸਿੰਘ ਦੀ ਦੇਖ ਰੇਖ ਵਿੱਚ ਇਸ ਮੌਕੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ, ਮੁੱਖ ਅਧਿਆਪਕ, ਸੈਂਟਰ ਹੈੱਡ ਟੀਚਰ, ਹੈੱਡ ਟੀਚਰ ਅਤੇ ਮਿਡਲ ਸਕੂਲਾਂ ਦੇ ਇੰਚਾਰਜਾਂ ਨੇ ਸਕੂਲਾਂ ਵਿੱਚ ਸਥਾਪਿਤ ਆਰ.ਓ.ਟੀਜ਼. ਰਾਹੀਂ ਲੈਕਚਰ ਨੂੰ ਸੁਣਿਆ ਅਤੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ।



ਇਸ ਲੈਕਚਰ ਰਾਹੀਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਅਧਿਕਾਰਾਂ ਸਬੰਧੀ 2016 ਦੇ ਐਕਟ ਬਾਰੇ ਜਿੱਥੇ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ ਉੱਥੇ ਇਸ ਐਕਟ ਅਧੀਨ ਵੱਖ-ਵੱਖ ਤਰ੍ਹਾਂ ਦੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਇਸ ਦਾਇਰੇ ਵਿੱਚ ਸਹੂਲਤਾਂ ਪ੍ਰਾਪਤ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਡਾ. ਸੁਨੀਲ ਬਹਿਲ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲ 2022-23 ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਇਮਤਿਹਾਨਾਂ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਪੂਰਨ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਇਹਨਾਂ ਬੱਚਿਆਂ ਨੂੰ ਪੜ੍ਹਣ ਅਤੇ ਇਮਤਿਹਾਨ ਕੇਂਦਰਾਂ ਵਿੱਚ ਅਨੁਕੂਲ ਮਾਹੌਲ ਅਤੇ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ। ਇਸ ਇਹਨਾਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਭਵਿੱਖ ਵਿੱਚ ਵਿਕਸਿਤ ਹੋ ਕੇ ਕੁਝ ਨਿਵੇਕਲਾ ਕਰਨ ਦੇ ਮੌਕੇ ਮਿਲਣ ਦੇ ਆਸਾਰ ਬਹੁਤ ਵਧ ਜਾਣਗੇ। ਇਸ ਲੈਕਚਰ ਦੌਰਾਨ ਉਹਨਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਵੱਖ-ਵੱਖ ਕਿਸਮਾਂ ਦੀ ਵੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਦਿਵਿਆਂਗ ਵਿਦਿਆਰਥੀ ਨੂੰ ਕਿਸੇ ਵੀ ਸਕੂਲ ਵਿੱਚ ਦਾਖਲਾ ਲੈਣ ਦਾ ਅਧਿਕਾਰ ਹੈ। ਇਹਨਾਂ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਮੁਫ਼ਤ ਦਾਖਲਾ ਅਤੇ ਸਿੱਖਿਆ ਦੇਣ ਲਈ ਸਕੂਲ ਮੁਖੀ ਅਤੇ ਅਧਿਆਪਕ ਵੱਧ ਤੋਂ ਵੱਧ ਉਤਸ਼ਾਹਿਤ ਕਰਨ। ਇਸ ਸਬੰਧੀ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਬੋਰਡ ਨੇ ਸਮੇਂ-ਸਮੇਂ ‘ਤੇ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਇਮਤਿਹਾਨਾਂ ਦੌਰਾਨ ਵਧੀਆ ਕਾਰਗੁਜ਼ਾਰੀ ਲਈ ਪ੍ਰਸ਼ਨ ਬੈਂਕ ਤਿਆਰ ਕਰਕੇ ਸਿੱਖਿਆ ਵਿਭਾਗ ਅਤੇ ਬੋਰਡ ਦੀ ਵੈਬਸਾਇਟ ਤੇ ਉਪਲਬਧ ਕਰਵਾਏ ਗਏ ਹਨ। ਇਹਨਾਂ ਵਿਦਿਆਰਥੀਆਂ ਲਈ ਬਾਕੀ ਵਿਦਿਆਰਥੀਆਂ ਵਾਂਗ ਹੀ ਪਾਠਕ੍ਰਮ ਹੈ ਪਰ ਇਹਨਾਂ ਬੱਚਿਆਂ ਦੇ ਲਈ ਪ੍ਰਸ਼ਨ ਪੱਤਰ ਦਾ ਪੈਟਰਨ ਬਾਕੀਆਂ ਨਾਲੋਂ ਵੱਖਰਾ ਹੈ ਜਿਸਦੇ ਪ੍ਰਸ਼ਨਾਂ ਦੀ ਵੰਡ ਅਤੇ ਕਿਸਮਾਂ ਦਾ ਵੀ ਵਰਨਣ ਕੀਤਾ ਗਿਆ ਹੈ। ਇਹਨਾਂ ਲਈ ਵੱਖਰੇ ਕਮਰੇ ਅਤੇ ਨਿਗਰਾਨ ਦੀ ਵੀ ਸੁਵਿਧਾ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਡਾ. ਸੁਨੀਲ ਬਹਿਲ ਨੇ ਹੋਰ ਵੀ ਮਹੱਤਵਪੂਰਨ ਜਾਣਕਾਰੀ ਐਜੂਸੈੱਟ ਲੈਕਚਰ ਰਾਹੀਂ ਸਾਂਝੀ ਕੀਤੀ। ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਇਹ ਲੈਕਚਰ ਐਜੂਸੈੱਟ ਦੇ ਯੂਟਿਊਬ ਲਿੰਕ ‘ਤੇ ਉਪਲਬਧ ਕਰਵਾ ਦਿੱਤਾ ਗਿਆ ਹੈ ਅਤੇ ਇਸਦਾ ਲਿੰਕ ਸਮੂਹ ਸਕੂਲ ਮੁਖੀਆਂ ਨਾਲ ਸਾਂਝਾ ਵੀ ਕਰ ਦਿੱਤਾ ਗਿਆ ਹੈ। ਇਸ ਲੈਕਚਰ ਦੇ ਆਯੋਜਨ ਵਿੱਚ ਅਮਰਜੀਤ ਕੌਰ ਡਾਇਰੈਕਟਰ ਅਕਾਦਮਿਕ ਪੰਜਾਬ ਸਕੂਲ ਸਿੱਖਿਆ ਬੋਰਡ, ਨਿਧੀ ਗੁਪਤਾ ਸਟੇਟ ਸ਼ਪੈਸਲ ਐਜੂਕੇਟਰ, ਮਨਪ੍ਰੀਤ ਸਿੰਘ ਅਤੇ ਹੋਰਨਾਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends