SAD NEWS: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਏਮਜ਼ 'ਚ ਦਿਹਾਂਤ

 ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਏਮਜ਼ 'ਚ ਦਿਹਾਂਤ ਹੋ ਗਿਆ ਹੈ। ਉਹ 58 ਸਾਲਾਂ ਦੇ ਸਨ। ਨਿਊਜ਼ ਏਜੰਸੀ ਏਐਨਆਈ ਨੇ ਦੱਸਿਆ ਕਿ ਰਾਜੂ ਦੇ ਪਰਿਵਾਰ ਨੇ ਮੌਤ ਦੀ ਪੁਸ਼ਟੀ ਕੀਤੀ ਹੈ। ਰਾਜੂ ਲੰਬੇ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਇੱਥੇ ਲਿਆਂਦਾ ਗਿਆ ਸੀ। ਉਹ ਪਿਛਲੇ 42 ਦਿਨਾਂ ਤੋਂ ਇੱਥੇ ਇਲਾਜ ਅਧੀਨ ਸੀ।

ਕਾਮੇਡੀਅਨ ਨੂੰ 10 ਅਗਸਤ ਨੂੰ ਸਵੇਰੇ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ ਸੀ। ਜਦੋਂ ਡਾਕਟਰਾਂ ਨੇ ਉਸ ਦੇ ਸਿਰ ਦਾ ਸੀਟੀ ਸਕੈਨ ਕੀਤਾ ਤਾਂ ਦਿਮਾਗ ਦੇ ਇੱਕ ਹਿੱਸੇ ਵਿੱਚ ਸੋਜ ਪਾਈ ਗਈ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends