EM VISIT SCHOOL: ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਪ੍ਰਬੰਧਾ ਵਿਚ ਹੋਰ ਸੁਧਾਰ ਲਿਆਉਣ ਦੇ ਦਿੱਤੇ ਨਿਰਦੇਸ਼

 ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਪ੍ਰਬੰਧਾ ਵਿਚ ਹੋਰ ਸੁਧਾਰ ਲਿਆਉਣ ਦੇ ਦਿੱਤੇ ਨਿਰਦੇਸ਼


ਸਿੱਖਿਆ ਲਈ ਢੁਕਵਾ ਵਾਤਾਵਰਣ ਉਪਲੱਬਧ ਕਰਵਾਇਆ ਜਾ ਰਿਹਾ-ਹਰਜੋਤ ਬੈਂਸ


ਢੇਰ ਅਤੇ ਨੰਗਲ ਦੇ ਸਰਕਾਰੀ ਸਕੂਲਾਂ ਦਾ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਦੌਰਾ


ਨੰਗਲ 29 ਸਤੰਬਰ 


ਸੰਸਾਰ ਭਰ ਵਿਚ ਚੱਲ ਰਹੇ ਮੁਕਾਬਲੇਬਾਜੀ ਦੇ ਦੌਰ ਵਿਚ ਸਫਲਤਾ ਦਾ ਸਰਲ ਮਾਧਿਅਮ ਸਿੱਖਿਆ ਨਾਲ ਹੀ ਸੰਭਵ ਹੈ। ਅੱਜ ਦੇ ਕਲਾਸ ਰੂਮ ਵਿਚ ਬੈਠ ਵਿਦਿਆਰਥੀਆਂ ਨੇ ਦੇਸ਼ ਦਾ ਭਵਿੱਖ ਬਣਾਉਣਾ ਹੈ, ਵਿਦਿਆਰਥੀਆਂ ਨੂੰ ਮੁਕਾਬਲੇ ਲਈ ਤਿਆਰ ਕਰਨ ਵਿਚ ਜਿੰਨੀ ਭੂਮਿਕਾ ਅਧਿਆਪਕਾ ਦੀ ਹੈ, ਉਸ ਤੋ ਵਧੇਰੇ ਜਿੰਮੇਵਾਰੀ ਮਾਪਿਆ ਦੀ ਹੈ, ਕਿਉਕਿ ਵਿਦਿਆਰਥੀ ਸਕੂਲਾਂ ਵਿਚ ਸਿੱਖਿਆ ਹਾਸਲ ਕਰਨ ਤੋ ਵੱਧ ਸਮਾਂ ਆਪਣੇ ਘਰਾਂ ਵਿਚ ਬਤੀਤ ਕਰਦੇ ਹਨ, ਇਸ ਲਈ ਵਿਦਿਆਰਥੀਆਂ ਤੇ ਮਾਪਿਆਂ ਦਾ ਅਧਿਆਪਕਾਂ ਨਾਲ ਤਾਲਮੇਲ ਹੋਣਾ ਬੇਹੱਦ ਜਰੂਰੀ ਹੈ।



      ਇਹ ਵਿਚਾਰ ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਸਰਕਾਰੀ ਸੀਨੀਅਰ ਸੈਕੰਤਰੀ ਸਕੂਲ ਲੜਕੇ ਨੰਗਲ ਅਤੇ ਸਰਕਾਰੀ ਹਾਈ ਸਕੂਲ ਦਸਗਰਾਈ ਦਾ ਦੌਰਾ ਕਰਨ ਮੌਕੇ ਪ੍ਰਗਟ ਕੀਤੇ। ਉਨ੍ਹਾਂ ਨੇ ਕਿਹਾ ਕਿ ਮਾਪੇ ਆਪਣੇ ਬੱਚਿਆ ਨੂੰ ਆਪਣੀ ਸਮਰੱਥਾਂ ਤੋ ਵੱਧ ਸਿੱਖਿਅਤ ਕਰਨ ਲਈ ਯਤਨ ਕਰਦੇ ਹਨ, ਇਸ ਲਈ ਵਿਦਿਆਰਥੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਆਪਦੇ ਮਾਪਿਆਂ ਤੇ ਅਧਿਆਪਕਾਂ ਦੀਆਂ ਆਸਾ ਦੇ ਅਨੁਕੂਲ ਨਤੀਜੇ ਦੇਣ।


 ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਸਿੱਖਿਆ ਸੁਧਾਰ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਸੰਸਥਾਵਾ ਦੇ ਬੁਨਿਆਦੀ ਢਾਂਚੇ ਨੂੰ ਵਿਦਿਆਰਥੀਆਂ ਦੀਆਂ ਲੋੜਾਂ ਅਨੁਸਾਰ ਤਿਆਰ ਕੀਤਾ ਜਾ ਰਿਹਾ ਹੈ। ਅਧਿਆਪਕਾਂ ਦੀ ਅਣਥੱਕ ਮਿਹਨਤ ਨਾਲ ਜਲਦੀ ਸਾਰਥਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਨੇ ਕਿਹਾ ਕਿ ਅਸੀ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਲਗਾਤਾਰ ਯੋਜਨਾ ਤਿਆਰ ਕਰ ਰਹੇ ਹਾਂ, ਸਕੂਲ ਆਫ ਐਮੀਨੈਸ ਵੀ ਇਸੇ ਦਿਸ਼ਾਂ ਵੱਲ ਇੱਕ ਜਿਕਰਯੋਗ ਉਪਰਾਲਾ ਹੈ। ਦਿੱਲੀ ਅਤੇ ਪੰਜਾਬ ਦੇ ਸਕੂਲ ਦੇਸ਼ ਦੇ ਬਿਹਤਰੀਨ ਸਕੂਲ ਹੋਣਗੇ, ਸਾਡਾ ਸਿੱਖਿਆ ਮਾਡਲ ਹੋਰ ਸੂਬੇ ਵੀ ਅਪਨਾਉਣਗੇ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮਿਹਨਤ ਤੇ ਲਗਨ ਨਾਲ ਕੰਮ ਕਰਕੇ ਸੂਬੇ ਦਾ ਨਾਮ ਹੋਰ ਚਮਕਾਉਣ ਲਈ ਕਿਹਾ। ਉਨ੍ਹਾਂ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸਕੂਲ ਸਟਾਫ ਵੱਲੋਂ ਕੈਬਨਿਟ ਮੰਤਰੀ ਨਾਲ ਆਪਣੇ ਵਿਚਾਰ ਸਾਝੇ ਕੀਤੇ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends