ਹਾੜੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਜਾਣਕਾਰੀ ਦੇਣ ਲਈ 9 ਸਤੰਬਰ ਨੂੰ ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਵਿਖੇ ਲੱਗੇਗਾ ਕਿਸਾਨ ਮੇਲਾ

 

ਹਾੜੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਜਾਣਕਾਰੀ ਦੇਣ ਲਈ 9 ਸਤੰਬਰ ਨੂੰ ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਵਿਖੇ ਲੱਗੇਗਾ ਕਿਸਾਨ ਮੇਲਾ


ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ


ਗੁਰਦਾਸਪੁਰ, 6 ਸਤੰਬਰ ( ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਪਣੇ ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਵਿਖੇ 9 ਸਤੰਬਰ 2022 ਨੂੰ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਕਿਸਾਨ ਮੇਲੇ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਖੁਰਾਕ ਤੇ ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਵਿਭਾਗ, ਪੰਜਾਬ ਸਰਕਾਰ, ਮੁੱਖ ਮਹਿਮਾਨ ਵਜੋਂ ਹੋਣਗੇ। ਇਸ ਤੋਂ ਇਲਾਵਾ ਡਾ. ਸਤਬੀਰ ਸਿੰਘ ਗੋਸਲ, ਉੱਪ-ਕੁੱਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ। 


ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਦੇ ਡਾਇਰੈਕਟਰ ਡਾ. ਭੁਪਿੰਦਰ ਸਿੰਘ ਢਿਲੋਂ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ ਅਤੇ ਹਾੜੀ ਦੀਆਂ ਫਸਲਾਂ ਦੇ ਸੁਧਰੇ ਬੀਜ਼, ਫ਼ਲਦਾਰ ਬੂਟਿਆਂ ਅਤੇ ਖੇਤੀ ਸਾਹਿਤ ਦੀ ਵਿਕਰੀ ਵੀ ਕੀਤੀ ਜਾਵੇਗੀ।


ਡਾ. ਭੁਪਿੰਦਰ ਸਿੰਘ ਢਿਲੋਂ ਨੇ ਜ਼ਿਲੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ 9 ਸਤੰਬਰ ਨੂੰ ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਵਿਖੇ ਲੱਗ ਰਹੇ ਕਿਸਾਨ ਮੇਲੇ ਵਿੱਚ ਭਾਗ ਲੈਣ ਅਤੇ ਖੇਤੀ ਮਾਹਿਰਾਂ ਕੋਲੋਂ ਖੇਤੀ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕਰਨ।

RECENT UPDATES

School holiday

SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ

SCHOOL HOLIDAYS IN FEBRUARY 2023   ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...