ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ

 ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ


22 ਖੇਡਾਂ ਵਿੱਚ ਛੇ ਉਮਰ ਵਰਗਾਂ ਦੇ ਹੋਣਗੇ ਮੁਕਾਬਲੇ


ਖੇਡ ਮੰਤਰੀ ਨੇ ਬਲਾਕ ਪੱਧਰੀ ਮੁਕਾਬਲਿਆਂ ਦੀ ਸਫਲਤਾ ਲਈ ਖਿਡਾਰੀਆਂ, ਖੇਡ ਅਧਿਕਾਰੀਆਂ ਤੇ ਜ਼ਿਲਾ ਪ੍ਰਸਾਸਨ ਨੂੰ ਵਧਾਈ ਦਿੱਤੀ


ਚੰਡੀਗੜ, 9 ਸਤੰਬਰ


ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ‘ਖੇਡਾ ਵਤਨ ਪੰਜਾਬ ਦੀਆਂ’ ਕਰਵਾਉਣ ਦੇ ਫੈਸਲੇ ਤੋਂ ਬਾਅਦ ਖੇਡ ਵਿਭਾਗ ਵੱਲੋਂ ਉਦਘਾਟਨੀ ਸਮਾਰੋਹ ਤੋਂ ਬਾਅਦ ਬਲਾਕ ਪੱਧਰ ਦੇ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਗਿਆ ਹੈ। ਹੁਣ ਸਾਰੇ ਜ਼ਿਲਿਆਂ ਵਿੱਚ 12 ਤੋਂ 22 ਸਤੰਬਰ ਤੱਕ ਜ਼ਿਲਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ ਜਿਸ ਲਈ ਸਭ ਤਿਆਰੀਆਂ ਮੁਕੰਮਲ ਹਨ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।


ਮੀਤ ਹੇਅਰ ਨੇ ਬਲਾਕ ਪੱਧਰੀ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸਮੂਹ ਖਿਡਾਰੀਆਂ, ਖੇਡ ਅਧਿਕਾਰੀਆਂ ਤੇ ਜ਼ਿਲਾ ਪ੍ਰਸਾਸਨ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਜਿਵੇਂ ਇਨਾਂ ਖੇਡਾਂ ਦਾ ਬਿਹਤਰੀਨ ਆਗਾਜ਼ ਹੋਇਆ ਹੈ, ਉਵੇਂ ਹੀ ਜ਼ਿਲਾ ਤੇ ਰਾਜ ਪੱਧਰੀ ਮੁਕਾਬਲਿਆਂ ਤੋਂ ਬਾਅਦ ਸਫਲ ਸਮਾਪਨ ਹੋਵੇਗਾ। ਉਨਾਂ ਕਿਹਾ ਕਿ ਇਨਾਂ ਖੇਡ ਨਾਲ ਪੰਜਾਬ ਦੇ ਹਰ ਪਿੰਡ-ਸ਼ਹਿਰ ਦਾ ਖਿਡਾਰੀ ਜੁੜ ਰਿਹਾ ਹੈ ਜੋ ਕਿ ਇਨਾਂ ਖੇਡਾਂ ਦਾ ਮੁੱਖ ਮਨੋਰਥ ਹੈ।


ਖੇਡ ਮੰਤਰੀ ਨੇ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ। ਇਨਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।


ਮੀਤ ਹੇਅਰ ਨੇ ਅੱਗੇ ਦੱਸਿਆ ਕਿ ਜ਼ਿਲਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends