ਚੰਡੀਗੜ੍ਹ 2 ਸਤੰਬਰ 2022
ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਸਮੂਹ ਸਰਕਾਰੀ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਚੰਗਾ ਤਾਲਮੇਲ ਬਣਾਉਣ ਲਈ ਮਿਤੀ 03.09.2022 (ਦਿਨ ਸ਼ਨੀਵਾਰ) ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।
ਮਾਪੇ-ਅਧਿਆਪਕ ਮਿਲਣੀ ਦਾ ਸਮਾਂ ਸਵੇਰੇ 8.00 ਵਜੇ ਤੋਂ ਦੁਪਹਿਰ 2.00 ਤੱਕ ਦਾ ਰਹੇਗਾ। ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਇਸ ਮਾਪੇ-ਅਧਿਆਪਕ ਮਿਲਣੀ ਨੂੰ ਪ੍ਰਵਾਭਸ਼ਾਲੀ ਬਣਾਉਣ ਲਈ ਅਤੇ ਮਾਪੇ-ਅਧਿਆਪਕ ਮਿਲਣੀ ਦੌਰਾਨ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਸੰਬੰਧੀ ਦਿਸ਼ਾ-ਨਿਰਦੇਸ਼ ਪਹਿਲਾਂ ਹੀ ਪੱਤਰ ਦੇ ਰੂਪ ਵਿੱਚ ਜਾਰੀ ਕੀਤੇ ਜਾ ਚੁੱਕੇ ਹਨ ( READ HERE)। ਪਾਓ ਹਰੇਕ ਅਪਡੇਟ ਟੈਲੀਗਰਾਮ ਤੇ ਜੁਆਈਨ ਕਰੋ ਟੈਲੀਗਰਾਮ ਚੈਨਲ, ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ 👈👈👈
AUGUST SALARY: ਅਗਸਤ ਮਹੀਨੇ ਦੇ ਸੈਲਰੀ, ਪੰਜਾਬ ਸਰਕਾਰ ਨੇ ਲਗਾਈ ਸ਼ਰਤ , ਦੇਣਾ ਪਵੇਗਾ ਇਹ ਸਰਟੀਫਿਕੇਟ
ਮੁਲਾਜ਼ਮਾਂ ਲਈ ਵੱਡੀ ਖੱਬਰ: ਮੁਲਾਜ਼ਮਾਂ ਦੇ ਡੀਏ ਵਿੱਚ ਕੀਤਾ ਵਾਧਾ
ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਅਗਰਵਾਲ ਵੱਲੋਂ ਸਮੂਹ ਜ਼ਿਲ੍ਹਾ ਕਮਿਸ਼ਨਰਾਂ ਨੂੰ ਵੀ ਇਸ ਮਾਪੇ-ਅਧਿਆਪਕ ਮਿਲਣੀ ਦੌਰਾਨ ਆਪਣੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਜ਼ਿਟ ਕਰਨ ਲਈ ਪੱਤਰ ਲਿਖਿਆ ਗਿਆ ਹੈ । ਜ਼ਿਲ੍ਹਾ ਕਮਿਸ਼ਨਰਾਂ ਨੂੰ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਨੂੰ ਵੀ ਇਸ ਮਿਲਣੀ ਦੌਰਾਨ ਸਕੂਲ ਨੂੰ ਵਿਜਿਟ ਕਰਨ ਲਈ ਹਦਾਇਤਾਂ ਜਾਰੀ ਕਰਨ ਲਈ ਲਿਖਿਆ ਗਿਆ ਹੈ।