ਅਧਿਆਪਕਾਂ ਦੀਆਂ ਬਦਲੀਆਂ ਨਾ ਹੋਣ ਕਾਰਨ ਅਧਿਆਪਕ ਭੰਬਲਭੂਸੇ ਵਿੱਚ: ਅਮਨਦੀਪ ਸ਼ਰਮਾ ਸੂਬਾ ਪ੍ਰਧਾਨ।
ਮਿਊਚਲ ਬਦਲੀਆ ਬਿਨਾਂ ਸਰਤ ਹੋਣ:ਵਿੱਦਿਆਸਾਗਰ ਮਾਨਸਾ।
ਪੰਜਾਬ ਦੇ ਵੱਖ -ਵੱਖ ਵਿਭਾਗਾਂ ਦੀਆਂ ਬਦਲੀਆਂ ਹੋਣ ਤੋਂ ਬਾਅਦ ਅਧਿਆਪਕਾਂ ਦੀਆਂ ਬਦਲੀਆਂ ਦੀਆਂ ਲਿਸਟਾਂ ਨਾ ਆਉਣ ਕਾਰਨ ਅਧਿਆਪਕਾਂ ਵਿਚ ਭੰਬਲਭੂਸਾ ਪਾਇਆ ਜਾ ਰਿਹਾ ਹੈ। ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਸਿੱਖਿਆ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਅਧਿਆਪਕਾਂ ਦੀਆਂ ਬਦਲੀਆਂ ਦਾ ਪੋਰਟਲ ਤੁਰੰਤ ਖੋਲਿਆ ਜਾਵੇ।
ਉਨ੍ਹਾਂ ਕਿਹਾ ਕਿ 22 ਜੁਲਾਈ ਨੂੰ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ਵਿਚ ਬਦਲੀਆਂ ਦੀ ਪਾਲਿਸੀ ਵਿਚ ਕੁਝ ਸੋਧਾਂ ਕਰਨ ਉਪਰੰਤ ਤੁਰੰਤ ਬਦਲੀਆਂ ਕਰਨ ਬਾਰੇ ਗੱਲਬਾਤ ਹੋਈ ਸੀ ਪ੍ਰੰਤੂ ਅੱਜ ਇੰਨਾ ਸਮਾਂ ਬੀਤਣ ਤੋਂ ਬਾਅਦ ਕੋਈ ਵੀ ਬਦਲੀਆਂ ਦੀ ਪਾਲਿਸੀ ਵਿਚ ਨਾ ਸੋਧ ਪੱਤਰ ਜਾਰੀ ਹੋਇਆ ਹੈ ਅਤੇ ਨਾ ਹੀ ਅਧਿਆਪਕਾਂ ਦੀਆਂ ਬਦਲੀਆਂ ਦੀਆਂ ਲਿਸਟਾਂ ਜਾਰੀ ਹੋਈਆਂ ਹਨ।ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਦੀ ਤਾਂ ਇੱਕ ਲਿਸਟ ਜਾਰੀ ਹੋ ਚੁੱਕੀ ਹੈ ਪ੍ਰੰਤੂ ਮਾਸਟਰ ਕਾਡਰ ਦੀਆਂ ਬਦਲੀਆਂ ਦੀ ਕੋਈ ਵੀ ਲਿਸਟ ਜਾਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਬਦਲੀਆਂ ਸਬੰਧੀ ਅਧਿਆਪਕ ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਉਹ ਆਪੋ ਆਪਣੇ ਘਰਾਂ ਦੇ ਨਜ਼ਦੀਕ ਆ ਕੇ ਹੋਰ ਵਧੀਆ ਢੰਗ ਨਾਲ ਪੜ੍ਹਾ ਸਕਣ । ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਬਦਲੀਆਂ ਦਾ ਪੋਰਟਲ ਦੁਆਰਾ ਖੋਲਿਆ ਜਾਵੇ ਤਾਂ ਜੋ ਅਧਿਆਪਕਾਂ ਦੀਆਂ ਬਦਲੀਆਂ ਹੋ ਸਕਣ।