ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰੋਵਾਈਡਰਜ਼ /ਈ.ਜੀ.ਐਸ./.ਏ.ਆਈ.ਈ. ਐਸ.ਟੀ.ਆਰ.ਵਲੰਟੀਅਰਜ ਨੂੰ ਉਮਰ ਹੱਦ ਵਿਚ ਛੋਟ ਦੇਣ ਦਾ ਅਤੇ ਸਿੱਧੀ ਭਰਤੀ ਵਿਚ ਉਪਰਲੀ ਉਮਰ ਹੱਦ ਵਿੱਚ ਛੋਟ ਦੇਣ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰੋਵਾਈਡਰਜ਼ /ਈ.ਜੀ.ਐਸ./.ਏ.ਆਈ.ਈ. ਐਸ.ਟੀ.ਆਰ.ਵਲੰਟੀਅਰਜ ਨੂੰ ਉਮਰ ਹੱਦ ਵਿਚ ਛੋਟ ਦੇਣ ਦਾ ਅਤੇ ਸਿੱਧੀ ਭਰਤੀ ਵਿਚ ਉਪਰਲੀ ਉਮਰ ਹੱਦ ਵਿੱਚ ਛੋਟ ਦੇਣ ਦਾ ਫੈਸਲਾ 

ਚੰਡੀਗੜ੍ਹ, 6 ਅਗਸਤ 

: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮਾਂ ਪੱਖੀ ਫ਼ੈਸਲਾ ਲੈਂਦੇ ਹੋਏ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ /ਐਜੂਕੇਸ਼ਨ ਵਲੰਟੀਅਰਜ਼/ ਈ.ਜੀ.ਐਸ/ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਨੂੰ ਸਿੱਖਿਆ ਵਿਭਾਗ ਵਿੱਚ ਈ.ਟੀ.ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਲਈ ਅਪਲਾਈ ਕਰਨ ਲਈ ਮਿੱਥੀ ਉਮਰ ਹੱਦ ਵਿਚ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਹੁਣ ਸਿੱਧੀ ਭਰਤੀ ਲਈ ਹੋਣ ਵਾਲੀ ਪ੍ਰੀਖਿਆ ਵਿੱਚ ਭਾਗ ਲੈ ਸਕਣਗੇ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੀਤੇ ਕਈ ਸਾਲਾਂ ਤੋਂ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਅਧੀਨ ਸਿੱਖਿਆ ਪ੍ਰੋਵਾਈਡਰਜ਼ / ਐਜੂਕੇਸ਼ਨ ਪ੍ਰੋਵਾਈਡਰਜ਼ /ਐਜੂਕੇਸ਼ਨ ਵਲੰਟੀਅਰਜ਼/ ਈ.ਜੀ.ਐਸ./ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਿੱਧੀ ਭਰਤੀ ਲਈ ਪੰਜਾਬ ਸਰਕਾਰ ਵੱਲੋਂ ਤੈਅ ਉਮਰ ਹੱਦ ਦੀ ਸੀਮਾਂ ਉਹ ਪਾਰ ਕਰ ਚੁੱਕੇ ਹਨ ਇਸ ਲਈ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਉਮਰ ਹੱਦ ਵਿਚ ਵਾਧੇ ਦੀ ਮੰਗ ਕਰ ਰਹੇ ਸਨ।


ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਸਿਖਿਆ ਵਿਭਾਗ ਵਿਚ ਕੰਮ ਕਰਦੇ ਲਗਭਗ 12 ਹਜ਼ਾਰ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ / ਐਜੂਕੇਸ਼ਨ ਵਲੰਟੀਅਰਜ਼/ ਈ.ਜੀ.ਐਸ./ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਨੂੰ ਅਪਲਾਈ ਕਰ ਸਕਣਗੇ ਅਤੇ ਉਨ੍ਹਾਂ ਵਲੋਂ ਜਿੰਨੇ ਸਾਲ / ਮਹੀਨੇ ਠੇਕੇ ਦੇ ਅਧਾਰ ਤੇ ਸਿੱਖਿਆ ਵਿਭਾਗ ਵਿੱਚ ਕੰਮ ਕੀਤਾ ਗਿਆ ਹੈ, ਉਨ੍ਹੇ ਸਾਲ / ਮਹੀਨੇ ਦੀ ਉਪਰਲੀ ਉਮਰ ਸੀਮਾ ਵਿੱਚ ਛੋਟ ਮਿਲਣਯੋਗ ਹੋਵੇਗੀ।



ਬੈਂਸ ਨੇ ਦੱਸਿਆ ਕਿ ਇਹ ਛੋਟ ਸਿਰਫ਼ ਪ੍ਰਬੰਧਕੀ ਵਿਭਾਗ ਵਿੱਚ ਭਵਿੱਖ ਵਿੱਚ ਆਉਣ ਵਾਲੀਆਂ 5994 ਈ.ਟੀ.ਟੀ. ਦੀਆਂ ਆਸਾਮੀਆਂ ਦੀ ਭਰਤੀ ਲਈ ਕੇਵਲ ਇੱਕ ਵਾਰ ਮਿਲਣਯੋਗ ਹੋਵੇਗੀ।

Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends