*ਸਾਂਝਾ ਅਧਿਆਪਕ ਮੋਰਚਾ ਨੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ*
*ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਹੋਵੇਗਾ ਪ੍ਰਚੰਡ*
ਫਿਰੋਜ਼ਪੁਰ (pbjobsoftoday) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤੇ ਅੱਜ ਜਿਲ੍ਹਾ ਫਿਰੋਜ਼ਪੁਰ ਦੇ ਸੈਂਕੜੇ ਅਧਿਆਪਕਾਂ ਨੇ ਡੀ. ਈ. ਓ. ਦਫਤਰ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਰੋਹ ਵਿੱਚ ਆ ਕੇ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜੀ ਕਰ ਕੇ ਜੰਮ ਕੇ ਭੜਾਸ ਕੱਢੀ।
ਧਰਨੇ ਨੂੰ ਸੰਬੋਧਨ ਕਰਦਿਆਂ ਸਟੇਟ ਕਮੇਟੀ ਮੈਂਬਰ ਨਵੀਨ ਕੁਮਾਰ ਸਚਦੇਵਾ,ਜ਼ਿਲ੍ਹਾ ਕਨਵੀਨਰ ਬਲਵਿੰਦਰ ਸਿੰਘ ਭੁੱਟੋ, ਸੁਖਜਿੰਦਰ ਸਿੰਘ ਖਾਨਪੁਰ, ਨੇ ਕਿਹਾ ਕਿ ਬਦਲਾਅ ਦਾ ਨਾਅਰਾ ਲਾ ਕੇ ਹੋਂਦ ਵਿੱਚ ਆਈ ਆਮ ਆਦਮੀ ਦੀ ਸਰਕਾਰ ਨੇ ਆਪਣੀਆਂ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਨਾਲ ਪਿਛਲੀਆਂ ਸਾਰੀਆਂ ਸਰਕਾਰਾਂ ਨੂੰ ਵੀ ਮਾਤ ਦੇ ਦਿੱਤੀ ਹੈ। ਪਿਛਲੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਨਵੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੋਰਚੇ ਦੀਆਂ ਕਈ ਮੀਟਿੰਗਾਂ ਦਾ ਦੌਰ ਚੱਲ ਚੁੱਕਾ ਹੈ ਪ੍ਰੰਤੂ ਅਧਿਆਪਕਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਹੋਇਆ ਸਗੋਂ ਅਧਿਆਪਕ ਵਿਰੋਧੀ ਨਿੱਤ ਨਵੇਂ ਫੁਰਮਾਨ ਜਾਰੀ ਹੋ ਰਹੇ ਹਨ।ਇਸ ਸਰਕਾਰ ਨੇ ਅਧਿਆਪਕਾਂ ਦੀਆਂ ਤਰੱਕੀਆਂ ਲੈਣ ਸਮੇਂ ਇੱਕ ਹੋਰ ਵਿਭਾਗੀ ਟੈਸਟ ਥੋਪ ਕੇ ਆਪਣੀ ਅਕਲ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ।
ਆਗੂਆਂ , ਬਲਵਿੰਦਰ ਸਿੰਘ ਸੰਧੂ , ਬਾਜ਼ ਸਿੰਘ ਭੁੱਲਰ ,ਸੰਦੀਪ ਟੰਡਨ ,ਪਰਮਿੰਦਰ ਸਿੰਘ ਸੋਢੀ, ਜਗਸੀਰ ਸਿੰਘ ਗਿੱਲ, ਬਲਜਿੰਦਰ ਸਿੰਘ, ਗੁਰਚਰਨ ਸਿੰਘ ਕਲਸੀ, ਗੁਰਮੀਤ ਸਿੰਘ ਧੰਮ, ਮੇਹਰਦੀਪ ਸਿੰਘ ,ਸੰਜੇ ਚੌਧਰੀ ਭੁਪਿੰਦਰ ਸਿੰਘ,ਜੀਵਨ ਸ਼ਰਮਾ,ਰਾਜੀਵ ਹਾਂਡਾ, ਮੈਡਮ ਸਹਿਨਾਜ਼, ਸੰਦੀਪ ਕੁਮਾਰ, ਕਮਲਪੁਰੀ, ਨੇ ਮੰਗਾਂ ਬਾਰੇ ਬੋਲਦਿਆਂ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਸੈਕੰਡਰੀ ਵਿਭਾਗ ਦੀਆਂ ਬਦਲੀਆਂ ਦੀ ਲਿਸਟ ਜਾਰੀ ਕਰਵਾਉਣ, ਵਿਕਟੇਮਾਈਜ਼ੇਸ਼ਨ ਰੱਦ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਚ ਮਰਜ ਕਰਨ, ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਟੇ ਹੋਏ ਭੱਤੇ ਲਾਗੂ ਕਰਨ, ਸਿੱਖਿਆ ਬੋਰਡ ਦੀ ਵਿਦਿਅਰਥੀਆਂ ਦੀ ਕੀਤੀ ਜਾ ਰਹੀ ਅੰਨੀ ਲੁੱਟ ਬੰਦ ਕਰਵਾਉਣ ਆਦਿ ਮੰਗਾਂ ਨੂੰ ਹੱਲ ਕਰਵਾਏ ਬਿਨਾਂ ਮੋਰਚਾ ਚੈਨ ਨਾਲ ਨਹੀਂ ਬੈਠੇਗਾ।
ALSO READ: 6 ਮਹੀਨੇ ਵਿੱਚ ਬਹਾਲ ਹੋਵੇਗੀ, ਪੁਰਾਣੀ ਪੈਨਸ਼ਨ ਸਕੀਮ :ਵਿੱਤ ਮੰਤਰੀ
ਇਸ ਰੋਸ ਪ੍ਰਦਰਸ਼ਨ ਉਪਰੰਤ ਅਧਿਆਪਕਾਂ ਨੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਤੇ ਸੈਕੰਡਰੀ ਰਾਹੀਂ ਪੰਜਾਬ ਸਰਕਾਰ ਦੇ ਨਾਂ ਰੋਸ ਪੱਤਰ ਵੀ ਦਿੱਤੇ ਗਏ ਜਿਸ ਵਿੱਚ ਪੰਜਾਬ ਸਰਕਾਰ ਨੂੰ ਮੰਗਾਂ ਨਾ ਹੱਲ ਹੋਣ ਤੇ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨ ਦੀ ਸ਼ਖਤ ਚਿਤਾਵਨੀ ਵੀ ਦਿੱਤੀ ਗਈ।
ਆਗੂਆਂ ਨੇ ਇਸ ਮੌਕੇ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ਾਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪਾਲ ਸਿੰਘ,ਗੁਰਵਿੰਦਰ ਸਿੰਘ ਬਰਾੜ , ਪ੍ਰੇਮ ਸਿੰਘ,ਗੁਰਬਚਨ ਸਿੰਘ , ਬਲਵਿੰਦਰ ਸਿੰਘ ਤਲਵੰਡੀ,ਗੁਰਪ੍ਰੀਤ ਸਿੰਘ ਭਾਵੜਾ, ਰਾਜ ਸਿੰਘ,ਕਸ਼ਮੀਰ ਸਿੰਘ , ਸੰਦੀਪ ਵਿਨਾਇਕ,ਰਜੇਸ਼ ਕੁਮਾਰ, ਜੋਗਿੰਦਰ ਕੰਡੀਆਲ, ਗੁਰਜਿੰਦਰ ਸਿੰਘ,ਗੁਰਮੀਤ ਸਿੰਘ,ਨਿਸ਼ਾਨ ਸਿੰਘ, ਚੰਦ ਸਿੰਘ, ਅਮਰਜੀਤ ਸਿੰਘ,ਅਤਰ ਸਿੰਘ ਗਿੱਲ,ਬਲਕਾਰ ਸਿੰਘ ਗਿੱਲ,ਦਲਜੀਤ ਰਾਏ , ਭੁਪਿੰਦਰ ਸਿੰਘ ਚੱਬਾ,ਜਸਪਾਲ ਸਿੰਘ,ਆਦਿ ਸਾਮਿਲ ਸਨ।