ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਤਿੰਨ ਸਕੂਲ ਆਫ ਐਮੀਨੈਂਸ ਜਲਦੀ ਖੋਲੇ ਜਾਣਗੇ-ਹਰਜੋਤ ਬੈਂਸ

 

ਪੰਜਾਬ ਸਰਕਾਰ ਵੱਲੋ ਸਿੱਖਿਆ ਅਤੇ ਸਿਹਤ ਸੁਧਾਰ ਲਈ ਕੀਤੇ ਜਾ ਰਹੇ ਹਨ ਜਿਕਰਯੋਗ ਉਪਰਾਲੇ

ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਤਿੰਨ ਸਕੂਲ ਆਫ ਐਮੀਨੈਂਸ ਜਲਦੀ ਖੋਲੇ ਜਾਣਗੇ-ਹਰਜੋਤ ਬੈਂਸ

15 ਅਗਸਤ ਨੂੰ ਅਜਾਦੀ ਦਿਹਾੜੇ ਮੌਕੇ ਆਮ ਆਦਮੀ ਕਲੀਨਿਕ ਹੋਣਗੇ ਲੋਕ ਅਰਪਣ-ਚੇਤਨ ਸਿੰਘ ਜੋੜਾਮਾਜਰਾ

ਸ੍ਰੀ ਅਨੰਦਪੁਰ ਸਾਹਿਬ 13 ਅਗਸਤ (JOBSOFTODAY)

ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਸਿੱਖਿਆ ਅਤੇ ਸਿਹਤ ਸੁਧਾਰ ਲਈ ਜਿਕਰਯੋਗ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਤਿੰਨ ਆਮ ਆਦਮੀ ਕਲੀਨਿਕ 15 ਅਗਸਤ ਨੂੰ ਖੋਲੇ ਜਾ ਰਹੇ ਹਨ, ਹਲਕੇ ਵਿਚ ਤਿੰਨ ਸਕੂਲ ਆਫ ਐਮੀਨੈਂਸ ਖੋਲ ਕੇ ਸਿੱਖਿਆ ਦਾ ਮਿਆਰ ਹੋਰ ਸੁਧਾਰਿਆ ਜਾਵੇਗਾ। 



      ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਅੱਜ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨਾਲ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕਰਨ ਉਪਰੰਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਹੈ, ਜੋ ਜਲਦੀ ਪੂਰਾ ਹੋਣ ਜਾ ਰਿਹਾ ਹੈ। ਮਿਆਰੀ ਸਿੱਖਿਆ ਦੇਣ ਲਈ ਪੰਜਾਬ ਵਿਚ 100 ਸਕੂਲ ਆਫ ਐਮੀਨੈਂਸ ਖੋਲੇ ਜਾ ਰਹੇ ਹਨ, ਜਿਨ੍ਹਾਂ ਵਿਚੋ ਤਿੰਨ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਖੋਲੇ ਜਾਣਗੇ, ਜਿੱਥੇ ਵਿਦਿਆਰਥੀਆਂ ਨੂੰ ਸਮੇ ਦੇ ਹਾਣੀ ਬਣਾਉਣ ਲਈ ਮਿਆਰੀ ਸਿੱਖਿਆ ਉਪਲੱਬਧ ਕਰਵਾਈ ਜਾਵੇਗੀ, ਮੁਕਾਬਲੇਬਾਜੀ ਦੇ ਦੌਰ ਵਿਚ ਸਾਡੇ ਵਿਦਿਆਰਥੀ ਇਹ ਸਿੱਖਿਆ ਆਪਣੇ ਘਰ ਦੇ ਨੇੜੇ ਪ੍ਰਾਪਤ ਕਰਨਗੇ। ਉਨ੍ਹਾਂ ਨੇ ਕਿਹਾ ਕਿ 75 ਸਾਲ ਤੋ ਸੂਬੇ ਦੀ ਉਲਝੀ ਹੋਈ ਤਾਣੀ ਨੂੰ ਸੁਲਝਾਉਣਾ ਹੈ, ਇਸ ਲਈ 20 ਘੰਟੇ ਤੱਕ ਕੰਮ ਕਰਨਾ ਪੈ ਰਿਹਾ ਹੈ। ਪਿੰਡਾਂ ਵਿਚ ਖੇਡ ਮੈਦਾਨ ਅਤੇ ਖੇਡਾਂ ਲਈ ਅਨੁਕੂਲ ਵਾਤਾਵਰਣ ਜਲਦੀ ਉਪਲੱਬਧ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਨੀਅਤ ਸਾਫ ਹੈ, ਇਸ ਲਈ ਪੰਜਾਬ ਵਿਚ ਜਲਦੀ ਸੁਧਾਰ ਹੋਵੇਗਾ। 

    ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਹਸਪਤਾਲਾ ਤੇ ਸਿਹਤ ਕੇਂਦਰਾਂ ਦਾ ਦੌਰਾ ਕੀਤਾ ਹੈ, ਇਨ੍ਹਾਂ ਵਿਚ ਵੱਡੇ ਸੁਧਾਰ ਕਰਨ ਦੀ ਜਰੂਰਤ ਹੈ, ਇਸ ਬਾਰੇ ਸਮੁੱਚੀ ਜਾਣਕਾਰੀ ਹਾਸਲ ਕਰ ਲਈ ਹੈ, ਇਨ੍ਹਾਂ ਸਿਹਤ ਕੇਂਦਰਾਂ ਵਿਚ ਡਾਕਟਰਾਂ ਤੇ ਦਵਾਈਆਂ ਦੀ ਘਾਟ ਜਲਦੀ ਪੂਰੀ ਹੋਵੇਗੀ, ਮੈਡੀਕਲ ਸਟਾਫ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾ ਦੀ ਨਲਾਇਕੀ ਕਾਰਨ ਕਰੋੜਾ ਰੁਪਏ ਦੀ ਲਾਗਤ ਨਾਲ ਤਿਆਰ ਇਮਾਰਤਾਂ ਜਰ ਜਰ ਹਾਲਤ ਵਿਚ ਹਨ। ਉਨ੍ਹਾਂ ਐਲਾਨ ਕੀਤਾ ਕਿ 15 ਅਗਸਤ ਨੂੰ ਅਜਾਦੀ ਦਿਹਾੜੇ ਦੀ 75 ਵੀ ਵਰੇਗ੍ਰੰਢ ਮੌਕੇ ਆਮ ਆਦਮੀ ਕਲੀਨਿਕ ਲੋਕ ਅਰਪਣ ਹੋਣਗੇ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਆਪਣੇ ਹਲਕੇ ਵਿਚ ਤਿੰਨ ਆਮ ਆਦਮੀ ਕਲੀਨਿਕ ਖੋਲਣ ਲਈ ਕਿਹਾ ਹੈ, ਜੋ ਸ੍ਰੀ ਅਨੰਦਪੁਰ ਸਾਹਿਰ, ਬਰਾਰ ਤੇ ਅਜੋਲੀ ਵਿਚ ਖੋਲੇ ਜਾਣਗੇ। ਆਮ ਆਦਮੀ ਕਲੀਨਿਕ ਲਈ ਡਾਕਟਰ, ਸਟਾਫ, ਫਰਨੀਚਰ, ਦਵਾਈਆ ਤੇ ਹੋਰ ਸਾਜੋ ਸਮਾਨ ਪਹੁੰਚ ਗਿਆ ਹੈ, ਇਹ ਆਮ ਆਦਮੀ ਕਲੀਨਿਕ ਸਿਹਤ ਸਹੂਲਤਾਂ ਵਿਚ ਮੀਲ ਪੱਥਰ ਸਾਬਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਾਫ ਸੁਥਰੇ ਪਾਰਦਰਸ਼ੀ ਢੰਗ ਨਾਲ ਕੰਮ ਕਰ ਰਹੀ ਹੈ। ਸਾਰੀਆਂ ਭਰਤੀ ਪ੍ਰਕਿਰਿਆਵਾਂ ਪਾਰਦਰਸ਼ੀ ਹਨ, ਪਿਛਲੀਆਂ ਸਰਕਾਰਾ ਦੀ ਤਰਾਂ ਕੋਈ ਪਿਛਲਾ ਦਰਵਾਜਾ ਨਹੀ ਹੈ, ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੇ ਹਾਂ। ਪਿੰਡਾਂ ਵਿਚ ਡਿਸਪੈਂਸਰੀਆਂ ਅਤੇ ਹੋਰ ਸਿਹਤ ਕੇਂਦਰ ਨਿਰੰਤਰ ਚੱਲਦੇ ਰਹਿਣਗੇ, ਸਟਾਫ ਦੀ ਕਮੀ ਕਿਤੇ ਨਹੀ ਹੋਵੇਗੀ। ਇਸ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ, ਸਿਵਲ ਸਰਜਨ ਡਾ.ਪਰਮਿੰਦਰ ਕੁਮਾਰ, ਐਸ.ਐਮ.ਓ ਚਰਨਜੀਤ ਕੁਮਾਰ, ਹਰਮਿੰਦਰ ਸਿੰਘ ਢਾਹੇ, ਕਮਿੱਕਰ ਸਿੰਘ ਡਾਢੀ, ਦੀਪਕ ਸੋਨੀ ਭਨੂਪਨੀ, ਜਸਪ੍ਰੀਤ ਜੇ.ਪੀ, ਸਰਬਜੀਤ ਭਟੋਲੀ ਆਦਿ ਹਾਜਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends