MID DAY MEAL SALARY: ਮਿਡ ਡੇ ਮੀਲ ਵਰਕਰਾਂ ਦਾ ਤਨਖਾਹ ਦੇਣ ਲਈ 204 ਕਰੋੜ ਦੀ ਸੈ਼ਕਸੈਨ ਜਾਰੀ, ਦੋ - ਤਿੰਨ ਦਿਨਾਂ ਵਿਚ ਖਾਤਿਆਂ ਵਿਚ ਜਮ੍ਹਾ ਹੋਵੇਗੀ ਤਨਖਾਹ : ਹਰਜੋਤ ਸਿੰਘ ਬੈਂਸ

 


ਮਿਡ ਡੇ ਮੀਲ ਵਰਕਰਾਂ ਦਾ ਤਨਖਾਹ ਦੇਣ ਲਈ 204 ਕਰੋੜ ਦੀ ਸੈ਼ਕਸੈਨ ਜਾਰੀ : ਹਰਜੋਤ ਸਿੰਘ ਬੈਂਸ


ਅਗਲੇ ਦੋ - ਤਿੰਨ ਦਿਨਾਂ ਵਿਚ ਖਾਤਿਆਂ ਵਿਚ ਜਮ੍ਹਾ ਹੋਵੇਗੀ ਤਨਖਾਹ 


ਚੰਡੀਗੜ੍ਹ,29 ਸਤੰਬਰ: 

ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਦੇਣ ਲਈ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 204 ਕਰੋੜ ਦੀ ਸੈ਼ਕਸੈਨ ਜਾਰੀ ਕਰ ਦਿੱਤੀ ਗਈ ਹੈ ਅਤੇ ਜਲਦ ਮਿਡ ਡੇ ਮੀਲ ਵਰਕਰਾਂ ਦੇ ਖਾਤਿਆਂ ਵਿਚ ਤਨਖਾਹ ਜਮ੍ਹਾ ਕਾਰਵਾਈ ਜਾ ਰਹੀ ਹੈ, ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।




ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਅਨੰਦਪੁਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ)ਨੰਗਲ ਅਤੇ ਸਰਕਾਰੀ ਹਾਈ ਸਕੂਲ ਦਸਗਰਾਈ ਦਾ ਦੌਰਾ ਕੀਤਾ ਜਿੱਥੇ ਮਿਡ ਡੇ ਮੀਲ ਵਰਕਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਬੀਤੇ ਤਿੰਨ ਮਹੀਨਿਆ ਤੋਂ ਤਨਖਾਹ ਨਹੀਂ ਮਿਲ਼ੀ। ਇਸ 'ਤੇ ਉਨ੍ਹਾਂ ਤੁਰੰਤ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਬਾਬਤ ਗੱਲ ਕੀਤੀ ਜਿਸ ਤੇ ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਤੋਂ ਕਿਸੇ ਕਾਰਨ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਜਾਰੀ ਕਰਨ ਲਈ ਲੋੜੀਂਦੇ ਫੰਡ ਜਾਰੀ ਨਹੀਂ ਕੀਤੇ ਗਏ।


  ਸ. ਬੈਂਸ ਨੇ ਦੱਸਿਆ ਕਿ ਇਸ ਮਾਮਲੇ ਨੂੰ ਜਲਦ ਹੱਲ ਕਰਨ ਦੇ ਮਕਸਦ ਨਾਲ ਉਨ੍ਹਾਂ ਪੰਜਾਬ ਰਾਜ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਤਾਂ ਜ਼ੋ ਇਸ ਮਾਮਲੇ ਨੂੰ ਤੁਰੰਤ ਹੱਲ ਕੀਤਾ ਜਾ ਸਕੇ।


 ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਵਲੋਂ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਮਾਮਲਾ ਜਲਦ ਹੱਲ ਕਰਨ ਦੇ ਹੁਕਮ ਦਿੱਤੇ। ਜਿਸ ਸਦਕੇ ਇਹ ਮਾਮਲਾ ਤੁਰੰਤ ਹੱਲ ਹੋ ਸਕਿਆ।

Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends