MOHALI, 18 SEPTEMBER
ਮੋਹਾਲੀ ਯੂਨੀਵਰਸਿਟੀ ਦੀਆਂ 60 ਵਿਦਿਆਰਥਣਾਂ ਦੀ ਵਾਇਰਲ ਵੀਡੀਓ ਮਾਮਲੇ 'ਚ ਸ਼ਾਮਿਲ ਵੱਡੀ ਕਾਰਵਾਈ ਪੁਲਿਸ ਵੱਲੋਂ ਕੀਤੀ ਗਈ ਹੈ।
ਇਸ ਪੂਰੇ ਮਾਮਲੇ ਵਿੱਚ ਸ਼ਾਮਲ ਇੱਕ ਮੁਲਜ਼ਮ ਨੂੰ ਜਿਸ ਉਤੇ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਕਰਨ ਦਾ ਦੋਸ਼ ਹੈ ਸਿ਼ਮਲਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੀ ਪੁਸ਼ਟੀ ਬਾਬੂਸ਼ਾਹੀ ਨਾਲ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਕੀਤੀ ਗਈ ਹੈ।
Chandigarh University case.
— Sanjay Kundu, IPS (@sanjaykunduIPS) September 18, 2022
Himachal Pradesh Police reacted to request of Punjab Police with sensitivity & professionalism.
We nabbed the accused.
Congrats to Dr Monika, SP Shimla & her team for great professional work. @CMOFFICEHP @jairamthakurbjp @PunjabPoliceInd
ਚੰਡੀਗੜ੍ਹ ਯੂਨੀਵਰਸਿਟੀ (ਸੀਯੂ), ਮੋਹਾਲੀ, ਪੰਜਾਬ ਵਿੱਚ ਵਿਦਿਆਰਥਣਾਂ ਦੇ ਨਹਾਉਣ ਦੀਆਂ ਵਾਇਰਲ ਹੋਈਆਂ ਵੀਡੀਓਜ਼ ਨਾਲ ਸਬੰਧਤ ਵਿਵਾਦ ਵਿੱਚ ਮੁਲਜ਼ਮ ਸੰਨੀ ਨਾਂ ਦਾ ਇਹ ਨੌਜਵਾਨ ਸ਼ਿਮਲਾ ਜ਼ਿਲ੍ਹੇ ਦੇ ਰੋਹੜੂ ਦਾ ਰਹਿਣ ਵਾਲਾ ਹੈ। ਹਿਮਾਚਲ ਪੁਲੀਸ ਨੇ ਉਸ ਨੂੰ ਰੋਹੜੂ ਤੋਂ ਹੀ ਗ੍ਰਿਫ਼ਤਾਰ ਕਰ ਲਿਆ। ਸੰਨੀ ਨੂੰ ਲੈਣ ਲਈ ਪੰਜਾਬ ਪੁਲਿਸ ਦੀ ਟੀਮ ਸ਼ਿਮਲਾ ਪਹੁੰਚ ਗਈ ਹੈ।
Also read: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਕਾਂਡ ਦੀ ਉਚ ਪੱਧਰੀ ਜਾਂਚ ਦੇ ਹੁਕਮ
ਹਿਮਾਚਲ ਪੁਲਿਸ ਦੇ ਡੀਜੀਪੀ ਸੰਜੇ ਕੁੰਡੂ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਅੱਜ ਰਾਤ ਹੀ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ।
ETT 5994 RECRUITMENT 2022: ਈਟੀਟੀ ਅਧਿਆਪਕਾਂ ਦੀ ਭਰਤੀ ਲਈ ਨਵੀਂ ਅਪਡੇਟ