ਅਖੀਰਲੇ ਦਿਨ ਫੁੱਟਬਾਲ ਮੁਕਾਬਲਿਆਂ ‘ਚ ਮੁੰਡੇ–ਕੁੜੀਆਂ ਨੇ ਦਿਖਾਏ ਜੌਹਰ

 ਜੋਗਾ ਦੀਆਂ ਜੋਨਲ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸੰਪੰਨ


ਅਖੀਰਲੇ ਦਿਨ ਫੁੱਟਬਾਲ ਮੁਕਾਬਲਿਆਂ ‘ਚ ਮੁੰਡੇ–ਕੁੜੀਆਂ ਨੇ ਦਿਖਾਏ ਜੌਹਰ



ਹਰਦੀਪ ਸਿੰਘ ਸਿੱਧੂ

ਚੰਡੀਗੜ੍ਹ 29 ਅਗਸਤ:ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਚੱਲ ਰਹੇ ਜੋਨ ਪੱਧਰੀ ਟੂਰਨਾਮੈਂਟ ਦੇ ਅਖੀਰਲੇ ਦਿਨ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਲਈ ਜਿਲ੍ਹਾ ਯੂਥ ਅਫ਼ਸਰ ਨਹਿਰੂ ਯੂਵਾ ਕੇਂਦਰ ਮਾਨਸਾ ਸਰਬਜੀਤ ਸਿੰਘ, ਪ੍ਰਬੰਧਕੀ ਅਫ਼ਸਰ ਸੰਦੀਪ ਘੰਡ, ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ, ਜੋਨ ਪ੍ਰਧਾਨ ਪ੍ਰਿੰਸੀਪਲ ਅਵਤਾਰ ਸਿੰਘ ਤੇ ਸਕੂਲ ਮੁਖੀ ਸਸਸ ਜੋਗਾ (ਮੁੰਡੇ) ਪਰਮਿੰਦਰ ਸਿੰਘ ਨੇ ਸ਼ਿਰਕਤ ਕੀਤੀ। ਆਏ ਮਹਿਮਾਨਾਂ ਨੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਹੋਇਆਂ ਖੇਡਾਂ ਵਿੱਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਜੋਨਲ ਸਕੱਤਰ ਪੀ.ਟੀ.ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਫੁੱਟਬਾਲ ਲੜਕੇ ਅੰਡਰ 14 ਸਾਲ ਵਿੱਚ ਸਨਾਵਰ ਸਮਾਰਟ ਸਕੂਲ ਭੁਪਾਲ ਨੇ ਪਹਿਲਾ, ਪੁਲਿਸ ਪਬਲਿਕ ਸਕੂਲ ਤਾਮਕੋਟ ਨੇ ਦੂਜਾ ਤੇ ਅਲਪਾਇਨ ਵੈਲੀ ਸਕੂਲ ਅਕਲੀਆਂ ਨੇ ਤੀਜਾ, ਅੰਡਰ 17 ਵਿੱਚ ਸਸਸ (ਮੁੰਡੇ) ਜੋਗਾ ਨੇ ਪਹਿਲਾ, ਸਨਾਵਰ ਸਮਾਰਟ ਸਕੂਲ ਭੁਪਾਲ ਨੇ ਦੂਜਾ ਤੇ ਪੁਲਿਸ ਪਬਲਿਕ ਸਕੂਲ ਤਾਮਕੋਟ ਨੇ ਤੀਜਾ, ਅੰਡਰ 19 ਵਿੱਚ ਪੁਲਿਸ ਪਬਲਿਕ ਸਕੂਲ ਨੇ ਪਹਿਲਾ, ਸਨਾਵਰ ਸਮਾਰਟ ਸਕੂਲ ਭੁਪਾਲ ਨੇ ਦੂਜਾ ਤੇ ਸਸਸ (ਮੁੰਡੇ) ਜੋਗਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ ਵਰਗ ਵਿੱਚ ਅੰਡਰ 14 ਅਤੇ ਅੰਡਰ 19 ਸਾਲ ਵਿੱਚੋਂ ਸਸਸ (ਕੁ) ਜੋਗਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਇਸ ਮੌਕੇ ਸਰੀਰਕ ਸਿੱਖਿਆ ਅਧਿਆਪਕ ਸਮਰਜੀਤ ਸਿੰਘ ਬੱਬੀ, ਪਾਲਾ ਸਿੰਘ, ਗੁਰਜੀਤ ਸਿੰਘ ਮਾਨ, ਮਨਜੀਤ ਸਿੰਘ ਜਟਾਣਾ, ਬਲਦੇਵ ਸਿੰਘ, ਦਰਸ਼ਨ ਸਿੰਘ, ਰਾਜਨਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਲਾਭ ਸਿੰਘ, ਗੁਰਜਿੰਦਰ ਸਿੰਘ ਰਮਨਦੀਪ ਸਿੰਘ, ਕਮਲਪ੍ਰੀਤ ਸਿੰਘ, ਹਰਜੀਤ ਸਿੰਘ ਹੈਰੀ, ਗੁਰਪ੍ਰੀਤ ਬਰਾੜ, ਹਰਦੀਪ ਮੰਡ ਮੱਤੀ, ਵੀਰਪਾਲ ਕੌਰ, ਗਗਨਦੀਪ ਕੌਰ, ਅਮਨਦੀਪ ਕੌਰ, ਜਸਵਿੰਦਰ ਕੌਰ, ਸਰਬਜੀਤ ਕੌਰ, ਕਰਮਜੀਤ ਕੌਰ, ਮਨਦੀਪ ਕੌਰ, ਕੁਲਵਿੰਦਰ ਸਿੰਘ, ਪ੍ਰਿੰਸੀਪਲ ਰਾਜ ਕੁਮਾਰ, ਰਵੀ ਸਿੰਘ, ਰਾਜਦੀਪ ਸਿੰਘ, ਅਵਤਾਰ ਸਿੰਘ, ਹਰਦੀਪ ਸਿੰਘ, ਰੂਬਲ, ਇੰਦਰਜੀਤ ਸਿੰਘ, ਵੀਰਪਾਲ ਕੌਰ, ਮਨਜੋਤ ਕੋਚ ਜੋਗਾ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends