GOOD NEWS: ਮਾਨ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਦਿੱਤਾ ਜਾਵੇਗਾ ਦੀਵਾਲੀ ਦਾ ਤੋਹਫ਼ਾ🪔,

 ਮਾਨ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਦਿੱਤਾ ਜਾਵੇਗਾ ਦੀਵਾਲੀ ਦਾ ਤੋਹਫ਼ਾ🪔


👉6640 ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਜਲਦ ਪੂਰੀਆਂ ਕਰੇਗੀ 


👉CSR ਰੂਲਜ਼ ਨੂੰ ਲਾਗੂ ਕਰਵਾਉਣਾ ਅਤੇ 6ਵੇਂ ਤਨਖਾਹ ਕਮਿਸ਼ਨ ਦੇ ਲਾਭ ਦੇਣਾ 


ਚੰਡੀਗੜ੍ਹ 15 ਸਤੰਬਰ: ਭਗਵੰਤ ਮਾਨ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਤੇ ਵੱਡਾ ਤੋਹਫਾ ਦਿੱਤਾ ਜਾਵੇਗਾ। ਇਸ ਦੀ ਜਾਣਕਾਰੀ ਖੁਦ ਸਿੱਖਿਆ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ  6640 ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਜਲਦ ਪੂਰੀਆਂ ਕਰੇਗੀ, ਅਤੇ  CSR ਰੂਲਜ਼ ਨੂੰ ਲਾਗੂ ਕਰਵਾ  ਕੇ 6ਵੇਂ ਤਨਖਾਹ ਕਮਿਸ਼ਨ ਦੇ ਲਾਭ ਦੇਵੇਗੀ।


READ MORE HERE WHAT EDUCATION MINISTER SAID

 


ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਦਿੱਤਾ ਜਾਵੇਗਾ ਦੀਵਾਲੀ ਦਾ ਤੋਹਫ਼ਾ: ਹਰਜੋਤ ਸਿੰਘ ਬੈਂਸ


ਚੰਡੀਗੜ੍ਹ, 15 ਸਤੰਬਰ:


ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਮੰਗਾਂ ਨੂੰ ਜਲਦ ਪੂਰਾ ਕਰਦੇ ਹੋਏ ਦੀਵਾਲੀ ਦਾ ਤੋਹਫ਼ਾ ਦਿੱਤਾ ਜਾਵੇਗਾ। 


ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ 6640 ਕੰਪਿਊਟਰ ਅਧਿਆਪਕ ਸੇਵਾ ਨਿਭਾ ਰਹੇ ਹਨ ਜਿਹਨਾਂ ਦੀਆਂ ਸੇਵਾਵਾਂ ਨੂੰ ਰਾਜ ਸਰਕਾਰ ਵੱਲੋਂ 2011 ਵਿੱਚ ਰੈਗੂਲਰ ਕਰ ਦਿੱਤਾ ਗਿਆ ਸੀ। 


ਉਹਨਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਕੁਝ ਬਹੁਤ ਹੀ ਜਾਇਜ ਮੰਗਾਂ ਉਹਨਾਂ ਦੇ ਧਿਆਨ ਵਿੱਚ ਆਈਆਂ ਸਨ ਜਿਸ ਸਬੰਧੀ ਉਹਨਾਂ ਨੇ ਇੱਕ ਅਰਧ ਸਰਕਾਰੀ ਪੱਤਰ ਪੰਜਾਬ ਰਾਜ ਦੇ ਵਿੱਤ ਮੰਤਰੀ ਨੂੰ ਲਿਖਿਆ ਹੈ ਜਿਸ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਲੰਬਿਤ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। 


ਸ. ਬੈਂਸ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਵਿੱਚ ਸੀ.ਐਸ.ਆਰ. ਰੂਲਜ਼ ਨੂੰ ਲਾਗੂ ਕਰਵਾਉਣਾ ਅਤੇ 6ਵੇਂ ਤਨਖਾਹ ਕਮਿਸ਼ਨ ਦੇ ਲਾਭ ਦੇਣਾ ਹੈ। 


ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ‘ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ।



Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends