7654 ਅਤੇ 3442 ਓਡੀਐਲ ਅਧਿਆਪਕ ਯੂਨੀਅਨ ਨੇ ਸੰਗਰੂਰ ਮੁਲਾਜ਼ਮ ਰੈਲੀ ਵਿੱਚ ਕੀਤੀ ਸ਼ਮੂਲੀਅਤ

 *7654 ਅਤੇ 3442 ਓਡੀਐਲ ਅਧਿਆਪਕ ਯੂਨੀਅਨ ਨੇ ਸੰਗਰੂਰ ਮੁਲਾਜ਼ਮ ਰੈਲੀ ਵਿੱਚ ਕੀਤੀ ਸ਼ਮੂਲੀਅਤ* 

25 ਸਤੰਬਰ ਨੂੰ ਕੀਤੀ ਜਾਵੇਗੀ ਇਨਸਾਫ਼ ਰੈਲੀ 


   ਓ.ਡੀ.ਐੱਲ. ਅਧਿਆਪਕ ਯੂਨੀਅਨ (7654, 3442) ਨੇ ਪਿਛਲੇ 11-11 ਸਾਲ ਤੋਂ ਰੈਗੂਲਰਾਈਜ਼ੇਸ਼ਨ ਦੀ ਉਡੀਕ ਕਰ ਰਹੇ ਓ.ਡੀ.ਐੱਲ. ਅਧਿਆਪਕਾਂ ਦੇ ਪੈਡਿੰਗ ਰੈਗੂਲਰ ਆਰਡਰ ਜਾਰੀ ਕਰਨ ਅਤੇ 180 ਈ.ਟੀ.ਟੀ. ਅਧਿਆਪਕਾਂ ‘ਤੇ ਜਬਰੀ ਥੋਪਿਆ ਨਵਾਂ ਤਨਖ਼ਾਹ ਸਕੇਲ ਰੱਦ ਕਰਕੇ ਈ.ਟੀ.ਟੀ. ਦੀ 4500 ਭਰਤੀ ਦੇ ਸਾਰੇ ਲਾਭ ਬਹਾਲ ਕਰਨ ਦੀ ਮੰਗ ਲਈ ਸੰਗਰੂਰ ਵਿਖੇ ਪੰਜਾਬ- ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਦੁਆਰਾ ਆਯੋਜਿਤ ਕੀਤੀ ਵਿਸ਼ਾਲ ਰੈਲੀ ਵਿੱਚ ਹਿੱਸਾ ਲਿਆ। 



ਇਸ ਮੌਕੇ ਸੰਬੋਧਨ ਕਰਦਿਆਂ ਡੀ ਟੀ ਐੱਫ਼ ਪੰਜਾਬ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ (ਸੈਕੰਡਰੀ) ਅਧੀਨ 7654, 3442 ਭਰਤੀਆਂ ਦੇ ਬਾਕੀ ਸਾਰੇ ਅਧਿਆਪਕਾਂ ਨੂੰ ਕ੍ਰਮਵਾਰ ਸਾਲ 2014, 2016 ਅਤੇ 2017 ਵਿੱਚ ਰੈਗੂਲਰ ਕੀਤਾ ਜਾ ਚੁੱਕਾ ਹੈ, ਪ੍ਰੰਤੂ 125 ਤੋਂ ਵਧੇਰੇ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ ਨੂੰ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਤੋਂ ਬਾਹਰ ਦੀ ਡਿਗਰੀ ਹੋਣ ਦੇ ਹਵਾਲੇ ਨਾਲ ਹਾਲੇ ਤਕ ਰੈਗੂਲਰ ਨਹੀਂ ਕੀਤਾ ਗਿਆ ਹੈ। ਜਦ ਕਿ ਕਈ ਭਰਤੀਆਂ ਦੇ ਸੈਂਕੜੇ ਓ.ਡੀ.ਐੱਲ. ਅਧਿਆਪਕ ਰੈਗੂਲਰ ਵੀ ਹੋ ਚੁੱਕੇ ਹਨ, ਹਜਾਰਾਂ ਓ.ਡੀ.ਐੱਲ. ਅਧਿਆਪਕਾਂ ਦੀ ਪ੍ਰੋਮੋਸ਼ਨ ਹੋ ਚੁੱਕੀ ਹੈ ਅਤੇ ਸਾਲ 2019 ਵਿੱਚ ਕਰਮਜੀਤ ਕੌਰ ਬਨਾਮ ਪੰਜਾਬ ਸਰਕਾਰ ਕੇਸ ਵਿੱਚ ਹਾਈ ਕੋਰਟ ਵਲੋਂ ਵੀ ਇਨ੍ਹਾਂ ਦੀ ਰੈਗੂਲਰਾਈਜ਼ੇੇਸ਼ਨ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸੇ ਤਰ੍ਹਾਂ ਸਕੂਲ ਸਿੱਖਿਆ ਵਿਭਾਗ (ਪ੍ਰਾਇਮਰੀ) ਅਧੀਨ ਸਾਲ 2016 ਵਿੱਚ 4500 ਈ.ਟੀ.ਟੀ. ਅਸਾਮੀਆਂ ‘ਤੇ ਰੈਗੂਲਰ ਭਰਤੀ ਹੋਏ 180 ਅਧਿਆਪਕਾਂ ਦੀ ਪਿਛਲੇ ਪੰਜ ਸਾਲ ਦੀ ਸਰਵਿਸ ਨੂੰ ਜਬਰਨ ਖਤਮ ਕਰਦਿਆਂ ਮੁੱਢਲੀ ਭਰਤੀ ਦੀਆਂ ਸੇਵਾ ਸ਼ਰਤਾਂ ਤੋਂ ਵੱਖ ਕਰ ਦਿੱਤਾ ਗਿਆ। ਬੇਇਨਸਾਫ਼ੀ ਦੀ ਸਿਖਰ ਕਰਦਿਆਂ ਨਿਯਮਾਂ ਤੋਂ ਉੱਲਟ ਮਈ 2021 ਵਿੱਚ ਇਨ੍ਹਾਂ ਅਧਿਆਪਕਾਂ ਉੱਪਰ ਮੁੜ ਤੋਂ ਪਰਖ ਸਮਾਂ ਅਤੇ ਨਵਾਂ ਤਨਖਾਹ ਸਕੇਲ ਮੁੜ ਦਿੱਤਾ ਗਿਆ। ਇਸੇ ਤਰ੍ਹਾਂ ਇਹਨਾਂ ਦੋਨੋਂ ਮਾਮਲਿਆਂ ਨੂੰ ਪੀੜਤ ਅਧਿਆਪਕਾਂ ਨਾਲ ਕਈ ਸਾਲਾਂ ਤੋਂ ਹੋ ਰਹੀ ਘੋਰ ਬੇਇਨਸਾਫ਼ੀ ਅਤੇ ਪੱਖਪਾਤ ਵਾਲੇ ਸਮਝਦੇ ਹੋਏ, ਅਧਿਆਪਕ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਹੁਣ ਫੈਸਲਾਕੁੰਨ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ। ਸੰਘਰਸ਼ ਦੀ ਅਗਲੀ ਕੜੀ ਤਹਿਤ 13 ਸਤੰਬਰ ਨੂੰ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ ਆਨੰਦਪੁਰ ਸਾਹਿਬ ਪ੍ਰਸ਼ਾਸ਼ਨ ਰਾਹੀਂ ਸਿੱਖਿਆ ਮੰਤਰੀ ਦੇ ਨਾਂ ਸੰਘਰਸ਼ ਦਾ ਨੋਟਿਸ ਸੌਂਪਿਆ ਜਾਵੇਗਾ ਅਤੇ 25 ਸਤੰਬਰ ਨੂੰ ਵਿਸ਼ਾਲ ਇਨਸਾਫ਼ ਰੈਲੀ ਕੀਤੀ ਜਾਵੇਗੀ। ਇਸ ਮੌਕੇ ਮਹਿੰਦਰ ਕੋਡ਼ਿਆਂ ਵਾਲੀ ,ਰਿਸ਼ੂ ਸੇਠੀ, ਸੁਭਾਸ਼ ਚੰਦਰ, ਨੌਰੰਗ ਲਾਲ,ਬਲਵਿੰਦਰ ਸਿੰਘ ,ਕੁਲਜੀਤ ਡੰਗਰਖੇੜਾ ਡੀਟੀਐਫ ਤੋੰ ਇਲਾਵਾ ਬਲਜਿੰਦਰ ਗਰੇਵਾਲ ਪ੍ਰਧਾਨ ਓਡੀਐਲ ਯੂਨੀਅਨ , ਜਤਿੰਦਰ ਸਿੰਘ, ਲਵਦੀਪ ਰੋਕੀ, ਰਿਸ਼ੀਪਾਲ, ਪਰਮਿੰਦਰ ਸਿੰਘ, ਪ੍ਰਭਜੋਤ ਸਿੰਘ, ਮੋਹਨ ਸਿੰਘ,ਹਰਪ੍ਰੀਤ ਸ਼ਾਮਾ,ਸੰਦੀਪ ਕਬੋਜ਼ ਸੁਨੀਲ ਫਾਜ਼ਿਲਕਾ,ਮਨਜੀਤ ਸਿੰਘ ਘੁਬਾਇਆ, ਹਰਬੰਸ ਲਾਲ, ਪਰਮਿੰਦਰ ਕੌਰ ਸੰਗਰੂਰ, ਕਰਮਜੀਤ ਕੌਰ ਬਠਿੰਡਾ, ਰੇਖਾ ਰਾਣੀ, ਸੁਖਜੀਤ ਕੌਰ ਆਦਿ ਹਾਜਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends