ਕੈਬਨਿਟ ਮੰਤਰੀ ਹਰਜੋਤ ਬੈਂਸ ਅਜਾਦੀ ਦਿਹਾੜੇ ਮੌਕੇ ਤਿੰਨ ਆਮ ਆਦਮੀ ਕਲੀਨਿਕ ਕਰਨਗੇ ਲੋਕ ਅਰਪਣ
ਹਲਕਾ ਸ੍ਰੀ ਅਨੰਦਪੁਰ ਸਾਹਿਬ ਨਾਲ ਕੀਤੇ ਵਾਅਦੇ ਪੂਰੇ ਹੋਣੇ ਸੁਰੂ
ਨੰਗਲ 14 ਅਗਸਤ ()
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਅਜਾਦੀ ਦਿਹਾੜੇ ਮੌਕੇ 15 ਅਗਸਤ ਨੂੰ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਤਿੰਨ ਆਮ ਆਦਮੀ ਕਲੀਨਿਕ ਲੋਕ ਅਰਪਣ ਕਰਨਗੇ। ਸ੍ਰੀ ਅਨੰਦਪੁਰ ਸਾਹਿਬ ਵਿਚ ਮਜਾਰਾ, ਨੰਗਲ ਵਿਚ ਬਰਾਰੀ, ਨਯਾਂ ਨੰਗਲ ਅਜੋਲੀ ਵਿਖੇ ਕੈਬਨਿਟ ਮੰਤਰੀ ਤਿੰਨ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨਗੇ।
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਲੋਕਾਂ ਨੂੰ ਸ਼ਹਿਰੀ ਅਤੇ ਦਿਹਾਤੀ ਪੱਧਰ ਉੱਤੇ ਲੋਕਾਂ ਦੇ ਘਰਾਂ ਨਜ਼ਦੀਕ ਹੋਰ ਵੀ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿਚ ਬਿਹਤਰ ਮੈਡੀਕਲ ਸੇਵਾਵਾਂ ਦਿੱਤੀਆਂ ਜਾਣਗੀਆਂ। ਆਮ ਆਦਮੀ ਕਲੀਨਿਕ ਵਿਚ ਓ.ਪੀ.ਡੀ ਸੇਵਾਵਾਂ, ਟੀਕਾਕਰਨ ਸੇਵਾਵਾਂ, ਜੱਚਾ ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਮੁਫ਼ਤ ਲੈਬ ਟੈਸਟ ਕੀਤੇ ਜਾਣਗੇ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ।
ਪੰਜਾਬ ਸਰਕਾਰ ਵੱਲੋ ਆਮ ਆਦਮੀ ਕਲੀਨਿਕ ਖੋਲਣ ਨਾਲ ਸਰਕਾਰੀ ਹਸਪਤਾਲਾ ਦੇ ਸਿਹਤ ਕੇਂਦਰਾਂ ਦੀ ਓ.ਪੀ.ਡੀ ਤੇ ਦਬਾਅ ਘਟੇਗਾ ਅਤੇ ਆਮ ਲੋਕਾਂ ਨੂੰ ਘਰਾਂ ਦੇ ਨੇੜੇ ਢੁਕਵੀਆਂ ਸਿਹਤ ਸਹੂਲਤਾਂ ਉਪਲੱਬਧ ਹੋਣਗੀਆਂ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤਾ ਇੱਕ ਇੱਕ ਵਾਅਦਾ ਪੂਰਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਅਨੰਦਪੁਰ ਸਾਹਿਬ ਨਾਲ ਕੀਤੇ ਵਾਅਦੇ ਪੂਰੇ ਹੋਣੇ ਸੁਰੂ ਹੋ ਗਏ ਹਨ। ਕੈਬਨਿਟ ਮੰਤਰੀ ਅਜਾਦੀ ਦਿਹਾੜੇ ਮੌਕੇ ਨੰਗਲ ਰੇਲਵੇ ਰੋਡ ਵਿਖੇ 100 ਫੁੱਟ ਉੱਚਾ ਰਾਸ਼ਟਰੀ ਝੰਡਾ ਵੀ ਲਹਿਰਾਉਣਗੇ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾ ਦਿੱਤੀਆਂ ਜਾ ਰਹੀਆਂ ਹਨ।