ਮੁੜ ਆਇਆ ਲਾਠੀਚਾਰਜ; ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀ ਅਧਿਆਪਕਾਂ ਤੇ ਲਾਠੀਚਾਰਜ ,‌ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸਖਤ ਨਿਖੇਧੀ।

 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀ ਅਧਿਆਪਕਾਂ ਤੇ ਮੰਤਰੀ ਮੀਤ ਹੇਅਰ ਦੀ ਕੋਠੀ ਸਾਹਮਣੇ ਲਾਠੀਚਾਰਜ ਤੇ ਮਹਿਲਾਵਾਂ ਦੀ ਖਿੱਚ ਧੂਹ ਤੇ ਗਿ੍ਫ਼ਤਾਰ ਕਰਨ ਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸਖਤ ਨਿਖੇਧੀ।


 ਅਧਿਆਪਕਾਂ ਨੂੰ ਕੁੱਟਣ ਦੀ ਬਜਾਇ ਤਰੁੰਤ ਰੁਜ਼ਗਾਰ ਦੇਵੇ ਸਰਕਾਰ:- ਸੁਖਵਿੰਦਰ ਸਿੰਘ ਚਾਹਲ। 


ਫਿਲੌਰ: 20 ਸਤੰਬਰ ( ) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਕੁਲਦੀਪ ਸਿੰਘ ਦੌੜਕਾ,ਵਿੱਤ ਸਕੱਤਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਸੁਰਜੀਤ ਮੁਹਾਲੀ ਜਿਲਾ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ , ਜਨਰਲ ਸਕੱਤਰ ਗਣੇਸ਼ ਭਗਤ, ਐਕਟਿੰਗ ਸਕੱਤਰ ਸੁਖਵਿੰਦਰ ਸਿੰਘ ਮੱਕੜ, ਜੁਆਇੰਟ ਸਕੱਤਰ ਕੁਲਦੀਪ ਵਾਲੀਆ,ਵਿੱਤ ਸਕੱਤਰ ਹਰਮਨਜੋਤ ਸਿੰਘ ਆਹਲੂਵਾਲੀਆ, ਜੁਆਇੰਟ ਵਿੱਚ ਸਕੱਤਰ ਨਿਰਮੋਲਕ ਸਿੰਘ ਹੀਰਾ, ਪ੍ਰੈੱਸ ਸਕੱਤਰ ਰਗਜੀਤ ਸਿੰਘ ਆਦਿ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਮੰਤਰੀ ਮੀਤ ਹੇਅਰ ਨੂੰ ਬੇਨਤੀ ਕਰਨ ਗਏ ਤੇ ਰੁਜਗਾਰ ਮੰਗਦੇ ਅਸਿਸਟੈਂਟ ਪ੍ਰੋਫੈਸਰਾਂ ਕੇ ਲਾਇਬ੍ਰੇਰੀ ਅਧਿਆਪਕਾਂ ਤੇ ਲਾਠੀਚਾਰਜ ਕਰਨ ਤੇ ਮਰਦ ਪੁਲਿਸ ਮੁਲਾਜ਼ਮਾ ਵਲੋਂ ਮਹਿਲਾ ਅਧਿਆਪਕਾਂ ਦੀ ਖਿੱਚ ਧੂਹ ਕਰਨ ਤੇ ਉਨ੍ਹਾਂ ਦੀ ਗਿ੍ਫ਼ਤਾਰੀ ਦੀ ਸਖਤ ਨਿਖੇਧੀ ਕੀਤੀ ਹੈ। ਇਸ ਸਮੇਂ ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕਾਂ ਦਾ ਮਸਲਾ ਹਮਦਰਦੀ ਨਾਲ ਵਿਚਾਰਿਆ ਜਾਵੇ ਤੇ ਉਹਨਾਂ ਨੂੰ ਰੁਜਗਾਰ ਦਿੱਤਾ ਜਾਵੇ।ਇਸ ਸਮੇਂ ਆਗੂਆਂ ਨੇ ਕਿਹਾ ਕਿ ਪਿਛਲੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਣ ਸੂਬੇ ਦੀ ਉੱਚ ਸਿੱਖਿਆ ਦਾ ਭੋਗ ਪਾਉਣ ਦੀ ਰਿਵਾਇਤ ਨੂੰ ਮੌਜੂਦਾ ਸਰਕਾਰ ਵੀ ਉਸੇ ਢੰਗ ਨਾਲ ਲਾਗੂ ਕਰ ਰਹੀ ਹੈ, ਪਹਿਲੀ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਣ ਹੀ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 1156 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਰੱਦ ਕੀਤੀ ਸੀ ਤੇ ਸੈਕੜੇ ਲਾਇਬ੍ਰੇਰੀ ਐਡੈਂਡੈਟ ਦੀ ਭਰਤੀ ਸੂਬਾ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਦੀ ਭੇਟ ਚੜੀ।ਇਸ ਸਮੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਤੇ ਆਗੂਆਂ ਨੇ ਮੰਗ ਕੀਤੀ ਕੀ ਅੰਦੋਲਨ ਕਾਰੀ ਅਧਿਆਪਕਾ ਤੇ ਠੇਕਾ ਮੁਲਾਜਮਾਂ ਨੂੰ ਤਰੁੰਤ ਰਿਹਾ ਕੀਤਾ ਜਾਵੇ। 




         ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ, ਤੀਰਥ ਸਿੰਘ ਬਾਸੀ, ਗੁਰਿੰਦਰ ਸਿੰਘ ਆਦਮਪੁਰ, ਹਲ ਭਗਤ,ਰਾਜੀਵ ਭਗਤ, ਕੁਲਵੰਤ ਰਾਮ ਰੁੜਕਾ, ਅਮਰਜੀਤ ਭਗਤ, ਮੁਲਖ ਰਾਜ, ਸੰਦੀਪ ਰਾਜੋਵਾਲ, ਗੁਰਿੰਦਰ ਸਿੰਘ, ਅਨਿਲ ਕੁਮਾਰ ਭਗਤ, ਰਣਜੀਤ ਠਾਕੁਰ, ਪਿਆਰਾ ਸਿੰਘ ਨਕੋਦਰ, ਕਮਲਦੇਵ, ਜਤਿੰਦਰ ਸਿੰਘ, ਸ਼ਿਵ ਰਾਜ ਕੁਮਾਰ, ਰਾਜਿੰਦਰ ਸਿੰਘ ਭੋਗਪੁਰ, ਸੂਰਤੀ ਲਾਲ, ਵਿਨੋਦ ਭੱਟੀ, ਪਰਨਾਮ ਸਿੰਘ ਸੈਣੀ,ਪਰੇਮ ਖਲਵਾੜਾ, ਰਾਜਿੰਦਰ ਸਿੰਘ ਸ਼ਾਹਕੋਟ ਆਦਿ ਅਧਿਆਪਕ ਆਗੂ ਹਾਜ਼ਰ ਸਨ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends