Punjab Cabinet meeting today: 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ 'ਤੇ ਮੋਹਰ ਸੰਭਵ
ਚੰਡੀਗੜ੍ਹ,5 ਸਤੰਬਰ
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ। ਇਸ ਵਿਚ ਨੌਕਰੀਆਂ ਦਾ ਮੁੱਦਾ ਸਿਖਰ 'ਤੇ ਰਹੇਗਾ। ਅੱਜ ਦੀ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।
ਸਬ ਕਮੇਟੀ ਅੱਜ ਰਿਪੋਰਟ ਪੇਸ਼ ਕਰੇਗੀ
ਮੀਟਿੰਗ ਵਿੱਚ 3 ਮੰਤਰੀਆਂ ਦੀ ਕੈਬਨਿਟ ਸਬ ਕਮੇਟੀ ਰਿਪੋਰਟ ਪੇਸ਼ ਕਰੇਗੀ। ਜਿਸ ਵਿੱਚ ਕਰਮਚਾਰੀਆਂ ਨੂੰ ਪੱਕਾ ਕਰਨ ਬਾਰੇ ਸੁਝਾਅ ਦੱਸੇ ਗਏ ਹਨ। ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸਿਵਲ ਸਕੱਤਰੇਤ ਵਿਖੇ ਸਵੇਰੇ 10 ਵਜੇ ਸ਼ੁਰੂ ਹੋ ਗਈ ਹੈ।
ਮੀਡਿਆ ਰਿਪੋਰਟ ਦੀ ਮੰਨੀਏ ਤਾਂ ਪੰਜਾਬ ਸਰਕਾਰ ਵੱਲੋਂ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਸਰਕਾਰ ਸਿੱਧੇ ਤੌਰ ’ਤੇ ਪੱਕਾ ਕਰੇਗੀ। ਆਊਟਸੋਰਸਿੰਗ ਦਾ ਮਤਲਬ ਹੈ ਕਿ ਕੰਪਨੀਆਂ ਦੁਆਰਾ ਨਿਯੁਕਤ ਕੀਤੇ ਗਏ ਕਰਮਚਾਰੀ ਇਸ ਤੋਂ ਬਾਹਰ ਹੋ ਸਕਦੇ ਹਨ। ਠੇਕਾ ਮੁਲਾਜ਼ਮਾਂ ਲਈ ਵੀ ਸਰਕਾਰ 10 ਸਾਲ ਦੀ ਸੇਵਾ ਪੂਰੀ ਕਰਨ ਦੀ ਸ਼ਰਤ ਲਗਾ ਸਕਦੀ ਹੈ।