ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਦੇ ਸਕੂਲਾਂ ਵਿੱਚ ਦਿੱਲੀ ਮਾਡਲ ਲਾਗੂ ਕੀਤਾ ਜਾਵੇਗਾ ਇਸ ਦੀ ਘੋਸ਼ਣਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਸੀ।ਮੁੱਖ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਪੰਜਾਬ ਦੇ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਇਆ ਜਾਵੇਗਾ।
ਸਕੂਲ ਆਫ਼ ਐਮੀਨੈਂਸ ਲਈ 405 ਸਕੂਲਾਂ ਨੂੰ ਚੁਣਿਆ ਗਿਆ ਹੈ ਅਤੇ ਸਕੂਲ ਮੁਖੀਆਂ ਨੂੰ ਇਹਨਾਂ ਸਕੂਲਾਂ ਦੀ ਸਾਫ -ਸਫਾਈ ਲਈ ਕਿਹਾ ਗਿਆ ਹੈ। ਇਹਨਾਂ ਸਕੂਲਾਂ ਦੀ ਫਾਈਨਲ INSPECTION ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ। ਉਸ ਤੋਂ ਬਾਅਦ ਫਾਈਨਲ ਚੁਣੇ ਗਏ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਇਆ ਜਾਵੇਗਾ।
LIST OF SCHOOL OF EMINENCE IN PUNJAB
ਸਕੂਲ ਆਫ਼ ਐਮੀਨੈਂਸ ਦੇਖੋ ਸੂਚੀ ਇਥੇ
ਪੰਜਾਬ ਵਿਚ 'ਸਕੂਲ ਆਫ਼ ਐਮੀਨੈਂਸ ਉਹ ਸਕੂਲ ਬਣਨਗੇ, ਜਿਨ੍ਹਾਂ ਵਿਚ ਬੱਚਿਆਂ ਦੀ ਗਿਣਤੀ ਜ਼ਿਆਦਾ ਹੋਵੇਗੀ, ਸਕੂਲ 'ਚ ਸਭ ਸਟਰੀਮ ਚੱਲਦੇ ਹੋਣਗੇ, ਬੁਨਿਆਦੀ ਢਾਂਚੇ ਦੀ ਕੋਈ ਕਮੀ ਨਹੀਂ ਹੋਵੇਗੀ, ਤਕਨਾਲੋਜੀ ਨਾਲ ਲੈਸ ਹੋਣਗੇ। ਮੁੱਢਲੇ ਪੜਾਅ 'ਤੇ ਸ਼ਨਾਖ਼ਤ ਕੀਤੇ ਜਾ ਰਹੇ ਸਕੂਲਾਂ 'ਚ ਇਹ ਸ਼ਰਤਾਂ ਸਮਾਰਟ ਸਕੂਲ ਪੂਰੀਆਂ ਕਰਦੇ ਨਜ਼ਰ ਆ ਰਹੇ ਹਨ।