DEARNESS ALLOWANCE: ਕੇਂਦਰ ਸਰਕਾਰ ਦਾ ਦੀਵਾਲੀ ਤੋਂ ਪਹਿਲਾਂ ਤੋਹਫਾ, 4% ਡੀਏ ਵਿੱਚ ਵਾਧਾ

DA ENHANCED BY CENTRE GOVT 

ਕੇਂਦਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਕੇਂਦਰੀ ਕੈਬਨਿਟ ਮੀਟਿੰਗ 'ਚ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DEARNESS ALLOWANCE) 'ਚ 4 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਪਿਛਲੀ ਵਾਰ ਕੇਂਦਰ ਸਰਕਾਰ ਨੇ ਮਾਰਚ ਵਿੱਚ ਡੀਏ ਵਿੱਚ ਵਾਧਾ ਕੀਤਾ ਸੀ, ਇਹ 1 ਜਨਵਰੀ, 2022 ਤੋਂ ਲਾਗੂ ਹੋਇਆ ਸੀ। 


ਮਾਰਚ ਵਿੱਚ ਸਰਕਾਰ ਨੇ ਡੀਏ ਵਿੱਚ 3% ਦਾ ਵਾਧਾ ਕੀਤਾ ਸੀ ਯਾਨੀ ਇਸਨੂੰ 31% ਤੋਂ ਵਧਾ ਕੇ 34% ਕਰ ਦਿੱਤਾ ਗਿਆ ਸੀ। ਹੁਣ 4% ਦੇ ਵਾਧੇ ਤੋਂ ਬਾਅਦ ਇਹ 38% ਹੋ ਜਾਵੇਗਾ। 

ਕੇਂਦਰ ਸਰਕਾਰ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਨਾਲ ਦੇਸ਼ ਦੇ 50 ਲੱਖ ਮੁਲਾਜ਼ਮਾਂ ਅਤੇ 65 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।


ਇਸਦੇ ਨਾਲ ਹੀ ਰੇਲਵੇ ਕਰਮਚਾਰੀਆਂ ਲਈ 78 ਦਿਨਾਂ ਦਾ ਬੋਨਸ ਮਨਜ਼ੂਰ ਅਤੇ ਗਰੀਬ ਕਲਿਆਣ ਅੰਨਾ ਯੋਜਨਾ ਨੂੰ 3 ਮਹੀਨੇ ਵਧਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends