ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕੰਮ ਕਰਕੇ ਨੰਗਲ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ-ਐਸ.ਡੀ.ਐਮ

 ਜਨਤਕ ਮੁਸਕਿਲਾ ਦਾ ਹੱਲ ਪ੍ਰਮੁੱਖਤਾ ਤੇ ਕਰਾਂਗੇ-ਕਿਰਨ ਸ਼ਰਮਾ

ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕੰਮ ਕਰਕੇ ਨੰਗਲ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ-ਐਸ.ਡੀ.ਐਮ

ਨੰਗਲ 25 ਅਗਸਤ ()

ਸ੍ਰੀਮਤੀ ਕਿਰਨ ਸ਼ਰਮਾ ਉਪ ਮੰਡਲ ਮੈਜਿਸਟ੍ਰੇਟ ਨੰਗਲ ਨੇ ਕਿਹਾ ਹੈ ਕਿ ਜਨਤਕ ਮੁਸਕਿਲਾ ਦਾ ਹੱਲ ਕਰਨ ਨੂੰ ਪ੍ਰਮੁੱਖਤਾ ਦੇਵਾਂਗੇ। ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕੰਮ ਕਰਕੇ ਨੰਗਲ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ। 



     ਅੱਜ ਇਥੇ ਵਿਸੇਸ ਗੱਲਬਾਤ ਦੌਰਾਨ ਨੰਗਲ ਦੇ ਨਵੇ ਆਏ ਐਸ.ਡੀ.ਐਮ ਨੇ ਕਿਹਾ ਕਿ ਨੰਗਲ ਉਪ ਮੰਡਲ ਦਾ ਹਰ ਖੇਤਰ ਬਹੁਤ ਹੀ ਸੁੰਦਰ ਹੈ। ਨੰਗਲ ਦੀਆਂ ਮੁ਼ਸਕਿਲਾ ਅਤੇ ਸਮੱਸਿਆਵਾ ਬਾਰੇ ਉਹ ਜਮੀਨੀ ਪੱਧਰ ਤੇ ਜਾਣਕਾਰੀ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਗਠਨਾਂ, ਜਥੇਬੰਦੀਆਂ ਅਤੇ ਸੰਸਥਾਵਾ ਨਾਲ ਤਾਲਮੇਲ ਕਰਕੇ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾਣਗੇ। ਪੰਜਾਬ ਸਰਕਾਰ ਦੀਆਂ ਲੋੜਵੰਦਾਂ ਲਈ ਚਲਾਂਈਆ ਜਾ ਰਹੀਆਂ ਯੋਜਨਾਂਵਾ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਉਨ੍ਹਾਂ ਦਾ ਲਾਭ ਲੋੜਵੰਦਾ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਾਫ ਸੁਥਰਾ ਪ੍ਰਸਾਸ਼ਨ ਲੋਕਾਂ ਨੂੰ ਦੇਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇ਼ਸਾ ਦੀ ਪਾਲਣਾ ਯਕੀਨੀ ਹੋਵੇਗੀ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends