ਫਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਅਤੇ ਜ਼ਿਲਾ ਐਸ.ਬੀ.ਐਸ. ਨਗਰ ਦਾ ਪਿੰਡ ਲਾਲੇਵਾਲ ਅਫਰੀਕਨ ਸਵਾਈਨ ਫੀਵਰ ਨਾਲ ਪ੍ਰਭਾਵਤ

 ਫਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਅਤੇ ਜ਼ਿਲਾ ਐਸ.ਬੀ.ਐਸ. ਨਗਰ ਦਾ ਪਿੰਡ ਲਾਲੇਵਾਲ ਅਫਰੀਕਨ ਸਵਾਈਨ ਫੀਵਰ ਨਾਲ ਪ੍ਰਭਾਵਤ


ਚੰਡੀਗੜ, 9 ਸਤੰਬਰ:


ਪੰਜਾਬ ਸਰਕਾਰ ਨੇ ਫਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਅਤੇ ਜ਼ਿਲਾ ਐਸ.ਬੀ.ਐਸ. ਨਗਰ ਦੇ ਪਿੰਡ ਲਾਲੇਵਾਲ ਨੂੰ ਵੀ ਅਫਰੀਕਨ ਸਵਾਈਨ ਫੀਵਰ ਨਾਲ ਪ੍ਰਭਾਵਤ ਜ਼ੋਨ ਐਲਾਨਿਆ ਹੈ। ਭੋਪਾਲ ਦੀ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਵੱਲੋਂ ਇੱਥੋਂ ਭੇਜੇ ਸੈਂਪਲਾਂ ਵਿੱਚ ਸਵਾਈਨ ਫੀਵਰ ਦੀ ਪੁਸ਼ਟੀ ਕੀਤੀ ਗਈ ਹੈ।


ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਨਾਂ ਥਾਵਾਂ ‘ਚ ਬੀਮਾਰੀ ਦੀ ਰੋਕਥਾਮ ਲਈ “ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009“ ਅਤੇ “ਅਫਰੀਕਨ ਸਵਾਈਨ ਫੀਵਰ ਦੇ ਕੰਟਰੋਲ ਅਤੇ ਖਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)“ ਤਹਿਤ ਪਾਬੰਦੀਆਂ ਸਖਤੀ ਨਾਲ ਲਾਗੂ ਕਰ ਦਿੱਤੀਆਂ ਗਈਆਂ ਹਨ।


ਉਨਾਂ ਦੱਸਿਆ ਕਿ ਬੀਮਾਰੀ ਦੇ ਕੇਂਦਰਾਂ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ “ਸੰਕ੍ਰਮਣ ਜੋਨ“ ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ “ਨਿਗਰਾਨੀ ਜੋਨ“ ਹੋਣਗੇ। ਇਨਾਂ ਖੇਤਰਾਂ ਤੋਂ ਕੋਈ ਜ਼ਿੰਦਾ/ਮਰਿਆ ਸੂਰ, ਮੀਟ ਜਾਂ ਕੋਈ ਸਬੰਧਤ ਸਮੱਗਰੀ ਨਾ ਬਾਹਰ ਲਿਜਾਈ ਜਾਵੇਗੀ ਅਤੇ ਨਾ ਅੰਦਰ ਲਿਆਂਦੀ ਜਾ ਸਕੇਗੀ। 


-----------



💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends