ਅੱਜ ਮਜਾਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਮ ਆਦਮੀ ਕਲੀਨਿਕ ਦਾ ਕੈਬਨਿਟ ਮੰਤਰੀ ਹਰਜੋਤ ਬੈਂਸ ਕਰਨਗੇ ਉਦਘਾਟਨ
ਅਜਾਦੀ ਦਿਹਾੜੇ ਮੌਕੇ ਲੋਕਾਂ ਨੂੰ ਸਮਰਪਿਤ ਹੋਵੇਗਾ ਆਮ ਆਦਮੀ ਕਲੀਨਿਕ
ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾ ਦੇਣ ਦਾ ਪੰਜਾਬ ਸਰਕਾਰ ਦਾ ਇੱਕ ਹੋਰ ਵਾਅਦਾ ਹੋਇਆ ਪੂਰਾ
ਸ੍ਰੀ ਅਨੰਦਪੁਰ ਸਾਹਿਬ 14 ਅਗਸਤ ()
ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਅਪਣੀ ਬਚਨਬੱਧਤਾ ਨੂੰ ਪੂਰਾ ਕਰਦੇ ਹੋਏ, ਸੂਬੇ ਦੇ ਲੋਕਾਂ ਨੂੰ ਆਮ ਆਦਮੀ ਕਲੀਨਿਕ ਦੀ ਸੋਗਾਤ ਦਿੱਤੀ ਜਾ ਰਹੀ ਹੈ। ਤਿੰਨ ਆਮ ਆਦਮੀ ਕਲੀਨਿਕ 15 ਅਗਸਤ ਤੋ ਕਾਰਜਸ਼ੀਲ ਹੋਣਗੇ। ਸ੍ਰੀ ਅਨੰਦਪੁਰ ਸਾਹਿਬ ਵਿਚ ਮਜਾਰਾ ਵਿਖੇ ਆਮ ਆਦਮੀ ਕਲੀਨਿਕ ਦੀ ਸੁਰੂਆਤ ਹੋਵੇਗੀ।
ਆਮ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਖੋਲੇ ਜਾ ਰਹੇ ਆਮ ਆਦਮੀ ਕਲੀਨਿਕ ਵਿਚ ਮੈਡੀਕਲ ਅਫਸਰ ਤੋ ਇਲਾਵਾ ਲੋੜੀਦਾ ਸਟਾਫ ਹੋਵੇਗਾ, ਜਿੱਥੇ ਮੁਫਤ ਦਵਾਈਆਂ ਅਤੇ ਟੀਕਾਕਰਨ ਦੀ ਸਹੂਲਤ ਵੀ ਹੋਵੇਗੀ। ਇਸ ਕਲੀਨਿਕ ਦੀ ਸੁਰੂਆਤ ਨਾਲ ਜਿੱਥੇ ਹਸਪਤਾਲਾ ਦੀ ਓ.ਪੀ.ਡੀ ਤੇ ਦਬਾਅ ਘਟੇਗਾ, ਉਥੇ ਲੋਕਾਂ ਨੂੰ ਘਰਾਂ ਨੇੜੇ ਸਿਹਤ ਸਹੂਲਤਾਂ ਮਿਲਣਗੀਆਂ।