5994 ETT RECRUITMENT QUALIFICATION 2022
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਈਟੀਟੀ ਅਧਿਆਪਕਾਂ ਦੀ ਭਰਤੀ ਲਈ ਨਿਯਮਾਂ ਵਿੱਚ ਸੋਧ ਕਰ ਦਿੱਤੀ ਗਈ ਹੈ।
ਨਵੇਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਈਟੀਟੀ ਅਧਿਆਪਕਾਂ ਦੀ ਭਰਤੀ ਲਈ ਜਨਰਲ ਕੈਟਾਗਰੀ ਦੇ ਉਮੀਦਵਾਰਾਂ ਦੇ ਮਾਮਲੇ ਵਿੱਚ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਗ੍ਰੈਜੂਏਸ਼ਨ ਅਤੇ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ, ਹੋਰ ਪੱਛੜੀਆਂ ਸ਼੍ਰੇਣੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਸਰੀਰਕ ਤੌਰ 'ਤੇ ਅਪਾਹਜ ਉਮੀਦਵਾਰਾਂ ਦੇ ਮਾਮਲੇ ਵਿੱਚ 45 ਫੀਸਦੀ ਅੰਕਾਂ ਨਾਲ ਗ੍ਰੈਜੂਏਸ਼ਨ ਪਾਸ ਕੀਤੀ ਹੋਣੀ ਚਾਹੀਦੀ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਜਿਹਨਾਂ ਉਮੀਦਵਾਰਾਂ ਨੇ 10+2 ਤੋਂ ਬਾਅਦ ਈਟੀਟੀ ਕੋਰਸ ਕੀਤਾ ਹੈ , ਉਹ ਸਾਰੇ ਉਮੀਦਵਾਰ ਈਟੀਟੀ ਅਧਿਆਪਕਾਂ ਦੀ ਭਰਤੀ ਲਈ ਯੋਗ ਹੋਣਗੇ। ਲੇਕਿਨ 10+2 ਪਾਸ ਉਮੀਦਵਾਰਾਂ ਨੂੰ ਈਟੀਟੀ ਅਧਿਆਪਕਾਂ ਦੀ ਭਰਤੀ ਲਈ ਇਹ ਮੌਕਾ 30 ਸਤੰਬਰ 2025 ਤੱਕ ਹੀ ਮਿਲੇਗਾ। 30 ਸਤੰਬਰ ਤੋਂ 2025 ਤੋਂ ਬਾਅਦ 10+2 ਪਾਸ ਉਮੀਦਵਾਰਾਂ ਨੂੰ ਈਟੀਟੀ ਭਰਤੀ ਲਈ ਨਹੀਂ ਵਿਚਾਰਿਆ ਜਾਵੇਗਾ, ਇਸ ਮਿਤੀ ਤੋਂ ਬਾਅਦ ਸਿਰਫ ਗ੍ਰੇਜੁਏਸ਼ਨ ਡਿਗਰੀ ਪਾਸ ਉਮੀਦਵਾਰਾਂ ਨੂੰ ਹੀ ਈਟੀਟੀ ਅਧਿਆਪਕਾਂ ਦੀ ਭਰਤੀ ਲਈ ਵਿਚਾਰਿਆ ਜਾਵੇਗਾ। ਪਾਓ ਹਰੇਕ ਅਪਡੇਟ ਟੈਲੀਗਰਾਮ ਤੇ ਜੁਆਈਨ ਕਰੋ ਟੈਲੀਗਰਾਮ ਚੈਨਲ 👈👈👈👈
10+2 ਯੋਗਤਾ ਦੇ ਨਾਲ, 30 ਸਤੰਬਰ, 2025 ਤੱਕ ਇਹਨਾਂ ਨਿਯਮਾਂ ਅਧੀਨ ਈਟੀਟੀ ਅਧਿਆਪਕਾਂ ਦੀ ਭਰਤੀ ਲਈ ਨਿਯੁਕਤੀ ਲਈ ਵਿਚਾਰਿਆ ਜਾਵੇਗਾ।"