ਡਿਪਟੀ ਕਮਿਸ਼ਨਰ ਵੱਲੋਂ ਬੀਡੀਪੀਓ ਦਫਤਰ ਸ੍ਰੀ ਅਨੰਦਪੁਰ ਸਾਹਿਬ ਦੀ ਅਚਨਚੇਤ ਚੈਕਿੰਗ
ਸਰਕਾਰੀ ਯੋਜਨਾਵਾ ਦਾ ਲਾਭ ਯੋਗ ਤੇ ਲੋੜਵੰਦਾਂ ਲੋਕਾ ਤੱਕ ਸਮੇ ਸਿਰ ਪਹੁੰਚਾਇਆ ਜਾਵੇ
ਸ੍ਰੀ ਅਨੰਦਪੁਰ ਸਾਹਿਬ 18 ਅਗਸਤ ()
ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਨੇ ਅੱਜ ਬੀਡੀਪੀਓ ਦਫਤਰ ਸ੍ਰੀ ਅਨੰਦਪੁਰ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੇ ਨਾਲ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐਸ ਵੀ ਸਨ।
ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਅੱਜ ਅਚਨਚੇਤ ਦਫਤਰ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਉਪ ਮੰਡਲ ਦਫਤਰ ਦਾ ਦੌਰਾ ਕੀਤਾ। ਇਸ ਉਪਰੰਤ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਵੱਲੋਂ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਨੂੰ ਨਾਲ ਲੈ ਕੇ ਬੀਡੀਪੀਓ ਦਫਤਰ ਸ੍ਰੀ ਅਨੰਦਪੁਰ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਦਫਤਰ ਵਿਚ ਮਗਨਰੇਗਾ ਦਾ ਰਿਕਾਰਡ ਚੈਕ ਕੀਤਾ ਅਤੇ ਸਰਕਾਰ ਵੱਲੋ ਚਲਾਈਆ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਬਿਨਾ ਦੇਰੀ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਦਫਤਰ ਦਾ ਸਮੁੱਚਾ ਰਿਕਾਰਡ ਸਹੀ ਢੰਗ ਨਾਲ ਰੱਖਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਦਫਤਰ ਦੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਸਵੱਛ ਤੇ ਹਰਿਆ ਭਰਿਆ ਰੱਖਣ ਲਈ ਹੋਰ ਉਪਰਾਲੇ ਕੀਤੇ ਜਾਣ। ਉਨ੍ਹਾ ਨੇ ਬੀਡੀਪੀਓ ਈਸ਼ਾਨ ਚੋਧਰੀ ਨੂੰ ਕਿਹਾ ਕਿ ਸੂਬੇ ਦੀ ਵਧੇਰੇ ਅਬਾਦੀ ਪਿੰਡਾਂ ਵਿਚ ਰਹਿੰਦੀ ਹੈ ਅਤੇ ਇਹ ਦਫਤਰ ਸਿੱਧਾ ਪਿੰਡਾਂ ਵਿਚ ਰਹਿ ਰਹੇ ਲੋਕਾਂ ਨਾਲ ਜੁੜਿਆ ਹੈ। ਇਸ ਲਈ ਯੋਗ ਲੋੜਵੰਦ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹੋਰ ਮਿਹਨਤ ਕੀਤੀ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਰਕਾਰ ਵੱਲੋ ਜਾਰੀ ਵਿਕਾਸ ਫੰਡਾਂ ਦੀ ਤੁਰੰਤ ਵਰਤੋ ਕੀਤੀ ਜਾਵੇ ਅਤੇ ਇਸ ਦਾ ਸਮੁੱਚਾ ਰਿਕਾਰਡ ਰੱਖਿਆ ਜਾਵੇ।