PUNJAB CABINET DECISION: 9 ਸਤੰਬਰ ਨੂੰ ਹੋਈ ਕੈਬਨਿਟ ਮੀਟਿੰਗ ਦੇ ਫੈਸਲੇ

ਚੰਡੀਗੜ੍ਹ, 9 ਸਤੰਬਰ 

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਕੀਤੇ ਗਏ ਹਨ।


ਕੈਬਨਿਟ ਮੀਟਿੰਗ ਵਿੱਚ  ਮਸੋਆਣਾ  ਮੈਡੀਕਲ ਕਾਲਜ ਵਿਚ ਅਸਾਮੀਆਂ ਭਰਨ ਨੂੰ ਮਨਜੂਰੀ ਦਿਤੀ ਗਈ ਹੈ।  ਯੂਨੀਵਰਸਿਟੀ ਅਤੇ ਕਾਲਜਾਂ ਦੇ ਸਟਾਫ  ਦੇ ਲਈ 7ਵਾਂ ਪੇ ਕਮਿਸ਼ਨ ਲਾਗੂ ਕਰਨ ਨੂੰ ਮਨਜੂਰੀ ਦਿਤੀ ਗਈ ਹੈ। ਇਸਦੇ  ਨਾਲ ਹੀ ਯੂਨੀਵਰਸਿਟੀ ਅਤੇ ਕਾਲਜਾਂ  ਵਿਚ 400 ਵਿਜ਼ਟਿੰਗ ਪ੍ਰੋਫੈਸਰ ਰੱਖਣ ਦਾ ਫੈਸਲਾ ਕੀਤਾ ਗਿਆ ਹੈ।  ਗੈਸਟ ਫੈਕਲਟੀ ਪ੍ਰੋਫੈਸਰਾਂ ਦੀ ਤਨਖਾਹ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ।  


PSEB SEPTEMBER EXAM  DOWNLOAD SAMPLE PAPER HERE 


ਵਿੱਤ ਮੰਤਰੀ ਨੇ ਮਾਲ ਮੰਤਰੀ ਦੀ ਮੌਜੂਦਗੀ ਵਿੱਚ ਮਾਲ ਪਟਵਾਰੀ ਅਤੇ ਕਾਨੂੰਗੋ ਯੂਨੀਅਨਾਂ ਨਾਲ ਕੀਤੀ ਮੀਟਿੰਗ, ਮੁੱਖ ਮੁੱਦਿਆਂ ਦੇ ਜਲਦੀ ਹੱਲ ਦਾ ਭਰੋਸਾ



PUNJAB CABINET DECISION READ OFFICIAL DECISION HERE , ਪੰਜਾਬ ਮੰਤਰੀ ਮੰਡਲ ਦੇ ਫੈਸਲੇ ਪੜ੍ਹੋ ਇਥੇ 


ਮੁੱਖ ਮੰਤਰੀ 11 ਤੋਂ 18 ਸਤੰਬਰ ਤੱਕ ਜਰਮਨੀ ਦਾ ਕਰਨਗੇ ਦੌਰਾ

ਰਾਜ ਵਿੱਚ ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣ ਦੇ ਮੰਤਵ ਨਾਲ ਹੋਵੇਗਾ ਦੌਰਾ

ਨਵਿਆਉਣਯੋਗ ਊਰਜਾ, ਕਾਰ ਨਿਰਮਾਣ, ਫਾਰਮਾਸਿਊਟੀਕਲ, ਆਧੁਨਿਕ ਖੇਤੀ ਤਕਨੀਕਾਂ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਰਣਨੀਤਕ ਸਬੰਧਾਂ ਦੀ ਸੰਭਾਵਨਾ


ਚੰਡੀਗੜ੍ਹ, 9 ਸਤੰਬਰ-


ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 11 ਤੋਂ 18 ਸਤੰਬਰ ਤੱਕ ਜਰਮਨੀ ਦੇ ਦੌਰੇ ਉਤੇ ਜਾਣਗੇ।


