ਵਿਜੀਲੈਂਸ ਬਿਊਰੋ ਨੇ ਏ.ਐਸ.ਆਈ ਤੇ ਪ੍ਰਾਈਵੇਟ ਵਿਅਕਤੀ ਨੂੰ 5,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

 ਵਿਜੀਲੈਂਸ ਬਿਊਰੋ ਨੇ ਏ.ਐਸ.ਆਈ ਤੇ ਪ੍ਰਾਈਵੇਟ ਵਿਅਕਤੀ ਨੂੰ 5,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ


ਚੰਡੀਗੜ੍ਹ 17 ਸਤੰਬਰ:

                ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਕਰਮਜੀਤ ਸਿੰਘ ਕੰਮਾ ਨੂੰ ਬਿਜਲੀ ਚੋਰੀ ਵਿਰੁੱਧ ਪੁਲਿਸ ਥਾਣਾ, ਪੀ.ਐਸ.ਪੀ.ਸੀ.ਐਲ., ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

                ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਹਰਪ੍ਰੀਤ ਸਿੰਘ ਅਤੇ ਕਰਮਜੀਤ ਸਿੰਘ ਨੂੰ ਤਰਲੋਚਨ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

          ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ. ਉਸ ਦੇ ਘਰੇਲੂ ਬਿਜਲੀ ਚੋਰੀ ਦੇ ਕੇਸ ਨੂੰ ਨਿਪਟਾਉਣ ਲਈ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 5,000 ਰੁਪਏ ਵਿੱਚ ਹੋਇਆ ਹੈ।

                ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਏਐਸਆਈ ਦੇ ਵਿਚੋਲੇ ਵਜੋਂ ਇੱਕ ਪ੍ਰਾਇਵੇਟ ਵਿਅਕਤੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਏਐਸਆਈ ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਉਨਾਂ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਐਫ.ਆਈ.ਆਰ. ਨੰਬਰ 15 ਮਿਤੀ 16.09.2022 ਤਹਿਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਤਹਿਤ ਵਿਜੀਲੈਂਸ ਥਾਣਾ ਫਲਾਇੰਗ ਸਕੁਐਡ-1, ਪੰਜਾਬ ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends