AANGANWADI BHARTI CANCELLED: ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੀ ਭਰਤੀ ਰੱਦ

AANGANWADI BHARTI CANCELLED IN PUNJAB 


ਚੰਡੀਗੜ੍ਹ 14 ਸਤੰਬਰ 

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ, ਚੰਡੀਗੜ੍ਹ, ਵੱਲੋਂ ਆਂਗਣਵਾੜੀ ਵਰਕਰਾਂ ਦੀ ਭਰਤੀ ਨੂੰ ਰੱਦ ਕਰਨ ਦਾ ਨੋਟਿਸ ਜਾਰੀ ਕੀਤਾ ਹੈ। 

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ 1170 ਆਂਗਣਵਾੜੀ ਵਰਕਰਾਂ, 2 ਮਿੰਨੀ ਆਂਗਣਵਾੜੀ ਵਰਕਰਾਂ ਅਤੇ 3229 ਆਂਗਣਵਾੜੀ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਅਰਜ਼ੀਆਂ ਮੰਗਣ ਲਈ ਇਸ਼ਤਿਹਾਰ ਨੰ. DPR/Pb/5027, ਮਿਤੀ 04.06.2021 ਅਤੇ DPR/Pb/5737 ਮਿਤੀ 03.07.2021 ਰਾਹੀਂ ਪੰਜਾਬ ਦੇ ਵੱਖ ਵੱਖ  ਅਖ਼ਬਾਰਾਂ ਦਾ ਵਿਚ ਇਸ਼ਤਿਹਾਰ ਪ੍ਰਕਾਸ਼ਿਤ ਕੀਤੇ ਸਨ।



ਪੰਜਾਬ ਸਰਕਾਰ ਵੱਲੋਂ ਇਸ  ਆਂਗਣਵਾੜੀ ਭਰਤੀ ਨੂੰ ਰੱਦ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ (Read here) ਹੈ ਕਿ ਪ੍ਰਬੰਧਕੀ ਕਾਰਨਾਂ ਕਾਰਨ ਭਰਤੀ ਦੀ ਪ੍ਰਕ੍ਰਿਆ ਸ਼ੁਰੂ ਨਹੀਂ ਕੀਤੀ ਜਾ ਸਕੀ। ਇਸ ਲਈ ਵਿਭਾਗ ਵੱਲੋਂ ਦਿੱਤੇ ਗਏ ਉਕਤ ਸਾਰੇ ਇਸ਼ਤਿਹਾਰ ਰੱਦ ਕੀਤੇ ਗਏ ਹਨ। ਪਾਓ ਹਰੇਕ ਅਪਡੇਟ ਟੈਲੀਗਰਾਮ ਤੇ ਜੁਆਈਨ ਕਰੋ ਟੈਲੀਗਰਾਮ ਚੈਨਲ 👈👈


ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਛੇ ਹਜ਼ਾਰ ਆਂਗਨਵਾੜੀ ਵਰਕਰਾਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਗਿਆ ਸੀ ਤੇ ਹੁਣ ਪਿਛਲੀ ਸਰਕਾਰ ਵੱਲੋਂ ਆਂਗਣਵਾੜੀ ਭਰਤੀ ਨੂੰ ਰੱਦ ਕਰਕੇ ਨਵੀਂ ਭਰਤੀਆਂ ਛੇਤੀ ਆਉਣ ਦੀ ਸੰਭਾਵਨਾ ਹੈ। 






Featured post

PSEB 8th Result 2024 OUT : 8 ਵੀਂ ਜਮਾਤ ਦਾ ਨਤੀਜਾ ਲਿੰਕ, ਜਲਦੀ ਐਕਟਿਵ

PSEB 8th Result 2024 : DIRECT LINK Punjab Board Class 8th result 2024  :  PSEB 8th Class Result  2024 LINK  Live updates , PSEB CLASS...

RECENT UPDATES

Trends