ਚੰਡੀਗੜ੍ਹ 17 ਅਗਸਤ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ ਦੀ ਅਗਵਾਈ ਹੇਠ ਅੱਜ ਮਿਤੀ 17 ਅਗਸਤ 2022 ਨੂੰ ਪੰਜਾਬ ਸਿਵਲ ਸਕੱਤਰੇਤ -1 , ਚੰਡੀਗੜ੍ਹ ਵਿਖੇ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਹੋਈ .ਜਿਸ ਵਿੱਚ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਕੋ- ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫਤਹਿਗੜ੍ਹ ਸਾਹਿਬ, ਦਰਸ਼ੀ ਕਾਂਤ ਰਾਜਪੁਰਾ, ਇੰਦਰਜੀਤ ਸਿੰਘ ਮੋਹਾਲੀ, ਚੰਦਰ ਮੋਹਨ ਮੋਹਾਲੀ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680-22ਬੀ ਚੰਡੀਗੜ੍ਹ ਵੱਲੋਂ ਸੂਬਾਈ ਆਗੂ ਕਰਤਾਰ ਸਿੰਘ,ਪਾਲ ਅਤੇ ਬਲਕਾਰ ਵਲਟੋਹਾ ਸ਼ਾਮਲ ਹੋਏ।
ALSO READ: ਅਗਸਤ ਮਹੀਨੇ ਦੀਆਂ ਤਨਖ਼ਾਹਾਂ ਸਬੰਧੀ ਨਵੀਂ ਅਪਡੇਟ, ਪੜ੍ਹੋ ਇਥੇ
ਮੀਟਿੰਗ ਵਿੱਚ ਸਮੂਹ ਆਗੂਆਂ ਵੱਲੋਂ ਵਿੱਤ ਮੰਤਰੀ ਪੰਜਾਬ ਨਾਲ ਤਰਕਪੂਰਨ ਢੰਗ ਤੇ ਤੱਥਾਂ ਸਮੇਤ ਗੱਲਬਾਤ ਕੀਤੀ ਗਈ । ਆਗੂਆਂ ਨੇ ਮੀਟਿੰਗ ਵਿੱਚ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਨਾਲ ਪ੍ਰਾਈਵੇਟ ਕੰਪਨੀਆਂ ਕੋਲੋ ਲੱਗਭਗ 15 ਹਜ਼ਾਰ ਕਰੋੜ ਰੁਪਏ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਆ ਜਾਵੇਗਾ | ਪੁਰਾਣੀ ਪੈਨਸ਼ਨ ਬਹਾਲ ਕਰਨ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ' ਤੇ ਕੋਈ ਬੋਝ ਨਹੀਂ ਪਵੇਗਾ | ਇਸ ਤੋਂ ਇਲਾਵਾ ਛੱਤੀਸਗੜ੍ਹ ਅਤੇ ਰਾਜਸਥਾਨ ਸਰਕਾਰਾਂ ਵੱਲੋਂ ਵੀ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਗਈ ਹੈ | ਇਸ ਲਈ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰ ਸਕਦੀ ਹੈ।
ਇਸ ਉਪਰੰਤ ਵਿੱਤ ਮੰਤਰੀ ਪੰਜਾਬ ਨੇ 6 ਮਹੀਨਿਆਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਦਿੱਤਾ ਭਰੋਸਾ ਦਿੱਤਾ ਹੈ।
PUNJAB CABINET MEETING: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਇਸ ਦਿਨ, ਅਹਿਮ ਫੈਸਲੇ ਹੋਣ ਦੀ ਸੰਭਾਵਨਾ