ਪੰਜਾਬ ਸਰਕਾਰ ਵੱਲੋਂ 28 ਸਤੰਬਰ ਦੀ ਛੁੱਟੀ ਨਹੀਂ ਕੀਤੀ ਗਈ ਹੈ। ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਵੀ 28 ਸਤੰਬਰ ਨੂੰ ਹੋਣ ਵਾਲੀ ਪ੍ਰੀਖਿਆ ਨੂੰ ਮੁਲਤਵੀ ਕੀਤਾ ਗਿਆ ਹੈ, ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ ਅਤੇ ਕਿਹਾ ਗਿਆ ਹੈ ਕਿ ਇਸ ਦਿਨ ਸਕੂਲ ਆਮ ਦਿਨਾਂ ਵਾਂਗ ਖੁੱਲਣਗੇ।
28 ਸਤੰਬਰ ਨੂੰ ਪੇਪਰ ਮੁਲਤਵੀ ਇਸ ਕਾਰਨ ਕੀਤਾ ਹੈ ਕਿ , ਵਿਦਿਆਰਥੀ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਸਕਣ।
ਪੰਜਾਬ ਸਰਕਾਰ ਵੱਲੋਂ 28 ਸਤੰਬਰ ਦੀ ਛੁੱਟੀ ਸਬੰਧੀ ਕੋਈ ਅਧਿਸੂਚਨਾ ਜਾਰੀ ਨਹੀਂ ਕੀਤੀ ਗਈ ਹੈ। ਇਸ ਤੋਂ ਪਹਿਲਾਂ ਇੱਕ ਪੰਜਾਬੀ ਨਿਊਜ਼ ਚੈਨਲ ਵੱਲੋਂ ਸੋਸ਼ਲ ਮੀਡੀਆ ਰਾਹੀਂ ਇਹ ਖ਼ਬਰ ਚਲਾਈ ਕਿ 28 ਸਤੰਬਰ ਨੂੰ ਪੰਜਾਬ ਸਰਕਾਰ ਨੇ ਛੁੱਟੀ ਘੋਸ਼ਿਤ ਕੀਤੀ ਹੈ। ਪੰਤੂ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਤੋਂ ਇਹ ਸਪੱਸ਼ਟ ਹੋ ਗਿਆ ਕਿ 28 ਸਤੰਬਰ ਨੂੰ ਵਿਦਿਅੱਕ ਸੰਸਥਾਵਾਂ ਅਤੇ ਹੋਰ ਅਦਾਰੇ ਆਮ ਦਿਨਾਂ ਵਾਂਗ ਖੁੱਲਣਗੇ।