BREAKING NEWS: 2 ਮਹੀਨੇ ਤੱਕ ਧਰਨੇ ,ਮੁਜਾਹਰੇ, ਰੈਲੀਆਂ ਕਰਨ ਤੇ ਲੱਗੀ ਪਾਬੰਦੀ, ਹੁਕਮ ਜਾਰੀ

ਲੁਧਿਆਣਾ, 9 ਅਗਸਤ 2022 

ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਹੁਕਮ ਜਾਰੀ ਕੀਤੇ ਹਨ ਅਤੇ ਕਿਹਾ ਗਿਆ ਹੈ ਕਿ  ਇਲਾਕੇ ਅੰਦਰ  ਜਨਤਾ ਵੱਲੋਂ ਆਪਣੇ ਨਿਜੀ ਹੱਕਾਂ ਲਈ ਸਰਕਾਰ ਦੇ ਵਿਰੋਧ ਵਿੱਚ ਰੋਸ ਮੁਜਾਹਰੇ ਕਰਨੇ, ਰੈਲੀਆਂ ਆਦਿ ਕੀਤੀਆ ਜਾਂਦੀਆਂ ਹਨ। ਅਜਿਹੇ ਰੋਸ ਮੁਜਾਹਰੇ ਧਰਨੇ ਰੈਲੀਆਂ ਆਦਿ ਵਿਚ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੌਕੇ ਦਾ ਫਾਇਦਾ ਉਠਾ ਕੇ ਕਿਸੇ ਅਣਸੁਖਾਵੀ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਲਈ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਇਲਾਕੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਰੋਸ ਮੁਜ਼ਾਹਰੇ, ਧਰਨੇ, ਜਲੂਸ ਵਗੈਰਾ ਤੇ ਪੂਰਨ ਤੌਰ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।


ਜਾਰੀ ਹੁਕਮਾਂ ਅਨੁਸਾਰ   ਸਿਵਲ ਰਿੱਟ ਪਟੀਸ਼ਨ ਨੰਬਰ 23061 ਆਫ 2017 ਵਿੱਚ ਮਾਨਯੋਗ ਅਦਾਲਤ ਵਲੋਂ ਜਾਰੀ ਹੁਕਮਾਂ ਅਨੁਸਾਰ ਰੋਸ ਮੁਜਾਹਰੇ ਰਲੀਆਂ ਧਰਨੇ ਜਲੂਸ ਆਦਿ ਲਈ ਸੰਕਟਰ 3-ਏ, ਪੁੱਡਾ ਗਰਾਊਂਡ ਸਾਹਮਣੇ ਵਰਧਮਾਨ ਮਿਲ ਚੰਡੀਗੜ੍ਹ ਰੇਪ, ਲੁਧਿਆਣਾ ਵਿਖੇ ਮੁਕਰਰ ਕੀਤੀ ਗਈ ਹੈ। ਪਰ ਇਸ ਜਗ੍ਹਾ ਪਰ ਦੀ ਜਲਨਸ਼ੀਲ ਪਦਾਰਥ, ਅਸਲਾ ਅਤੇ ਮਾਰੂ ਹਥਿਆਰ ਆਦਿ ਲੈ ਕੇ ਚੱਲਣ ਤੇ ਪੂਰਨ ਤੌਰ ਤੇ ਮਨਾਹੀ ਕੀਤੀ ਜਾਂਦੀ ਹੈ।


ਇਹ ਹੁਕਮ ਜਾਰੀ ਹੋਣ ਦੀ ਮਿਤੀ 8 ਅਗਸਤ 2022 ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।


ALSO READ: 









💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends