ONLINE TEACHER TRANSFER 2022: ਸੈਕੰਡਰੀ ਅਧਿਆਪਕਾਂ ਤੋਂ ਬਦਲੀਆਂ ਲਈ ਬੇਨਤੀਆਂ ਲੈ ਕੇ ਸਿੱਖਿਆ ਵਿਭਾਗ ਗਹਿਰੀ ਨੀਂਦ ਸੁੱਤਾ

ਸੈਕੰਡਰੀ ਅਧਿਆਪਕਾਂ ਤੋਂ ਬਦਲੀਆਂ ਲਈ ਬੇਨਤੀਆਂ ਲੈ ਕੇ ਸਿੱਖਿਆ ਵਿਭਾਗ ਗਹਿਰੀ ਨੀਂਦ ਸੁੱਤਾ


 ਡੀ.ਟੀ.ਐੱਫ. ਵੱਲੋਂ ਸੈਕੰਡਰੀ ਵਿਭਾਗ ਦੇ ਅਧਿਆਪਕਾਂ ਦੀ ਬਦਲੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਦੀ ਮੰਗ



2 ਅਗਸਤ : ਚੰਡੀਗੜ੍ਹ

ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਨੇ ਸਕੂਲ ਸਿੱਖਿਆ ਵਿਭਾਗ ਵੱਲੋਂ ਸੈਕੰਡਰੀ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਅਧਿਆਪਕਾਂ ਦੀਆਂ ਬਦਲੀਆਂ ਕਰਨ ਪ੍ਰਤੀ ਅਪਣਾਏ ਅਤਿ ਦਰਜੇ ਦੇ ਢਿੱਲੇ ਰਵੱਈਏ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਫੌਰੀ ਦਖਲ ਦੀ ਮੰਗ ਕਰਦਿਆਂ, ਅਧਿਆਪਕਾਂ ਨੂੰ ਡਾਟਾ ਸੋਧਣ ਦਾ ਮੌਕਾ ਦਿੰਦੇ ਹੋਏ ਬਿਨਾਂ ਦੇਰੀ ਬਦਲੀ ਪ੍ਰਕਿਰਿਆ ਮੁਕੰਮਲ ਕਰਨ ਦੀ ਮੰਗ ਕੀਤੀ ਹੈ।


TODAY'S HEADLINES:



 ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਮਈ ਮਹੀਨੇ ਦੇ ਅੰਤ ਵਿੱਚ ਅਧਿਆਪਕਾਂ ਤੋਂ ਬਦਲੀਆਂ ਦੀਆਂ ਬੇਨਤੀਆਂ ਲੈਣ ਉਪਰੰਤ ਸਿੱਖਿਆ ਵਿਭਾਗ ਗਹਿਰੀ ਨੀਂਦ ਸੌਂ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਦੇ ਤਕਨੀਕੀ ਯੁੱਗ ਵਿੱਚ ਬਦਲੀਆਂ ਦੀ ਪ੍ਰਕਿਰਿਆ ਕੁੱਝ ਦਿਨਾਂ ਵਿੱਚ ਹੀ ਪੂਰੀ ਹੋ ਸਕਦੀ ਹੈ। ਪ੍ਰੰਤੂ ਪੰਜਾਬ ਸਰਕਾਰ ਅਤੇ ਇਸ ਦੇ ਸੈਕੰਡਰੀ ਸਿੱਖਿਆ ਵਿਭਾਗ ਦੀ ਨਾਕਾਮੀ ਕਰਕੇ ਜੋ ਬਦਲੀਆਂ ਜੂਨ ਮਹੀਨੇ ਵਿੱਚ ਹੋ ਜਾਣੀਆਂ ਚਾਹੀਦੀਆਂ ਸਨ, ਉਹ ਪ੍ਰਕਿਰਿਆ ਅਗਸਤ ਮਹੀਨੇ ਦਾ ਪਹਿਲਾ ਹਫਤੇ ਚੜ੍ਹ ਜਾਣ ਦੇ ਬਾਵਜੂਦ ਵੀ ਮੁਕੰਮਲ ਨਹੀਂ ਹੋ ਸਕੀ ਹੈ। 




ਆਗੂਆਂ ਨੇ ਕਿਹਾ ਕਿ ਬਦਲੀ ਨੀਤੀ ਤਹਿਤ ਪਹਿਲਾਂ ਹੋ ਚੁੱਕੀਆਂ ਜਿਹੜੀਆਂ ਬਦਲੀਆਂ ਨੂੰ ਪਿਛਲੇ ਸਮੇਂ ਵਿੱਚ ਅਧੂਰੇ ਢੰਗ ਨਾਲ ਲਾਗੂ ਕੀਤਾ ਗਿਆ ਸੀ, ਉਹਨਾਂ ਬਦਲੀਆਂ 'ਤੇ ਲਗਾਈਆਂ ਸਾਰੀਆਂ ਸ਼ਰਤਾਂ ਹਟਾ ਕੇ ਅਧਿਆਪਕਾਂ ਨੂੰ ਬਦਲੀ ਵਾਲੇ ਸਟੇਸ਼ਨ 'ਤੇ ਅਸਲ ਰੂਪ ਵਿੱਚ ਹਾਜ਼ਰ ਕਰਵਾਇਆ ਜਾਵੇ। ਪ੍ਰਾਇਮਰੀ ਅਤੇ ਸੈਕੰਡਰੀ ਦੋਵੇਂ ਵਿਭਾਗਾਂ ਦੀਆਂ ਬਦਲੀਆਂ ਦੇ ਘੱਟੋ-ਘੱਟ ਤਿੰਨ ਤਿੰਨ ਰਾਊਂਡ ਜ਼ਰੂਰ ਲਗਾਏ ਜਾਣ ਤਾਂ ਜੋ ਲੰਬੇ ਸਮੇਂ ਤੋਂ ਬਦਲੀਆਂ ਉਡੀਕ ਰਹੇ ਅਧਿਆਪਕਾਂ ਨੂੰ ਬਦਲੀ ਦਾ ਪੂਰਾ ਮੌਕਾ ਮਿਲ ਸਕੇ। ਆਪਸੀ ਬਦਲੀਆਂ ਲਈ ਕਿਸੇ ਕਿਸਮ ਦੀ ਸ਼ਰਤ ਨਾ ਰੱਖਦਿਆਂ ਅਧਿਆਪਕਾਂ ਨੂੰ ਬਦਲੀਆਂ ਦਾ ਮੌਕਾ ਦਿੱਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਜਗਪਾਲ ਬੰਗੀ, ਬੇਅੰਤ ਸਿੰਘ ਫੂਲੇਵਾਲਾ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਔਜਲਾ, ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ, ਨਛੱਤਰ ਸਿੰਘ ਤਰਨਤਾਰਨ, ਰੁਪਿੰਦਰ ਪਾਲ ਗਿੱਲ, ਤੇਜਿੰਦਰ ਸਿੰਘ ਅਤੇ ਸੁਖਦੇਵ ਡਾਨਸੀਵਾਲ ਨੇ ਪੰਜਾਬ ਸਰਕਾਰ ਤੋਂ ਇਸ ਮਸਲੇ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ।


TODAY'S HIGHLIGHTS: SCHOOL HOLIDAYS IN AUGUST 2022: ਅਗਸਤ ਮਹੀਨੇ 8 ਦਿਨ ਬੰਦ ਰਹਿਣਗੇ ਸਕੂਲ 

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends