ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਵੱਲੋਂ ਬਿਜਲੀ ਮੰਤਰੀ ਨੂੰ ਰੋਸ ਪੱਤਰ ਦੇਣ ਦਾ ਐਲਾਨ

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਵੱਲੋਂ ਬਿਜਲੀ ਮੰਤਰੀ ਨੂੰ ਰੋਸ ਪੱਤਰ ਦੇਣ ਦਾ ਐਲਾਨ* 

ਅੰਮ੍ਰਿਤਸਰ 19 ਅਗਸਤ  'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਜ਼ਿਲ੍ਹਾ ਅੰਮ੍ਰਿਤਸਰ ਦੀ ਇੱਕ ਜਰੂਰੀ ਮੀਟਿੰਗ ਸੁਖਦੇਵ ਰਾਜ ਕਾਲੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੰਮ੍ਰਿਤਸਰ ਵਿੱਖੇ ਹੋਈ । ਜਿਸ ਵਿੱਚ ਸਾਂਝੇ ਫਰੰਟ ਵੱਲੋਂ 7 ਅਗਸਤ ਦੀ ਸੂਬਾਈ ਕਨਵੈਨਸ਼ਨ ਵਿੱਚ ਕੀਤੇ ਗਏ ਫੈਸਲੇ ਅਨੁਸਾਰ ਮਿਤੀ 21 ਅਗਸਤ (ਐਤਵਾਰ) ਨੂੰ 10 ਵਜੇ ਬਿਜਲੀ ਮੰਤਰੀ ਸ੍. ਹਰਭਜਨ ਸਿੰਘ ਨੂੰ ਜੰਡਿਆਲਾ ਗੁਰੂ ਵਿਖੇ ਇੱਕ ਵਿਸ਼ਾਲ ਵਫ਼ਦ ਰਾਹੀਂ ਰੋਸ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। 



ਮੀਟਿੰਗ ਨੂੰ ਜ਼ਿਲ੍ਹਾ ਕਨਵੀਨਰਜ਼ ਅਸ਼ਵਨੀ ਅਵਸਥੀ , ਗੁਰਦੀਪ ਸਿੰਘ ਬਾਜਵਾ, ਰਾਮ ਲੁਭਾਇਆ, ਜੋਗਿੰਦਰ ਸਿੰਘ ਤੋਂ ਇਲਾਵਾ ਜਰਮਨਜੀਤ ਸਿੰਘ ਛੱਜਲਵੱਡੀ , ਕੰਵਲਜੀਤ ਸਿੰਘ , ਬੋਬਿੰਦਰ ਸਿੰਘ ਅਤੇ ਮਦਨ ਲਾਲ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਆਪਣੀ ਸੰਗਰੂਰ ਸਥਿਤ ਰਿਹਾਇਸ਼ 'ਤੇ ਸਾਂਝੇ ਫਰੰਟ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ 'ਤੇ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇਗਾ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ, ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕੀਤੀ ਜਾਵੇਗੀ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ, ਪਰਖ ਕਾਲ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇਗਾ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਵੀ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣਗੇ, ਬੰਦ ਕੀਤੇ ਗਏ ਪੇਂਡੂ ਤੇ ਬਾਰਡਰ ਏਰੀਆ ਸਮੇਤ ਸਮੁੱਚੇ 37 ਭੱਤੇ ਅਤੇ ਏ.ਸੀ.ਪੀ. ਬਹਾਲ ਕੀਤੇ ਜਾਣਗੇ ਅਤੇ ਮਹਿੰਗਾਈ ਭੱਤੇ ਦੀਆਂ ਰੋਕੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ। ਆਗੂਆਂ ਨੇ ਕਿਹਾ ਕਿ ਇਸੇ ਤਰਾਂ ਦੇ ਭਰੋਸੇ ਉਹਨਾਂ ਵੱਲੋਂ ਬਤੌਰ ਵਿੱਤ ਮੰਤਰੀ 9 ਜੂਨ ਨੂੰ ਚੰਡੀਗੜ੍ਹ ਵਿਖੇ ਸਾਂਝੇ ਫਰੰਟ ਨਾਲ ਹੋਈ ਮੀਟਿੰਗ ਵਿੱਚ ਵੀ ਦਿੱਤੇ ਗਏ ਸਨ ਪਰ ਅਜੇ ਤੱਕ ਸਰਕਾਰ ਵੱਲੋਂ ਉਹਨਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਨੂੰ ਮੁੜ ਸੰਘਰਸ਼ ਦਾ ਰਸਤਾ ਅਖਤਿਆਰ ਕਰਨਾ ਪਿਆ ਹੈ। ਉੱਹਨਾ ਕਿਹਾ ਕਿ 21 ਅਗਸਤ ਨੂੰ ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ.ਟੀ.ਓ, ਚੇਤਨ ਸਿੰਘ ਜੌੜਾ ਮਾਜਰਾ , ਬ੍ਰਹਮ ਸ਼ੰਕਰ ਜਿੰਪਾ, ਡਾ. ਬਲਜੀਤ ਕੌਰ, ਗਗਨ ਅਨਮੋਲ ਮਾਨ ਅਤੇ 28 ਅਗਸਤ ਨੂੰ ਲਾਲ ਚੰਦ ਕਟਾਰੂਚੱਕ, ਹਰਜੋਤ ਸਿੰਘ ਬੈੰਸ ਅਤੇ ਗੁਰਮੀਤ ਸਿੰਘ ਮੀਤ ਹੇਅਰ ਦੇ ਘਰਾਂ ਮੂਹਰੇ ਸੈੰਕੜਿਆਂ ਦੀ ਗਿਣਤੀ ਵਿੱਚ ਪੁੱਜ ਕੇ ਰੋਸ ਪੱਤਰ ਸੌੰਪੇ ਜਾਣਗੇ। ਜੇਕਰ ਪੰਜਾਬ ਦੇ ਮੁੱਖ ਮੰਤਰੀ ਨੇ ਸਾਂਝੇ ਫਰੰਟ ਦੇ ਆਗੂਆਂ ਨਾਲ ਬੈਠ ਕੇ ਇਹਨਾਂ ਮੰਗਾਂ ਤੇ ਕੋਈ ਠੋਸ ਫੈਸਲਾ ਨਾ ਲਿਆ ਤਾਂ 10 ਸਤੰਬਰ ਨੂੰ ਸੰਗਰੂਰ ਵਿੱਖੇ ਵਿਸ਼ਾਲ ਸੂਬਾ ਰੈਲੀ ਕੀਤੀ ਜਾਵੇਗੀ । ਇੱਸ ਮੌਕੇ ਹੋਰਨਾ ਤੋਂ ਇਲਾਵਾ ਮੁਖਤਾਰ ਸਿੰਘ ਮੁਹਾਵਾ, ਨਵਦੀਪ ਸਿੰਘ, ਬਲਦੇਵ ਰਾਜ ਸ਼ਰਮਾ, ਮੰਗਲ ਸਿੰਘ ਟਾਂਡਾ, ਬਲਦੇਵ ਸਿੰਘ ਲੋਹਾਰਕਾ , ,ਕਰਮਜੀਤ ਕੇ ਪੀ , ਪ੍ਰੇਮ ਚੰਦ , ਇੰਦਰਜੀਤ ਰਿਸ਼ੀ ,ਕਰਤਾਰ ਸਿੰਘ , ਗੁਰਨਾਮ ਸਿੰਘ , ਨਰੇਸ਼ ਕੁਮਾਰ , ਸੁਰਿੰਦਰ ਆਦਿ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends