INSAAF RALLY: 25 ਸਤੰਬਰ ਦੀ ਆਨੰਦਪੁਰ ਸਾਹਿਬ "ਇਨਸਾਫ ਰੈਲੀ" ਲਈ ਲਾਮਬੰਦੀ ਹੋਈ ਤੇਜ਼/

 25 ਸਤੰਬਰ ਦੀ ਆਨੰਦਪੁਰ ਸਾਹਿਬ "ਇਨਸਾਫ ਰੈਲੀ" ਲਈ ਲਾਮਬੰਦੀ ਹੋਈ ਤੇਜ਼/


ਓ.ਡੀ.ਐੱਲ. ਦੇ ਪੈਂਡਿੰਗ ਰੈਗੂਲਰ ਪੱਤਰ ਅਤੇ 180 ਈਟੀਟੀ ਲਈ ਪੰਜਾਬ ਤਨਖਾਹ ਸਕੇਲ ਜਾਰੀ ਕਰਨ ਦੀ ਮੰਗ



23 ਸਤੰਬਰ, ਅਮ੍ਰਿਤਸਰ ( ):


 ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ, ਓ.ਡੀ.ਅੇੈੱਲ ਅਧਿਆਪਕ ਯੂਨੀਅਨ (3442, 7654) ਅਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ 6505 (ਜੈ ਸਿੰਘ ਵਾਲਾ) ਦੀ ਅਗਵਾਈ ਵਿੱਚ 180 ਈ.ਟੀ.ਟੀ. ਅਧਿਆਪਕਾਂ 'ਤੇ ਮੁੱਢਲੀ ਭਰਤੀ (4500 ਈ.ਟੀ.ਟੀ.) ਦੇ ਸਾਰੇ ਲਾਭ ਬਹਾਲ ਕਰਵਾਉਣ ਅਤੇ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ (3442, 7654, 5178 ਵਿਭਾਗੀ ਭਰਤੀਆਂ) ਦੇ ਕਈ-ਕਈ ਸਾਲ ਤੋਂ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਵਾਉਣ ਸਬੰਧੀ 25 ਸਤੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਚੋਣ ਹਲਕੇ ਆਨੰਦਪੁਰ ਸਾਹਿਬ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਲਈ ਸਮੁੱਚੇ ਜਿਲ੍ਹਿਆਂ ਵਿੱਚ ਵੱਡੀ ਲਾਮਬੰਦੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਅਧਿਆਪਕਾਂ ਵੱਲੋਂ ਵੱਡੀ ਗਿਣਤੀ ਵਿਚ ਰੈਲੀ ਦਾ ਹਿੱਸਾ ਬਣਨ ਸਬੰਧੀ ਭਰਪੂਰ ਹੁੰਗਾਰਾ ਭਰਿਆ ਜਾ ਰਿਹਾ ਹੈ।

 


  ਇਸ ਸਬੰਧੀ ਗੱਲਬਾਤ ਕਰਦਿਆਂ ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਈਟੀਟੀ 6505 ਦੇ ਸੂਬਾ ਪ੍ਰਧਾਨ ਕਮਲ ਠਾਕੁਰ ਅਤੇ ਓ.ਡੀ.ਐੱਲ. ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਗਰੇਵਾਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਅਧੀਨ 7654, 3442 ਅਤੇ 5178 ਭਰਤੀਆਂ ਦੇ ਬਾਕੀ ਸਾਰੇ ਅਧਿਆਪਕ ਤਿੰਨ ਸਾਲ ਦੀ ਠੇਕਾ ਨੌਕਰੀ ਪੂਰੀ ਹੋਣ ਉਪਰੰਤ ਇਸ਼ਤਿਹਾਰ ਅਤੇ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਤਹਿਤ ਰੈਗੂਲਰ ਹੋ ਚੁੱਕੇ ਹਨ, ਪੰਤੂ 125 ਦੇ ਕਰੀਬ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ ਨਾਲ ਪੱਖਪਾਤ ਅਤੇ ਬੇਇਨਸਾਫ਼ੀ ਕੀਤੀ ਗਈ ਅਤੇ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਤੋਂ ਬਾਹਰ ਦੀ ਡਿਗਰੀ ਦੇ ਹਵਾਲੇ ਨਾਲ ਰੈਗੂਲਰ ਨਹੀਂ ਕੀਤਾ ਗਿਆ। ਜਦਕਿ ਇਨ੍ਹਾਂ ਤੋਂ ਪਹਿਲਾਂ ਅਤੇ ਬਾਅਦ ਦੀਆਂ ਕਈ ਭਰਤੀਆਂ ਦੇ ਹਜ਼ਾਰਾਂ ਓ ਡੀ ਅੇੈੱਲ ਅਧਿਆਪਕ ਰੈਗੂਲਰ ਅਤੇ ਪ੍ਰਮੋਟ ਵੀ ਹੋ ਚੁੱਕੇ ਹਨ। ਇਸੇ ਤਰ੍ਹਾਂ ਸਿੱਖਿਆ ਵਿਭਾਗ (ਪ੍ਰਾਇਮਰੀ) ਅਧੀਨ ਸਾਲ 2016 ਵਿੱਚ 4500 ਈਟੀਟੀ ਅਸਾਮੀਆਂ ਤੇ ਰੈਗੂਲਰ ਭਰਤੀ ਹੋਏ 180 ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਪਿਛਲੇ ਪੰਜ ਸਾਲ ਦੀ ਸਰਵਿਸ ਨੂੰ ਜਬਰੀ ਖਤਮ ਕਰਦਿਆਂ, ਇੱਕ ਮਾਰੂ ਫੈਸਲੇ ਤਹਿਤ ਮੁੱਢਲੀ ਭਰਤੀ ਦੀਆਂ ਸੇਵਾ ਸ਼ਰਤਾਂ ਤੋਂ ਵੱਖ ਕਰ ਦਿੱਤਾ ਗਿਆ ਅਤੇ ਦੋ ਸਾਲਾਂ ਦਾ ਪਰਖ ਸਮਾਂ ਸਫ਼ਲਤਾ ਨਾਲ ਪਰ ਕਰ ਚੁੱਕੇ ਹੋਣ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਮਈ 2021 ਵਿੱਚ ਨਿਯਮਾਂ ਤੋਂ ਉਲਟ ਨਵੇਂ ਨਿਯੁਕਤ ਪੱਤਰ ਜਾਰੀ ਕਰਕੇ ਨਵੇਂ ਸਿਰੇ ਤੋਂ ਪਰਖ ਸਮਾਂ ਅਤੇ ਪੰਜਾਬ ਤਨਖ਼ਾਹ ਪੈਟਰਨ ਦੀ ਥਾਂ ਨਵੇਂ ਤਨਖ਼ਾਹ ਸਕੇਲ ਲਾਗੂ ਕਰ ਦਿੱਤੇ ਗਏ ਹਨ। ਆਗੂਆਂ ਨੇ ਦੱਸਿਆ ਕਿ ਘੋਰ ਬੇਇਨਸਾਫ਼ੀ ਅਤੇ ਪੱਖਪਾਤ ਵਾਲੇ ਇਨ੍ਹਾਂ ਦੋਨੋਂ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਕਰਨ ਲਈ, ਪੰਜਾਬ ਦੀ ਜੁਝਾਰੂ ਵਿਰਾਸਤ ਤੋਂ ਪ੍ਰੇਰਨਾ ਲੈਂਦੇ ਹੋਏ ਸੂਬੇ ਭਰ ਤੋਂ ਹਜਾਰਾਂ ਅਧਿਆਪਕ 25 ਸਤੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਸਿੱਖਿਆ ਮੰਤਰੀ ਦੀ ਰਿਹਾਇਸ਼ ਨੇਡ਼ੇ 'ਇਨਸਾਫ ਰੈਲੀ' ਕਰਨਗੇ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends