Property Tax: ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫੀਸਦੀ ਛੋਟ-

 ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫੀਸਦੀ ਛੋਟ-


ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)



ਮਾਲੇਰਕੋਟਲਾ 06 ਸਤੰਬਰ :


                           ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹੇ ਦੀ ਆਮ ਜਨਤਾ ਨੂੰ ਸੂਚਿਤ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2022-23 'ਤੇ 10 ਫੀਸਦੀ ਛੋਟ ਨਾਲ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ, 2022 ਹੈ।



                           ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਬਣਦਾ ਸਾਲ 2022-23 ਦਾ ਪ੍ਰਾਪਰਟੀ ਟੈਕਸ ਮਿਤੀ 30 ਸਤੰਬਰ, 2022 ਤੱਕ ਜਮ੍ਹਾਂ ਕਰਵਾ ਕੇ 10 ਫੀਸਦੀ ਦੀ ਛੋਟ ਦਾ ਵੱਧ ਤੋਂ ਵੱਧ ਲਾਭ ਲੈਣ ਨੂੰ ਯਕੀਨੀ ਬਣਾਉਣ। 

ਪਾਓ ਹਰੇਕ ਅਪਡੇਟ ਟੈਲੀਗਰਾਮ ਤੇ ਜੁਆਈਨ ਕਰੋ ਟੈਲੀਗਰਾਮ ਚੈਨਲ 👈👈

ਉਨ੍ਹਾਂ ਦੱਸਿਆ ਕਿ ਇਸ ਮਿਤੀ ਤੋਂ ਬਾਅਦ ਸਰਕਾਰੀ ਹਦਾਇਤਾਂ ਅਨੁਸਾਰ ਪ੍ਰਾਪਰਟੀ ਟੈਕਸ ਦੀ ਵਸੂਲੀ ਕੀਤੀ ਜਾਵੇਗੀ। ਜੋ ਜ਼ਿਲ੍ਹਾ ਨਿਵਾਸੀ ਘਰ ਬੈਠੇ ਆਨ ਲਾਈਨ ਆਪਣਾ ਪ੍ਰਾਪਰਟੀ ਟੈਕਸ ਭਰਨਾ ਚਾਹੁੰਦੇ ਹੁੰਦੇ ਹਨ, ਉਹ ਸਥਾਨਕ ਸਰਕਾਰ ਵਿਭਾਗ ਦੀ ਅਧਿਕਾਰਤ ਵੈਬ ਸਾਈਟ 'ਤੇ ਜਮ੍ਹਾਂ ਕਰਵਾ ਸਕਦੇ ਹਨ।

Featured post

PSEB PRE BOARD EXAM 2025 : ਪਹਿਲੀ ਤੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੀ ਡੇਟ ਸੀਟ ਜਾਰੀ

PRE BOARD/TERM-2 DATESHEET 2025: ਪਹਿਲੀ ਤੋਂ ਬਾਰ੍ਹਵੀਂ ਵੀਂ ਜਮਾਤ ਦੀਆਂ ਪ੍ਰੀ ਬੋਰਡ/ਟਰਮ-2 ਪ੍ਰੀਖਿਆਵਾਂ 31 ਜਨਵਰੀ ਤੱਕ  Mohali, January 8 ,2025 (PBJOBSOF...

RECENT UPDATES

Trends