ਚੰਡੀਗੜ੍ਹ, 21 ਅਗਸਤ
ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਸੋਮਵਾਰ ਤੋਂ ਅਗਲੇ ਤਿੰਨ ਦਿਨਾਂ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।
ਅੱਜ ਯਾਨੀ ਐਤਵਾਰ ਨੂੰ ਕੁਝ ਖੇਤਰਾਂ ਵਿੱਚ ਬੱਦਲ ਛਾਏ ਰਹਿਣਗੇ, ਪਰ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਆਲਮ ਇਹ ਹੈ ਕਿ ਅੱਜ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 35 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਮਾਝੇ ਅਤੇ ਦੁਆਬੇ ਵਿੱਚ ਮੀਂਹ ਦੀ ਬਹੁਤ ਘੱਟ ਸੰਭਾਵਨਾ ਹੈ। ਖਿੰਡੇ ਹੋਏ ਬੱਦਲ ਹੋਣਗੇ। ਦੂਜੇ ਪਾਸੇ ਮਾਲਵੇ ਵਿੱਚ ਅੱਜ ਮੀਂਹ ਪੈਣ ਦੇ ਆਸਾਰ ਹੈ।
BREAKING NEWS: ਕੈਬਨਿਟ ਮੰਤਰੀ ਵੱਲੋਂ ਡਿਪਟੀ ਡਾਇਰੈਕਟਰ ਬਰਖਾਸਤ
ਬਿਆਸ ਦੇ ਆਸ-ਪਾਸ ਦੇ ਇਲਾਕਿਆਂ 'ਚ ਚੇਤਾਵਨੀ ਜਾਰੀ ( read here)
ਹਿਮਾਚਲ 'ਚ ਅੱਜ ਵੀ ਭਾਰੀ ਬਾਰਿਸ਼ ਦਾ ਅਲਰਟ ਜਾਰੀ ਹੈ, ਉੱਥੇ ਨਦੀਆਂ 'ਪਾਣੀ ਨਾਲ ਭਰਿਆਂ ਹਨ ਅਤੇ ਹੱੜਾਂ ਦਾ ਖ਼ਤਰਾ ਲਗਾਤਾਰ ਜਾਰੀ ਹੈ।ਬਿਆਸ ਦੇ ਆਸ-ਪਾਸ ਦੇ ਇਲਾਕਿਆਂ 'ਚ ਹੜਾਂ ਦੀ ਚੇਤਾਵਨੀ ਜਾਰੀ ਕੀਤੀ ਹੈ ।