ਇਸ ਦੌਰੇ ਦੌਰਾਨ ਮੁੱਖ ਮੰਤਰੀ ਨਵਿਆਉਣਯੋਗ ਊਰਜਾ, ਕਾਰ ਨਿਰਮਾਣ, ਫਾਰਮਾਸਿਊਟੀਕਲ, ਆਧੁਨਿਕ ਖੇਤੀ ਤਕਨੀਕਾਂ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਸਾਂਝ ਵਧਾਉਣ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਨਾਲ ਮੁਲਾਕਾਤ ਕਰਨਗੇ। ਭਗਵੰਤ ਮਾਨ ਮਿਊਨਿਖ, ਫਰੈਂਕਫਰਟ ਅਤੇ ਬਰਲਿਨ ਵਿਖੇ ਆਪਣੇ ਠਹਿਰਾਅ ਦੌਰਾਨ ਬੀ.ਐੱਮ.ਡਬਲਿਊ., ਬੇਅ ਵਾਅ ਵਰਗੀਆਂ ਨਾਮੀਂ ਕੰਪਨੀਆਂ ਅਤੇ ਹੋਰ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਦੀ ਇਸ ਅਹਿਮ ਫੇਰੀ ਨਾਲ ਸੂਬੇ ਵਿੱਚ ਵੱਡੇ ਨਿਵੇਸ਼, ਤਕਨੀਕੀ ਜਾਣਕਾਰੀ ਅਤੇ ਜਰਮਨ ਕੰਪਨੀਆਂ ਤੋਂ ਮੁਹਾਰਤ ਹਾਸਲ ਕਰਨ ਲਈ ਵੱਡਾ ਲਾਭ ਹੋਣ ਦੀ ਸੰਭਾਵਨਾ ਹੈ।

Also read 

ਜਿੰਪਾ ਨੇ ਜਲੰਧਰ-ਹੁਸ਼ਿਆਰਪੁਰ-ਧਰਮਸ਼ਾਲਾ ਸੜਕ ਦੀ ਖਸਤਾ ਹਾਲਤ ਬਾਰੇ ਗਡਕਰੀ ਨੂੰ ਚਿੱਠੀ ਲਿਖੀ


 ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ 

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ਵਿੱਚ ਬਲਦੇਵ ਸਿੰਘ ਨੇ ਪਨਗ੍ਰੇਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ




ਮੁੱਖ ਮੰਤਰੀ ਨੇ ਸੂਬੇ ਨੂੰ ਸਨਅਤੀ ਹੱਬ ਵਜੋਂ ਉਭਾਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਪੱਧਰ `ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਜਰਮਨ ਟੂਰ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ, ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਖੋਲ੍ਹੇਗਾ।


ਮੁੱਖ ਮੰਤਰੀ ਵੱਲੋਂ ਹਿਮਾਚਲ ਦੇ ਨੌਜਵਾਨਾਂ ਨੂੰ ਰਵਾਇਤੀ ਸਿਆਸੀ ਪਾਰਟੀਆਂ ਲਾਂਭੇ ਕਰਕੇ ਬਦਲਾਅ ਲਿਆਉਣ ਦਾ ਸੱਦਾ



ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ `ਤੇ ਜਰਮਨੀ ਵਿੱਚ ਉੱਦਮੀਆਂ ਲਈ ਪੰਜਾਬ ਨੂੰ ਮੌਕਿਆਂ ਅਤੇ ਤਰੱਕੀ ਕਰਨ ਵਾਲਿਆਂ ਦੀ ਧਰਤੀ ਵਜੋਂ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ ਅਤੇ ਸੂਬੇ ਵਿੱਚ ਨਵੇਂ ਨਿਵੇਸ਼ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਦੌਰਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।





💐🌿Follow us for latest updates 👇👇👇

Featured post

PATIALA MUNICIPAL CORPORATION JOBS 2025: ਮਿਉਂਸੀਪਲ ਕਾਰਪੋਰੇਸ਼ਨ ਵੱਲੋਂ Dog Catcher/ Sweeper ਸਮੇਤ ਵੱਖ ਵੱਖ ਅਸਾਮੀਆਂ ਤੇ ਭਰਤੀ

Municipal Corporation Patiala Recruitment 2025 - Apply for Veterinary, Paravet, Sweeper Jobs Municipal Corpora...

RECENT UPDATES

Trends