ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕੀਤਾ ਜਾਵੇਗਾ: ਹਰਜੋਤ ਸਿੰਘ ਬੈਂਸ
ਸੇਵਾਵਾਂ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਲਦ ਹੋਵੇਗਾ ਜਾਰੀ
ਚੰਡੀਗੜ੍ਹ, 23 ਸਤੰਬਰ:
ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ, ਉਕਤ ਪ੍ਰਗਟਾਵਾ ਅੱਜ ਇਥੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਨੇ ਕੀਤਾ।
ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰੋਵਾਈਡਰਜ਼ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾ ਰਿਹਾ ਹੈ।
ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਉਪਰੰਤ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮ ਜਿਵੇਂ ਜਿਵੇਂ ਰੈਗੂਲਰ ਕਰਨ ਸਬੰਧੀ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦੇ ਜਾਣਗੇ ਉਵੇਂ ਹੀ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ।
Also READ:
IAS KRISHN KUMAR NEWS: ਸਾਬਕਾ ਸਿੱਖਿਆ ਸਕੱਤਰ ਨੂੰ ਹੁਣ ਦਿਤੀ ਨਵੀਂ ਨਿਯੁਕਤੀ, ਪੜ੍ਹੋ ਇਥੇ
PUNJAB GOVT POLICY FOR SCHOOL EDUCATION: ਪੰਜਾਬ ਸਰਕਾਰ ਨੇ ਬਣਾਈ, ਸਿੱਖਿਆ ਪਾਲਿਸੀ, ਅਧਿਆਪਕਾਂ ਲਈ ਵੱਡੀ ਖੱਬਰ
ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮਾਣ ਦਿੱਤਾ ਜਾਵੇ।
ਪੀਐਸਟੀਈਟੀ 2022: PSTET 2022 LINK FOR APPLYING: PSTET 2022 OFFICIAL NOTIFICATION , ELIGIBILITY, SELECTION PROCEDURE( PSTET.pseb.ac.in 2022)
ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ‘ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੁਣ ਕੰਪਿਊਟਰ ਅਧਿਆਪਕਾਂ ਦੇ ਮਸਲੇ ਨੂੰ ਜਲਦ ਹੱਲ ਕੀਤਾ ਜਾ ਰਿਹਾ ਹੈ। ਪਾਓ ਹਰੇਕ ਅਪਡੇਟ ਟੈਲੀਗਰਾਮ ਤੇ ਜੁਆਈਨ ਕਰੋ ਟੈਲੀਗਰਾਮ ਚੈਨਲ 👈👈👈
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਕੂਲ ਸਿੱਖਿਆ ਨੂੰ ਸਭ ਤੋਂ ਵੱਧ ਤਰਜ਼ੀਹੀ ਮਾਮਲਾ ਵਜੋਂ ਰੱਖਿਆ ਹੈ।
ਸ.ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਗਈ ਸਬ ਕਮੇਟੀ ਦੀ ਇਸ ਪਹਿਲੀ ਸਿਫਾਰਸ਼ ਹੂਬਹੂ ਲਾਗੂ ਕਰਕੇ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ।
HT INCREMENT STOPPED: ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵਲੋਂ ਐਚਟੀ ਦੀ ਇੰਕਰੀਮੈਂਟ ਰੋਕਣ ਲਈ ਹੁਕਮ ਜਾਰੀ