EM VISIT SCHOOL: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਦਾ ਦੌਰਾ, ਸਕੂਲਾਂ ਵਿੱਚ ਵੱਡੇ ਸੁਧਾਰਾਂ ਦੀ ਜ਼ਰੂਰਤ: ਸਿੱਖਿਆ ਮੰਤਰੀ

 ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਹੱਦੀ ਇਲਾਕੇ ਦੇ ਸਰਕਾਰੀ ਹਾਈ ਸਕੂਲ ਦਾ ਦੌਰਾ ਕੀਤਾ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ।



ਉਨ੍ਹਾਂ ਕਿਹਾ "ਮੈਂ ਅੱਜ ਸਰਹੱਦੀ ਇਲਾਕੇ ਸ਼ਾਹਪੁਰ ਕੰਢੀ ਦੇ ਸਰਕਾਰੀ ਹਾਈ ਸਕੂਲ ਦਾ ਦੌਰਾ ਕੀਤਾ। ਉੱਥੇ ਦੇ ਹੈੱਡ ਮਾਸਟਰ, ਅਧਿਆਪਕ ਅਤੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਪ੍ਰੇਸ਼ਾਨੀਆਂ ਨੂੰ ਜਾਣਿਆ। 

ਸਕੂਲਾਂ ਵਿੱਚ ਵੱਡੇ ਸੁਧਾਰ ਕਰਨ ਦੀ ਜ਼ਰੂਰਤ ਹੈ। ਸਾਡੇ ਕੁੱਝ ਸਕੂਲ ਬੁਨਿਆਦੀ ਢਾਂਚੇ ਅਤੇ ਸੁਵਿਧਾਵਾਂ ਤੋਂ ਵੀ ਸੱਖਣੇ ਹਨ। ਮੇਰੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਜ਼ਮੀਨੀ ਪੱਧਰ ਉਤੇ ਜਾ ਕੇ ਪ੍ਰੇਸ਼ਾਨੀਆਂ ਨੂੰ ਸਮਝਾਂ ਅਤੇ ਉਨ੍ਹਾਂ ਦਾ ਛੇਤੀ ਤੋਂ ਛੇਤੀ ਹੱਲ੍ਹ ਕਰ ਸਕਾਂ। ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖ ਤੋਂ ਸ਼ਾਨਦਾਰ ਬਣਾ ਸਕੀਏ , ਇਹ ਮੇਰਾ ਮਕਸਦ ਹੈ।"





Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends