SUSPEND: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੋਪੜ ਦੇ ਅਫ਼ਸਰ ਨੂੰ ਕੀਤਾ ਮੁਅੱਤਲ

 ਖਣਨ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਐਕਸੀਅਨ ਖਣਨ ਰੂਪਨਗਰ ਮੁਅੱਤਲ


ਚੰਡੀਗੜ੍ਹ, ਅਗਸਤ 9 :  (jobsoftoday)

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ ਕਾਨੂੰਨੀ ਮਾਈਨਿੰਗ ਸਬੰਧੀ ਅਖਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ

 ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ ਕਰਨ ਦੇ ਦੋਸ਼ਾਂ ਅਧੀਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖਣਨ ਤੇ ਭੂ ਵਿਗਿਆਨ ਅਤੇ ਜਲ ਸਰੋਤ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੁਨੀਤ ਸ਼ਰਮਾ ਖਿਲਾਫ਼ ਉਸ ਦੇ ਅਧੀਨ ਆਉਂਦੇ ਖੇਤਰ ਵਿਚ ਲਗਾਤਾਰ ਗ਼ੈਰ ਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਅਤੇ ਰਿਪੋਰਟਾਂ ਮਿਲ ਰਹੀਆਂ ਸਨ ਕਿ ਨੂੰ ਦੇਖਦੇ ਹੋਏ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਬਰਸਾਤੀ ਮੌਸਮ ਵਿਚ ਮਾਈਨਿੰਗ ਕਰਨ ਦੀ ਮਨਾਹੀ ਦੇ ਬਾਵਜੂਦ ਰੂਪਨਗਰ ਜ਼ਿਲ੍ਹੇ ਦੇ ਖੇੜਾ ਕਲਮੋਟ ਅਤੇ ਹੋਰ ਖੇਤਰਾਂ ਵਿਚ ਰਾਤ ਦੇ ਸਮੇਂ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲੀਆਂ ਸਨ।


 


ਪੁਨੀਤ ਸ਼ਰਮਾ ਕਾਰਜਕਾਰੀ ਇੰਜੀਨੀਅਰ , ਜਲ ਨਿਕਾਸ ਅਤੇ ਮਾਈਨਿੰਗ ਮੰਡਲ ਰੂਪਨਗਰ ਨੇ ਆਪਣੀ ਡਿਊਟੀ ਦੌਰਾਨ ਜ਼ਿਲ੍ਹੇ ਵਿੱਚ ਪੈਂਦੇ ਛੋਟੇ ਸਾਇਜ਼ ਵਾਲੇ ਕੰਡਿਆਂ, ਜੋ ਕਿ ਸਾਰੇ ਵਾਹਨਾਂ ਲਈ ਦਰੁਸਤ ਨਹੀਂ ਸੀ, ਨੂੰ ਸਮੇਂ ਸਿਰ ਨੋਟਿਸ ਨਹੀਂ ਭੇਜੇ ਗਏ।


ਉਨ੍ਹਾਂ ਦੱਸਿਆ ਕਿ ਅਧਿਕਾਰੀ ਵੱਲੋਂ ਰੂਪਨਗਰ ਜ਼ਿਲ੍ਹੇ ਵਿਚ ਪ੍ਰਤੀ ਦਿਨ ਕੀਤੀ ਜਾਣ ਵਾਲੀ ਜਾਇਜ਼ ਮਾਈਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਵੀ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਸਰਕਾਰ ਦਾ ਵਿੱਤੀ ਨੁਕਸਾਨ ਹੋਇਆ ਅਤੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ।


ਸ. ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਕਿਸੇ ਨੂੰ ਵੀ ਗ਼ੈਰ ਕਾਨੂੰਨੀ ਮਾਈਨਿੰਗ ਨਹੀਂ ਕਰਨ ਦੇਵੇਗੀ ਅਤੇ ਜਿਹੜਾ ਵੀ ਅਧਿਕਾਰੀ ਮਾਈਨਿੰਗ ਨਾਲ ਸਬੰਧਤ ਗ਼ਲਤ ਕਾਰਵਾਈ ਕਰੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।


ਉਨ੍ਹਾਂ ਖਣਨ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਤਾੜਨਾ ਕਰਦਿਆਂ ਕਿਹਾ ਕਿਸੇ ਵੀ ਕਿਸਮ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ ਖਿਲਾਫ਼ ਤੁਰੰਤ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ALSO READ: 









💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends