PUNJAB CABINET DECISION - 2 : ਪੰਜਾਬ ਕੈਬਨਿਟ ਦੇ ਵੱਡੇ ਫੈਸਲੇ

 ਪੰਜਾਬ ਵਿੱਚ 5ਜੀ ਡਿਜੀਟਲ ਬੁਨਿਆਦੀ ਢਾਂਚੇ ਦੀ ਤੇਜ਼ੀ ਨਾਲ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈੱਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਪੰਜਾਬ ਕੈਬਨਿਟ ਨੇ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ਉਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਅਤੇ ਗਾਈਡਲਾਈਨਜ਼ ਰੈਗੁਲਰਾਈਜੇਸ਼ਨ ਟਾਵਰਜ਼ 2022 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਤੀਜੇ ਵਜੋਂ 5ਜੀ/4ਜੀ (ਡਿਜੀਟਲ ਬੁਨਿਆਦੀ ਢਾਂਚੇ) ਦੀ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈੱਲ ਲਾਉਣ ਲਈ ਸਟਰੀਟ ਫਰਨੀਚਰ ਦੀ ਵਰਤੋਂ ਅਤੇ ਜ਼ਮੀਨ ਉਤੇ ਟੈਲੀਕਮਿਊਨੀਕੇਸ਼ਨ ਢਾਂਚੇ ਦੀ ਸਥਾਪਨਾ ਦੀ ਇਜਾਜ਼ਤ ਹੋਵੇਗੀ, ਜਿਸ ਨਾਲ ਸੰਚਾਰ ਸਾਧਨਾਂ ਵਿੱਚ ਸੁਧਾਰ ਹੋਵੇਗਾ ਅਤੇ ਰਾਜ ਦੇ ਲੋਕਾਂ ਨੂੰ ਇਸ ਤੋਂ ਫਾਇਦਾ ਮਿਲੇਗਾ।


ਪੰਜਾਬ ਆਬਕਾਰੀ ਤੇ ਕਰ ਵਿਭਾਗ (ਗਰੁੱਪ-ਏ) ਸੇਵਾ ਨਿਯਮਾਂ 2014 ਵਿੱਚ ਵਿਭਾਗੀ ਪ੍ਰੀਖਿਆ ਦੇ ਅਪੈਂਡੈਕਸ-ਡੀ ਵਿੱਚ ਸੋਧ ਮਨਜ਼ੂਰ


ਪੰਜਾਬ ਕੈਬਨਿਟ ਨੇ ਵਿਭਾਗੀ ਪ੍ਰੀਖਿਆਵਾਂ ਸੱਤ ਤੋਂ ਘਟਾ ਕੇ ਪੰਜ ਕਰਨ ਲਈ ਪੰਜਾਬ ਆਬਕਾਰੀ ਤੇ ਕਰ ਵਿਭਾਗ (ਗਰੁੱਪ-ਏ) ਸੇਵਾ ਨਿਯਮਾਂ 2014 ਦੇ ਅਪੈਂਡੈਕਸ-ਡੀ ਵਿੱਚ ਸੋਧ ਨੂੰ ਮਨਜ਼ੂਰ ਕਰ ਲਿਆ।



ਪ੍ਰਾਹੁਣਾਚਾਰੀ ਵਿਭਾਗ ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਪ੍ਰਵਾਨ


ਕੈਬਨਿਟ ਨੇ ਪ੍ਰਾਹੁਣਾਚਾਰੀ ਵਿਭਾਗ ਪੰਜਾਬ, ਚੰਡੀਗੜ੍ਹ ਦੀ ਸਾਲ 2021-22 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨ ਕਰ ਲਿਆ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends