ਕੈਬਨਿਟ ਮੰਤਰੀ ਨੇ ਸਿੱਖਿਆ ਵਿਭਾਗ ਵਿੱਚ ਬੇਨਿਯਮੀਆਂ ਦੀ ਜਾਂਚ ਲਈ ਉਚ ਪੱਧਰੀ ਕਮੇਟੀ ਬਣਾਉਣ ਲਈ ਕਿਹਾ

 ਮੀਤ ਹੇਅਰ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਏਡਿਡ ਤੇ ਪ੍ਰਾਈਵੇਟ ਕਾਲਜਾਂ ਦੀਆਂ ਬੇਨਿਯਮੀਆਂ ਦੀ ਜਾਂਚ ਲਈ ਉਚ ਪੱਧਰੀ ਕਮੇਟੀ ਬਣਾਉਣ ਲਈ ਕਿਹਾ



ਉਚੇਰੀ ਸਿੱਖਿਆ ਮੰਤਰੀ ਨੇ ਸਿੱਖਿਆ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਵਿੱਚ ਕੀਤੀ ਕੰਮਕਾਜ ਦੀ ਸਮੀਖਿਆ


 


ਚੰਡੀਗੜ੍ਹ, 8 ਅਗਸਤ




ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਡਿਡ ਤੇ ਪ੍ਰਾਈਵੇਟ ਕਾਲਜਾਂ ਦੀਆਂ ਬੇਨਿਯਮੀਆਂ ਦੀ ਜਾਂਚ ਲਈ ਉਚ ਪੱਧਰੀ ਕਮੇਟੀ ਬਣਾਉਣ ਲਈ ਆਖਿਆ ਹੈ। ਉਹ ਅੱਜ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਡੀਪੀਆਈ (ਕਾਲਜਾਂ) ਰਾਜੀਵ ਕੁਮਾਰ ਗੁਪਤਾ ਅਤੇ ਵਿਭਾਗ ਦੇ ਹੋਰਨਾਂ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।


 


ਉਚੇਰੀ ਸਿੱਖਿਆ ਮੰਤਰੀ ਨੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਇਸ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧ ਵਿੱਚ ਕੋਈ ਵੀ ਕਾਲਜ ਬਾਕੀ ਨਾ ਛੱਡਿਆ ਜਾਵੇ।


ਮੀਤ ਹੇਅਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਕੋਰਸਾਂ ਦੇ ਪਾਠਕ੍ਰਮ ਨੂੰ ਅਜੋਕੇ ਸਮੇਂ, ਉਦਯੋਗਾਂ ਸਬੰਧੀ ਜ਼ਰੂਰਤਾਂ, ਆਧੁਨਿਕ ਸਮੇਂ ਦੀਆਂ ਲੋੜਾਂ ਅਨੁਸਾਰ ਸੋਧਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਤੁਰੰਤ ਵਾਈਸ ਚਾਂਸਲਰਜ਼ ਦੀ ਮੀਟਿੰਗ ਬੁਲਾਈ ਜਾਵੇ ਅਤੇ ਵੱਖ-ਵੱਖ ਕੋਰਸਾਂ ਦੇ ਪਾਠਕ੍ਰਮ ਦੀ ਸਮੀਖਿਆ ਲਈ ਕਦਮ ਚੁੱਕੇ ਜਾਣ।



ਉਚੇਰੀ ਸਿੱਖਿਆ ਮੰਤਰੀ ਨੇ ਸੂਬੇ ਵਿੱਚ ਸਰਕਾਰੀ ਕਾਲਜਾਂ ਦੇ ਵਿਕਾਸ ਲਈ ਵੱਖ-ਵੱਖ ਬਜਟ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਦਿਾਰਥੀਆਂ ਦੀ ਭਲਾਈ ਲਈ ਇਹਨਾਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਅਜਿਹੇ ਵੱਖ-ਵੱਖ ਕਾਰਜਾਂ ਲਈ ਐਲੋਕੇਟ ਕੀਤੀ ਰਾਸ਼ੀ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ। ਸਕੀਮਾਂ ਵਿੱਚ ਕਰੀਅਰ ਗਾਈਡੈਂਸ ਅਤੇ ਕਾਉਂਸਲਿੰਗ, ਬੁਨਿਆਦੀ ਢਾਂਚਾ ਵਿਕਾਸ, ਕਾਲਜਾਂ ਲਈ ਵਾਈ-ਫਾਈ ਅਤੇ ਇੰਟਰਨੈਟ ਸਹੂਲਤਾਂ, ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫੇ, ਖੇਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ, ਸਰਕਾਰੀ ਲਾਇਬ੍ਰੇਰੀਆਂ ਦੇ ਨਵੀਨੀਕਰਨ ਅਤੇ ਸਰਕਾਰੀ ਕਾਲਜਾਂ ਲਈ ਨਵੇਂ ਬੁਨਿਆਦੀ ਢਾਂਚੇ ‘ਤੇ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਐਨ.ਸੀ.ਸੀ. ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦਾ ਵੀ ਜਾਇਜ਼ਾ ਲਿਆ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends