ਓ.ਡੀ.ਐੱਲ. ਅਤੇ 180 ਈ.ਟੀ.ਟੀ. ਦਾ ਮਸਲਾ ਹੱਲ ਨਾ ਹੋਣ 'ਤੇ 25 ਸਤੰਬਰ ਨੂੰ ਆਨੰਦਪੁਰ ਸਾਹਿਬ ਵਿਖੇ ਹੋਵੇਗੀ 'ਇਨਸਾਫ ਰੈਲੀ

 ~ ਓ.ਡੀ.ਐੱਲ. ਦੇ ਪੈਡਿੰਗ ਰੈਗੂਲਰ ਆਰਡਰ ਅਤੇ 180 ਈ.ਟੀ.ਟੀ. ਲਈ ਮੂਲ ਭਰਤੀ ਦੇ ਲਾਭ ਬਹਾਲ ਕਰਨ ਦੀ ਮੰਗ


~ ਓ.ਡੀ.ਐੱਲ. ਅਤੇ 180 ਈ.ਟੀ.ਟੀ. ਦਾ ਮਸਲਾ ਹੱਲ ਨਾ ਹੋਣ 'ਤੇ 25 ਸਤੰਬਰ ਨੂੰ ਆਨੰਦਪੁਰ ਸਾਹਿਬ ਵਿਖੇ ਹੋਵੇਗੀ 'ਇਨਸਾਫ ਰੈਲੀ'


~ ਡੀ.ਟੀ.ਐਫ. ਅਤੇ ਸਹਿਯੋਗੀ ਜਥੇਬੰਦੀਆਂ ਨੇ ਸਿੱਖਿਆ ਮੰਤਰੀ ਨੂੰ ਭੇਜੇ "ਸੰਘਰਸ਼ ਦੇ ਨੋਟਿਸ"




ਅੰਮ੍ਰਿਤਸਰ, ਸਤੰਬਰ( ): ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ) ਪੰਜਾਬ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋ: 6505 (ਜੈ ਸਿੰਘ ਵਾਲਾ) ਅਤੇ ਓ.ਡੀ.ਐੱਲ. ਅਧਿਆਪਕ ਯੂਨੀਅਨ ਦੇ ਸਾਂਝੇ ਸੱਦੇ 'ਤੇ ਅੰਮ੍ਰਿਤਸਰ ਜਿਲ੍ਹੇ ਦੇ ਅਧਿਆਪਕਾਂ ਵੱਲੋਂ ਜਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ ਕਮ ਸੰਘਰਸ਼ ਦੇ ਨੋਟਿਸ ਸੌਂਪਦਿਆਂ 11-11 ਸਾਲ ਤੋਂ ਰੈਗੂਲਰਾਈਜ਼ੇਸ਼ਨ ਦੀ ਉਡੀਕ ਕਰ ਰਹੇ ਓ.ਡੀ.ਐੱਲ. ਅਧਿਆਪਕਾਂ (3442, 7654, 5178 ਵਿਭਾਗੀ ਭਰਤੀਆਂ) ਦੇ ਪੈਡਿੰਗ ਰੈਗੂਲਰ ਆਰਡਰ ਜਾਰੀ ਕਰਨ ਅਤੇ 180 ਈ.ਟੀ.ਟੀ. ਅਧਿਆਪਕਾਂ ‘ਤੇ ਜਬਰੀ ਥੋਪਿਆ ਨਵਾਂ ਤਨਖ਼ਾਹ ਸਕੇਲ ਰੱਦ ਕਰਕੇ ਈ.ਟੀ.ਟੀ. ਦੀ 4500 ਭਰਤੀ ਦੇ ਸਾਰੇ ਲਾਭ ਬਹਾਲ ਕਰਨ ਦੀ ਮੰਗ ਕੀਤੀ। ਇਹਨਾਂ ਦੋਵੇਂ ਮਸਲਿਆਂ ਦੇ ਹੱਲ ਨਾ ਹੋਣ ਦੀ ਸੂਰਤ ਵਿੱਚ 25 ਸਤੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਚੋਣ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ਾਲ "ਇਨਸਾਫ ਰੈਲੀ" ਦਾ ਐਲਾਨ ਵੀ ਕੀਤਾ ਗਿਆ।




ਇਸ ਮੌਕੇ ਸੰਬੋਧਨ ਕਰਦਿਆਂ ਡੀ.ਟੀ.ਐਫ. ਪੰਜਾਬ ਦੇ ਸੂਬਾਈ ਵਿੱਤ ਸਕੱਤਰ-ਕਮ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਹਰਜਾਪ ਸਿੰਘ ਬੱਲ, ਜ਼ਿਲ੍ਹਾ ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪ੍ਰਾਸ਼ਰ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ (ਸੈਕੰਡਰੀ) ਅਧੀਨ 7654, 3442, 5178 ਭਰਤੀਆਂ ਦੇ ਬਾਕੀ ਸਾਰੇ ਅਧਿਆਪਕਾਂ ਨੂੰ ਕ੍ਰਮਵਾਰ ਸਾਲ 2014, 2016 ਅਤੇ 2017 ਵਿੱਚ ਰੈਗੂਲਰ ਕੀਤਾ ਜਾ ਚੁੱਕਾ ਹੈ, ਪ੍ਰੰਤੂ 125 ਤੋਂ ਵਧੇਰੇ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ ਨੂੰ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਤੋਂ ਬਾਹਰ ਦੀ ਡਿਗਰੀ ਹੋਣ ਦੇ ਹਵਾਲੇ ਨਾਲ ਹਾਲੇ ਤਕ ਰੈਗੂਲਰ ਨਹੀਂ ਕੀਤਾ ਗਿਆ ਹੈ। ਜਦ ਕਿ ਕਈ ਭਰਤੀਆਂ ਦੇ ਸੈਂਕੜੇ ਓ.ਡੀ.ਐੱਲ. ਅਧਿਆਪਕ ਰੈਗੂਲਰ ਵੀ ਹੋ ਚੁੱਕੇ ਹਨ, ਹਜਾਰਾਂ ਓ.ਡੀ.ਐੱਲ. ਅਧਿਆਪਕਾਂ ਦੀ ਪ੍ਰੋਮੋਸ਼ਨ ਹੋ ਚੁੱਕੀ ਹੈ ਅਤੇ ਸਾਲ 2019 ਵਿੱਚ ਕਰਮਜੀਤ ਕੌਰ ਬਨਾਮ ਪੰਜਾਬ ਸਰਕਾਰ ਕੇਸ ਵਿੱਚ ਹਾਈ ਕੋਰਟ ਵਲੋਂ ਵੀ ਇਨ੍ਹਾਂ ਦੀ ਰੈਗੂਲਰਾਈਜ਼ੇੇਸ਼ਨ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸੇ ਤਰ੍ਹਾਂ ਸਿੱਖਿਆ ਵਿਭਾਗ (ਪ੍ਰਾਇਮਰੀ) ਅਧੀਨ ਸਾਲ 2016 ਵਿੱਚ 4500 ਈ.ਟੀ.ਟੀ. ਅਸਾਮੀਆਂ ‘ਤੇ ਰੈਗੂਲਰ ਭਰਤੀ ਹੋਏ 180 ਅਧਿਆਪਕਾਂ ਦੀ ਪਿਛਲੇ ਪੰਜ ਸਾਲ ਦੀ ਸਰਵਿਸ ਨੂੰ ਜਬਰਨ ਖਤਮ ਕਰਦਿਆਂ ਮੁੱਢਲੀ ਭਰਤੀ ਦੀਆਂ ਸੇਵਾ ਸ਼ਰਤਾਂ ਤੋਂ ਵੱਖ ਕਰ ਦਿੱਤਾ ਗਿਆ। 

ਡੀ.ਟੀ.ਐਫ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਆਗੂਆਂ ਪਰਮਿੰਦਰ ਸਿੰਘ ਰਾਜਾਸਾਂਸੀ, ਕੁਲਦੀਪ ਸਿੰਘ ਤੋਲਾਨੰਗਲ, ਸ਼ਮਸ਼ੇਰ ਸਿੰਘ, ਵਨੀਤ ਸ਼ਰਮਾ, ਪਵਨਪ੍ਰੀਤ ਸਿੰਘ, ਮਨੀਸ਼ ਪੀਟਰ, ਦੀਪਕ ਕੁਮਾਰ, ਚੇਤਨ ਸ਼ਰਮਾ, ਰੋਹਿਤ ਅਰਜੁਨ, ਜਗਰੂਪ ਕੌਰ, ਹਰਜਿੰਦਰ ਕੌਰ, ਹਰਪ੍ਰੀਤ ਕੌਰ, ਅਰਚਨਾ ਸ਼ਰਮਾ, ਸਮੀਕਸ਼ਾ ਮਹਾਜਨ, ਗੀਤਿਕਾ ਸ਼ਰਮਾ, ਗੁਰਕ੍ਰਿਪਾਲ ਸਿੰਘ, ਮਨੋਜ ਕੁਮਾਰ, ਯਾਦਵਿੰਦਰ ਕੌਰ, ਹਰਮਨ ਕੌਰ ਨੇ ਦੱਸਿਆ ਕਿ ਬੇਇਨਸਾਫ਼ੀ ਦੀ ਸਿਖਰ ਕਰਦਿਆਂ ਨਿਯਮਾਂ ਤੋਂ ਉੱਲਟ ਮਈ 2021 ਵਿੱਚ ਇਨ੍ਹਾਂ ਅਧਿਆਪਕਾਂ ਉੱਪਰ ਮੁੜ ਤੋਂ ਪਰਖ ਸਮਾਂ ਅਤੇ ਨਵਾਂ ਤਨਖਾਹ ਸਕੇਲ ਮੁੜ ਦਿੱਤਾ ਗਿਆ। ਇਹਨਾਂ ਦੋਨੋਂ ਮਾਮਲਿਆਂ ਨੂੰ ਪੀੜਤ ਅਧਿਆਪਕਾਂ ਨਾਲ ਕਈ ਸਾਲਾਂ ਤੋਂ ਹੋ ਰਹੀ ਘੋਰ ਬੇਇਨਸਾਫ਼ੀ ਅਤੇ ਪੱਖਪਾਤ ਵਾਲੇ ਸਮਝਦੇ ਹੋਏ, ਅਧਿਆਪਕ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਹੁਣ ਫੈਸਲਾਕੁੰਨ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ। ਸੰਘਰਸ਼ ਦੀ ਅਗਲੀ ਕੜੀ ਤਹਿਤ 13 ਸਤੰਬਰ ਨੂੰ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ ਆਨੰਦਪੁਰ ਸਾਹਿਬ ਪ੍ਰਸ਼ਾਸ਼ਨ ਰਾਹੀਂ ਸਿੱਖਿਆ ਮੰਤਰੀ ਦੇ ਨਾਂ ਸੰਘਰਸ਼ ਦਾ ਨੋਟਿਸ ਸੌਂਪਿਆ ਜਾਵੇਗਾ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends