INSAAF RALLY ON 25TH SEPTEMBER: ਅਧਿਆਪਕਾਂ ਵਲੋਂ 25 ਸਤੰਬਰ ਨੂੰ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ "ਇਨਸਾਫ ਰੈਲੀ" ਦਾ ਐਲਾਨ

ਅਧਿਆਪਕਾਂ ਵਲੋਂ 25 ਸਤੰਬਰ ਨੂੰ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ "ਇਨਸਾਫ ਰੈਲੀ" ਦਾ ਐਲਾਨ


 ਓ.ਡੀ.ਐਲ. ਅਧਿਆਪਕਾਂ ਦੇ ਰੈਗੂਲਰ ਆਰਡਰ ਅਤੇ 180 ਈ.ਟੀ.ਟੀ. ਨੂੰ ਮੂਲ ਭਰਤੀ ਦੇ ਲਾਭ ਦੇਣ ਦੀ ਮੰਗ


ਡੀ.ਟੀ.ਐਫ. ਤੇ ਸਹਿਯੋਗੀਆਂ ਵਲੋਂ ਅਧਿਆਪਕ ਵਰਗ ਨੂੰ ਸੰਘਰਸ਼ ਦਾ ਭਰਵਾਂ ਹਿੱਸਾ ਬਣਨ ਦੀ ਅਪੀਲ

ਫਾਜ਼ਿਲਕਾ, 21 ਅਗਸਤ 

 ਸਕੂਲ ਸਿੱਖਿਆ ਵਿਭਾਗ ਵਲੋਂ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ (3442, 7654, 5178 ਭਰਤੀ) ਦੇ 8 ਸਾਲਾਂ ਤੋਂ ਰੋਕੇ ਰੈਗੂਲਰ ਆਰਡਰਾਂ ਜਾਰੀ ਕਰਵਾਉਣ ਅਤੇ 180 ਈ.ਟੀ.ਟੀ. ਅਧਿਆਪਕਾਂ 'ਤੇ ਮੂਲ ਭਰਤੀ (4500 ਅਤੇ 2005 ਈਟੀਟੀ ਭਰਤੀ) ਦੀਆਂ ਸੇਵਾ ਸ਼ਰਤਾਂ ਤਹਿਤ ਪੰਜਾਬ ਤਨਖਾਹ ਸਕੇਲ ਤੇ ਪਿਛਲੀ ਸਰਵਿਸ ਦੇ ਸਾਰੇ ਲਾਭ ਬਹਾਲ ਕਰਵਾਉਣ ਸੰਬੰਧੀ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ, ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ, ਓ.ਡੀ.ਐੱਲ. (3442, 7654) ਅਧਿਆਪਕ ਯੂਨੀਅਨ ਅਤੇ 6505 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਦੇ ਆਗੂਆਂ ਦੀ ਭਰਵੀਂ ਮੀਟਿੰਗ ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, 6505 ਈ.ਟੀ.ਟੀ. ਦੇ ਸੂਬਾ ਆਗੂ ਕਮਲ ਠਾਕੁਰ ਅਤੇ ਓ.ਡੀ.ਐੱਲ. ਅਧਿਆਪਕਾਂ ਦੇ ਸੂਬਾ ਆਗੂ ਬਲਜਿੰਦਰ ਗਰੇਵਾਲ ਦੀ ਸਾਂਝੀ ਅਗਵਾਈ ਵਿੱਚ ਹੋਈ। ਜਿਸ ਵਿੱਚ 25 ਸਤੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਚੋਣ ਹਲਕੇ ਆਨੰਦਪੁਰ ਸਾਹਿਬ ਵਿੱਚ ਸੂਬਾ ਪੱਧਰੀ ਇਨਸਾਫ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।



ਇਸ ਮੌਕੇ ਡੀ ਟੀ ਐਫ ਦੇ ਜਿਲ੍ਹਾ ਪ੍ਰਧਾਨ ਮਹਿੰਦਰ ਕੌੜਿਆਂ ਵਾਲੀ ਅਤੇ 7654 ਕੈਡਰ ਦੇ ਆਗੂ ਬਲਜਿੰਦਰ ਗਰੇਵਾਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ 3442 ਅਤੇ 7654 ਭਰਤੀਆਂ ਵਿਚਲੇ ਸੈਂਕੜੇ ਹੋਰਨਾਂ ਓ.ਡੀ.ਐੱਲ. ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾ ਚੁੱਕਾ ਹੈ, ਹਜਾਰਾਂ ਅਧਿਆਪਕਾਂ ਦੀ ਪ੍ਰੋਮੋਸ਼ਨ ਵੀ ਹੋ ਚੁੱਕੀ ਹੈ, ਪ੍ਰੰਤੂ ਬੇਇਨਸਾਫ਼ੀ ਅਤੇ ਪੱਖਪਾਤ ਕਰਦਿਆਂ 125 ਦੇ ਕਰੀਬ ਅਧਿਆਪਕਾਂ ਦੇ ਰੈਗੂਲਰ ਆਰਡਰਾਂ ਨੂੰ ਅਧਿਕਾਰ ਖੇਤਰ ਤੋਂ ਬਾਹਰ ਦੀ ਡਿਗਰੀ ਹੋਣ ਦੇ ਹਵਾਲੇ ਤਹਿਤ 8 ਸਾਲਾਂ ਤੋਂ ਪੈਂਡਿੰਗ ਰੱਖਿਆ ਹੋਇਆ ਹੈ, ਜਦ ਕਿ ਸਾਲ 2019 ਵਿੱਚ ਹਾਈ ਕੋਰਟ ਵਲੋਂ ਵੀ ਇਨ੍ਹਾਂ ਅਧਿਆਪਕਾਂ ਦੇ ਪੱਖ ਵਿੱਚ ਫ਼ੈਸਲਾ ਸੁਣਾਉਂਦਿਆਂ ਰੈਗੂਲਰਾਈਜ਼ੇਸ਼ਨ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸੇ ਤਰ੍ਹਾਂ ਸਾਲ 2016 ਵਿੱਚ ਹੋਈ 4500 ਅਤੇ 2005 ਈ.ਟੀ.ਟੀ. ਅਸਾਮੀਆਂ ਦੀ ਰੈਗੂਲਰ ਭਰਤੀ ਵਿੱਚੋਂ 180 ਅਧਿਆਪਕਾਂ ਦੀ ਪਿਛਲੇ ਪੰਜ ਸਾਲ ਦੀ ਸਰਵਿਸ ਨੂੰ ਜਬਰੀ ਖਤਮ ਕਰਦਿਆਂ ਮੁੱਢਲੀ ਭਰਤੀ ਦੀਆਂ ਸੇਵਾ ਸ਼ਰਤਾਂ ਤੋਂ ਵੱਖ ਕਰ ਦਿੱਤਾ ਗਿਆ ਅਤੇ ਨਿਯਮਾਂ ਤੋਂ ਉੱਲਟ ਨਵੇਂ ਤਨਖਾਹ ਸਕੇਲ ਮੜ ਦਿੱਤੇ ਗਏ ਹਨ। ਇਹਨਾਂ ਦੋਨੋਂ ਗੰਭੀਰ ਮਾਮਲਿਆਂ ਨੂੰ ਪੀੜਤ ਅਧਿਆਪਕਾਂ ਨਾਲ ਘੋਰ ਬੇਇਨਸਾਫ਼ੀ ਤੇ ਪੱਖਪਾਤ ਵਾਲੇ ਮੰਨਦੇ ਹੋਏ, ਫ਼ੈਸਲਾ ਕੀਤਾ ਗਿਆ ਕਿ 1 ਅਤੇ 2 ਸਤੰਬਰ 2022 ਨੂੰ ਪੰਜਾਬ ਭਰ ਵਿੱਚ ਜਿਲ੍ਹਾ ਸਿੱਖਿਆ ਅਫਸਰਾਂ (ਪ੍ਰਾਇਮਰੀ ਅਤੇ ਸੈਕੰਡਰੀ) ਰਾਹੀਂ ਸਮੂਹਿਕ ਰੂਪ ਵਿੱਚ ਸਿੱਖਿਆ ਮੰਤਰੀ ਦੇ ਨਾਂ ਦੋ-ਨੁਕਾਤੀ ਮੰਗ ਪੱਤਰ ਭੇਜੇ ਜਾਣਗੇ। 13 ਸਤੰਬਰ ਨੂੰ ਵੱਡੇ ਸਮੂਹ ਦੇ ਰੂਪ ਆਨੰਦਪੁਰ ਸਾਹਿਬ ਵਿਖੇ ਪ੍ਰਸ਼ਾਸ਼ਨ ਰਾਹੀਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਂ ਸੰਘਰਸ਼ ਦਾ ਨੋਟਿਸ ਦਿੱਤਾ ਜਾਵੇਗਾ। 25 ਸਤੰਬਰ ਨੂੰ ਸਿੱਖਿਆ ਮੰਤਰੀ ਦੇ ਚੋਣ ਹਲਕੇ ਆਨੰਦਪੁਰ ਸਾਹਿਬ ਵਿਖੇ ਸੂਬੇ ਭਰ 'ਚੋਂ ਹਜਾਰਾਂ ਅਧਿਆਪਕਾਂ ਦੀ ਸ਼ਮੂਲੀਅਤ ਵਾਲੀ "ਇਨਸਾਫ ਰੈਲੀ" ਕੀਤੀ ਜਾਵੇਗੀ ਅਤੇ ਮੰਗਾਂ ਪ੍ਰਤੀ ਹਾਂ ਪੱਖੀ ਪ੍ਰਤੀਕਿਰਿਆ ਨਾ ਮਿਲਣ ਦੀ ਸੂਰਤ ਵਿੱਚ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।


ਇਸ ਮੌਕੇ ਡੀ ਟੀ ਐਫ ਦੇ ਸਰਪ੍ਰਸਤ ਕੁਲਜੀਤ ਡੰਗਰਖੇੜਾ,ਰਿਸ਼ੂ ਸੇਠੀ,ਨੋਰੰਗ ਲਾਲ ਗੁਰਵਿੰਦਰ ਸਿੰਘ,ਜਗਦੀਸ਼ ਸੱਪਾਂ ਵਾਲੀ, ਰਮੇਸ਼ ਸੱਪਾਂ ਵਾਲੀ, ਗਗਨਦੀਪ,ਵਰਿੰਦਰ ਲਾਧੂਕਾ,ਪਰਮਜੀਤ ਸਿੰਘ,ਮਨਜੀਤ ਸਿੰਘ,ਮਨਜੀਤ ਰਾਣੀ,ਸੁਨੀਲ ਕੁਮਾਰ,ਲਲਿਤ ਕੁਮਾਰ,ਨੀਤੂ ਕੰਬੋਜ,ਅਰਵਿੰਦਰ ਮੈਡਮ, ਕਵਿੰਦਰ,ਵਿਨੋਦ ਕੁਮਾਰ ਆਦਿ ਹਾਜਰ ਸਨ।


Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends