MALERKOTLA: ਜ਼ਿਲ੍ਹਾ ਕਮਿਸ਼ਨਰ ਵੱਲੋਂ 16 ਅਗਸਤ ਨੂੰ ਛੁੱਟੀ ਦੀ ਘੋਸ਼ਣਾ

 ਮਾਲੇਰਕੋਟਲਾ ਵਿਖੇ ਦੇਸ਼ ਦੀ 75ਵੀਂ ਵਰ੍ਹੇਗੰਢ (76ਵਾਂ ਆਜ਼ਾਦੀ ਦਿਹਾੜਾ) ਬੜੀ ਧੂਮਧਾਮ ਨਾਲ ਮਨਾਇਆ


* 76ਵੇਂ ਆਜ਼ਾਦੀ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ‘ਚ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕੌਮੀ ਝੰਡਾ ਲਹਿਰਾਇਆ


 


** ਅੱਜ ਦਾ ਦਿਨ ਸਾਡੇ ਲਈ ਇਕ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਦਾ ਸੁਪਨਾ ਲੈ ਕੇ


ਉਸ ਨੂੰ ਪੂਰਾ ਕਰਨ ਦਾ ਸੰਕਲਪ ਲੈਣ ਦਾ ਦਿਨ ਹੈ : ਸੰਯਮ ਅਗਰਵਾਲ


ਮਾਲੇਰਕੋਟਲਾ 15 ਅਗਸਤ


                                                   ਜ਼ਿਲ੍ਹੇ ਮਾਲੇਰਕੋਟਲਾ ‘ਚ ਦੇਸ਼ ਦਾ 75ਵੀਂ ਵਰ੍ਹੇਗੰਢ (76ਵਾਂ ਆਜ਼ਾਦੀ ਦਿਹਾੜਾ) ਬੜੀ ਧੂਮਧਾਮ ਨਾਲ ਮਨਾਇਆ ਗਿਆ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੁਬਾਰਕ ਮੌਕੇ ਤੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ, ਮਾਲੇਰਕੋਟਲਾ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ। ਐਸ.ਐਸ.ਪੀ. ਮਾਲੇਰਕੋਟਲਾ ਸ੍ਰੀਮਤੀ ਅਵਨੀਤ ਕੌਰ ਸਿੱਧੂ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਇਸ ਮੌਕੇ ਉਨ੍ਹਾਂ ਦੇ ਨਾਲ ਸਨ।ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟ, ਸਕਾਊਟ ਐਂਡ ਗਾਈਡਜ਼ ਦੀਆਂ ਟੁਕੜੀਆਂ ਤੇ ਆਧਾਰਿਤ ਸ਼ਾਨਦਾਰ ਪਰੇਡ ਦੀ ਅਗਵਾਈ ਡੀ.ਐੱਸ.ਪੀ ਅਮਰਗੜ੍ਹ ਸ੍ਰੀ ਗੁਰ ਇਕਬਾਲ ਸਿੰਘ ਨੇ ਕੀਤੀ ।



                            ਇਸ ਮੌਕੇ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ ਸ੍ਰੀਮਤੀ ਰੂਪਾ ਧਾਲੀਵਾਲ, ਸਿਵਲ ਜੱਜ(ਜੂਨੀਅਰ ਡਵੀਜ਼ਨ )ਸ੍ਰੀ ਕ੍ਰਿਸ਼ਾਨਾਨੂਜਾ ਮਿੱਤਲ, ਸਿਵਲ ਜੱਜ(ਜੂਨੀਅਰ ਡਵੀਜ਼ਨ ) ਸ੍ਰੀ ਹਸਨ ਦੀਪ ਸਿੰਘ ਬਾਜਵਾ, ਸਿਵਲ ਜੱਜ(ਜੂਨੀਅਰ ਡਵੀਜ਼ਨ )ਸ੍ਰੀ ਹਰਸ਼ਬੀਰ ਸਿੰਘ ਸੰਧੂ, ਸਿਵਲ ਜੱਜ(ਜੂਨੀਅਰ ਡਵੀਜ਼ਨ ) ਸ੍ਰੀ ਸੁਰੇਸ਼ ਕੁਮਾਰ ਨੇ ਸ਼ਮੂਲੀਅਤ ਕੀਤੀ । ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਅਜਨਾਲਾ ਸ੍ਰੀਮਤੀ ਮਨਪ੍ਰੀਤ ਕੌਰ, ਸਿਵਲ ਜੱਜ(ਜੂਨੀਅਰ ਡਵੀਜ਼ਨ )ਅੰਮ੍ਰਿਤਸਰ ਸ੍ਰੀ ਜੈ ਵੀਰ ਸਿੰਘ ਉਚੇਚੇ ਤੌਰ ਤੋ ਪਹੁੰਚੇ । ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ, ਐਸ.ਪੀ.(ਐਚ) ਸ੍ਰੀ ਕੁਲਦੀਪ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ, ਐਸ.ਡੀ.ਐਮ. ਸ੍ਰੀ ਕਰਨਦੀਪ ਸਿੰਘ, ਡੀ.ਐਸ.ਪੀ. ਰਾਮ ਜੀ ਦਾਸ, ਡੀ.ਐਸ.ਪੀ ਸ੍ਰੀ ਰਣਜੀਤ ਸਿੰਘ, ਸ੍ਰੀ ਦਵਿੰਦਰ ਸਿੰਘ, ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ-ਉਰ-ਰਹਿਮਾਨ ਦੇ ਸ਼ਰੀਕ-ਏ-ਹਯਾਤ(ਸੁਪਤਨੀ) ਫ਼ਰਿਆਲ ਰਹਿਮਾਨ , ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਸਰਮਾ, ਬੀ.ਡੀ.ਪੀ.ਓ ਸ੍ਰੀਮਤੀ ਰਿੰਪੀ ਗਰਗ ,ਸੀ.ਡੀ.ਪੀ.ਓ ਸ੍ਰੀ ਪਵਨ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ,ਕਰਮਚਾਰੀ, ਰਾਜਨੀਤਿਕ,ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮੰਇੰਦੇ ਵੀ ਮੌਜੂਦ ਸਨ ।


 


                      ਦੇਸ਼ ਦੀ 75ਵੀਂ ਵਰ੍ਹੇਗੰਢ (76ਵਾਂ ਆਜ਼ਾਦੀ ਦਿਹਾੜਾ) ਦੀ ਲੱਖ ਲੱਖ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣੇ ਸਾਡੇ ਸਭ ਲਈ ਬੜੇ ਮਾਣ ਵਾਲੀ ਗੱਲ ਹੈ ਅਤੇ ਇਸੇ ਲਈ ਅਸੀਂ ਇਸ ਸਾਲ ਨੂੰ ਆਜ਼ਾਦੀ ਦੇ ਅੰਮ੍ਰਿਤ ਮਹੱਤਵ ਵਜੋਂ ਮਨਾ ਰਹੇ ਹਾਂ । ਉਨ੍ਹਾਂ ਅਵਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਆਜ਼ਾਦੀ ਸਾਨੂੰ ਸੌਖੀ ਨਹੀਂ ਮਿਲੀ। ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ।


                                                    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਮਹਾਨ ਸੁਤੰਤਰਤਾ ਸੰਗਰਾਮੀ ਸ਼ਹੀਦ ਭਗਤ ਸਿੰਘ ਜੀ ਵੱਲੋਂ ਜਿਸ ਤਰਾਂ ਦੇ ਭਾਰਤ ਦੀ ਕਲਪਨਾ ਕੀਤੀ ਸੀ ,ਉਸ ਸੁਪਨੇ ਨੂੰ ਸੱਚ ਕਰਨ ਲਈ ਡਾ: ਬੀ ਆਰ ਅੰਬਦੇਕਰ ਜੀ ਨੇ ਜੋ ਸਾਨੂੰ ਸੰਵਿਧਾਨ ਘੜ ਕੇ ਦਿੱਤਾ ਸੀ, ਉਸੇ ਤੋਂ ਸੇਧ ਲਾਕੇ ਅੱਜ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿਚ ਪੰਜਾਬ ਅੱਗੇ ਵੱਧ ਰਿਹਾ ਹੈ। ਅੱਜ ਦਾ ਦਿਨ ਸਾਡੇ ਲਈ ਇਕ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਦਾ ਸੁਪਨਾ ਲਾਕੇ ਉਸ ਨੂੰ ਪੂਰਾ ਕਰਨ ਦਾ ਸੰਕਲਪ ਲੈਣ ਦਾ ਦਿਨ ਵੀ ਹੈ।


                              ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਾਡੇ ਮੁੱਖ ਮੰਤਰੀ ਸ: ਭਗਵੰਤ ਮਾਨ ਜੀ ਦੀ ਪ੍ਰਮੁੱਖ ਤਰਜੀਹ ਹੈ। । ਸਕੂਲਾਂ ਵਿੱਚ ਪੜ੍ਹਾਈ ਦਾ ਮਾਹੌਲ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨਾਲ ਸਬੰਧਿਤ ਅਤੇ ਹੋਰ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ । ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਉਤਸ਼ਾਹਿਤ ਕਰਨ ਲਈ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਹ ਮੈਡੀਕਲ ਕਾਲਜ ਪੰਜਾਬ ਅਤੇ ਖ਼ਾਸ ਤੌਰ ’ਤੇ ਮਾਲਵਾ ਖੇਤਰ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਇਕ ਧੁਰੇ ਵਜੋਂ ਕੰਮ ਕਰੇਗਾ ।


                    ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ ਰਾਜ ਵਿਚ ਜੋ 75 ਆਮ ਆਦਮੀ ਕਲੀਨਿਕ ਖੋਲਣ ਦਾ ਫ਼ੈਸਲਾ ਕੀਤਾ ਹੈ ਉਹ ਆਮ ਲੋਕਾਂ ਪੱਖੀ ਫ਼ੈਸਲਾ ਹੈ । ਇਸ ਲੜੀਂ ਤਹਿਤ ਮਾਲੇਰਕੋਟਲਾ ਵਿਖੇ ਦੋ ਆਮ ਆਦਮੀ ਕਲੀਨਿਕ ਜਲਦ ਹੀ ਸ਼ੁਰੂ ਹੋ ਜਾਣਗੇ ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਟੈੱਸਟਾਂ ਦੀ ਸਹੂਲਤ ਮਿਲੇਗੀ । ਜ਼ਿਲ੍ਹੇ ਵਿੱਚ ਚੰਗੀ ਸਿਹਤ ਲਈ ਜਿੱਥੇ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਉੱਥੇ ਹੀ ਜ਼ਿਲ੍ਹੇ ਵਿਚ ਪ੍ਰੋਜੈਕਟ ਮੇਰਾ ਪਿੰਡ ਮੇਰਾ ਜੰਗਲ ਆਰੰਭ ਕੀਤਾ ਗਿਆ ਹੈ । ਜ਼ਿਲ੍ਹੇ ਵਿਚ ਕਰੀਬ 01 ਲੱਖ 05 ਹਜ਼ਾਰ ਤੋਂ ਵੱਧ ਪੌਦੇ ਇਸ ਸਾਲ ਲਗਾਏ ਜਾਣਗੇ ਤਾਂ ਜੋ ਚੌਗਿਰਦਾ ਹਰਾ ਭਰਾ ਹੋ ਸਕੇ । ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਹਿਤ ਸੇਵਾ ਕੇਂਦਰਾਂ ਵਿੱਚ 122 ਨਵੀਂਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ। ਇਸ ਤੋਂ ਬਿਨਾਂ ਸੇਵਾ ਕੇਂਦਰ ਹੁਣ ਸਾਰੇ ਦਿਨਾਂ ਨੂੰ ਖੁੱਲ ਦੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਦਿੱਕਤ ਨਾ ਆਵੇ।


               ਸ੍ਰੀ ਅਗਰਵਾਲ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਸਰਮਾਇਆ ਹੁੰਦੇ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੂੰ ਨਸ਼ਿਆਂ ਜਿਹੀ ਮਾੜੀ ਅਲਾਮਤਾਂ ਤੋਂ ਬਚਾ ਕੇ ਇਨ੍ਹਾਂ ਦੀ ਹੁਨਰ ਸਿਖਲਾਈ ਪੈਦਾ ਕਰਨ ਲਈ ਨਵੀਂਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ।ਪੰਜਾਬ ਸਰਕਾਰ 29 ਅਗਸਤ, 2022 ਤੋਂ ਪੰਜਾਬ ਭਰ ਵਿੱਚ ਪੇਂਡੂ ਖੇਡ ਮੇਲੇ ਕਰਵਾਉਣ ਜਾ ਰਹੀ ਹੈ। ਇਸ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਤੇ ਅੱਗੇ ਵਧਣ ਦਾ ਮੌਕਾ ਮਿਲੇਗਾ । ਇਸ ਮੌਕੇ ਲੋੜਵੰਦਾਂ ਨੂੰ ਸਲਾਈ ਮਸ਼ੀਨ,ਟਰਾਈ ਸਾਈਕਲ ਅਤੇ ਵੀਲ ਚੇਅਰ ਵੀ ਦਿੱਤੀਆਂ ਅਤੇ ਅੱਛੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ । 


                              ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਬੱਚਿਆ ਨੂੰ ਮਿਠਾਈਆਂ ਵੀ ਵੰਡੀਆਂ ।


                                              ਆਖੀਰ ਵਿੱਚ ਡਿਪਟੀ ਕਮਿਸ਼ਨਰ ਨੇ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿਪ੍ਰਣਾਮ ਕੀਤਾ ਅਤੇ ਪੰਜਾਬ ਅਤੇ ਦੇਸ਼ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ ।


                              ਜਿਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਸਮਾਗਮ ਦੌਰਾਨ ਹਿੱਸਾ ਲਿਆ ਹੈ ਉਨ੍ਹਾਂ ਸਕੂਲਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ 16 ਅਗਸਤ ਦਿਨ ਮੰਗਲਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ।



Featured post

PSEB 10th result 2024 Date and link for downloading result

PSEB 10th result 2024 Date and link for downloading result Hello students! Waiting for Punjab Board 10th Result 2024 ? Don't worr...

RECENT UPDATES

Trends