AFRICAN SWINE FEVER ALERT: ਪਟਿਆਲਾ ਦੇ ਚਾਰ ਹੋਰ ਖੇਤਰਾਂ ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਐਲਾਨਿਆ

 ਪਟਿਆਲਾ ਦੇ ਚਾਰ ਹੋਰ ਖੇਤਰਾਂ ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਐਲਾਨਿਆ


ਚੰਡੀਗੜ੍ਹ, 30 ਅਗਸਤ:


ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਚਾਰ ਹੋਰ ਖੇਤਰਾਂ ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਐਲਾਨਿਆ ਗਿਆ ਹੈ। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਰਵਾਸ ਬ੍ਰਾਹਮਣਾਂ, ਗੰਗਰੋਲਾ, ਬਾਬੂ ਸਿੰਘ ਕਾਲੋਨੀ ਅਬਲੋਵਾਲ ਅਤੇ ਬਾਬਾ ਜੀਵਨ ਸਿੰਘ ਬਸਤੀ ਪਾਸੀ ਰੋਡ ਪਟਿਆਲਾ ਬੀਮਾਰੀ ਦੇ ਕੇਂਦਰ ਵਜੋਂ ਨੋਟੀਫ਼ਾਈ ਕੀਤੇ ਗਏ ਹਨ।



ਉਨ੍ਹਾਂ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.) -ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਨੇ ਇਨ੍ਹਾਂ ਥਾਵਾਂ ਤੋਂ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ ਹੈ ਜਿਸ ਪਿੱਛੋਂ ਪਸ਼ੂ ਪਾਲਣ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਬੀਮਾਰੀ ਦੇ ਇਨ੍ਹਾਂ ਕੇਂਦਰਾਂ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ ਨੂੰ "ਸੰਕ੍ਰਮਿਤ ਜ਼ੋਨ" ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਖੇਤਰ ਨੂੰ "ਨਿਗਰਾਨੀ ਜ਼ੋਨ" ਐਲਾਨ ਦਿੱਤਾ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ "ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)" ਮੁਤਾਬਕ ਇਨ੍ਹਾਂ ਖੇਤਰਾਂ ਵਿੱਚ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ਵਿੱਚ ਲਿਆਂਦਾ ਜਾਵੇਗਾ। ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਾ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ।


ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਬੀਮਾਰੀ ਪਸ਼ੂਆਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦੀ। ਇਸ ਲਈ ਘਬਾਰਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਇਹ ਬਹੁਤ ਘਾਤਕ ਬੀਮਾਰੀ ਹੈ ਜਿਸ ਤੋਂ ਸਾਵਧਾਨੀਆਂ ਅਪਣਾ ਕੇ ਹੀ ਬਚਾਅ ਕੀਤਾ ਜਾ ਸਕਦਾ ਹੈ।


ਸੂਰ ਪਾਲਕਾਂ ਨੂੰ ਬੀਮਾਰੀ ਦੀ ਰੋਕਥਾਮ ਲਈ ਸਰਕਾਰ ਨੂੰ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਰ ਪਾਲਕ ਦੂਜੇ ਫਾਰਮਾਂ ਅਤੇ ਹੋਰਨਾਂ ਥਾਵਾਂ 'ਤੇ ਜਾਂ ਜ਼ਿਲ੍ਹਿਆਂ ਵਿੱਚ ਨਾ ਜਾਣ ਅਤੇ ਸੂਰਾਂ ਲਈ ਖ਼ੁਰਾਕ ਆਪਣੇ ਫਾਰਮ 'ਤੇ ਹੀ ਤਿਆਰ ਕਰਨ। ਇਸ ਤੋਂ ਇਲਾਵਾ ਸੂਰ ਵਪਾਰੀਆਂ ਤੇ ਕਾਰੋਬਾਰੀਆਂ ਅਤੇ ਉਨ੍ਹਾਂ ਦੇ ਵਾਹਨਾਂ ਨੂੰ ਵੀ ਆਪਣੇ ਫਾਰਮਾਂ 'ਤੇ ਆਉਣ ਤੋਂ ਸਖ਼ਤੀ ਨਾਲ ਰੋਕਿਆ ਜਾਵੇ।

Featured post

PSEB 8th Result 2024: ਇੰਤਜ਼ਾਰ ਖ਼ਤਮ, 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇੱਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends