STUBBLE BURNING : ਸਿੱਖਿਆ ਵਿਭਾਗ ਵੱਲੋਂ ਪਰਾਲੀ ਸਾੜਣ ਨਾਲ ਵਾਤਾਵਰਨ ਅਤੇ ਸਿਹਤ ‘ਤੇ ਪੈਣ ਵਾਲੇ ਕੁਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਐਜੂਸੈਟ ਰਾਹੀਂ ਲੈਕਚਰ

 

ਸਿੱਖਿਆ ਵਿਭਾਗ ਵੱਲੋਂ ਪਰਾਲੀ ਸਾੜਣ ਨਾਲ ਵਾਤਾਵਰਨ ਅਤੇ ਸਿਹਤ ‘ਤੇ ਪੈਣ ਵਾਲੇ ਕੁਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਐਜੂਸੈਟ ਰਾਹੀਂ ਲੈਕਚਰ 


ਚੰਡੀਗੜ੍ਹ 13 ਸਤੰਬਰ ( ਚਾਨੀ)


 ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਖੇਤਾਂ ਵਿੱਚ ਪਰਾਲੀ ਸਾੜਣ ਦੇ ਕੂਪ੍ਰਭਾਵਾਂ ਸੰਬੰਧੀ ਦੇ ਐਜੂਸੈੱਟ ਰਾਹੀਂ ਜਾਣਕਾਰੀ ਦੇਣ ਲਈ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।


ਇਸ ਸਬੰਧੀ ਜਾਣਕਾਰੀ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਵਿਚ ਬੱਚਿਆਂ ਨੂੰ ਝੋਨੇ ਦੀ ਪਰਾਲੀ ਸਾੜਨ ਨਾਲ ਲੋਕਾਂ ਦੀ ਸਿਹਤ ਤੇ ਪੈਣ ਵਾਲੇ ਪ੍ਰਭਾਵ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ  

 ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸਦ ਵਲੋਂ ਇਸ ਸਬੰਧੀ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। 


 ਲੈਕਚਰ ਦੌਰਾਨ ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਅਤੇ ਜਸਵਿੰਦਰ ਸਿੰਘ ਲੈਕਚਰਾਰ ਫਿਜ਼ਿਕਸ ਨੇ ਐਜੂਸੈੱਟ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਦੂਜਿਆਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। 

ਡਾ. ਸਰਕਾਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਫ਼ ਸੁਥਰਾ ਵਾਰਾਵਰਨ ਬਣਾਈ ਰੱਖਣ ਲਈ ਵਿਦਿਆਰਥੀ ਅਤੇ ਅਧਿਆਪਕ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰ ਸਕਦੇ ਹਨ। 

ਇਸ ਮੌਕੇ ਬੋਲਦਿਆਂ ਡਾ. ਜਸਵਿੰਦਰ ਸਿੰਘ ਲੈਕਚਰਾਰ ਫਿਜ਼ਿਕਸ ਸਸਸਸ ਕਲਿਆਣ ਜ਼ਿਲ੍ਹਾ ਪਟਿਆਲਾ ਨੇ ਸਮੂਹ ਅਧਿਆਪਕਾਂ ਨੂੰ ਸੰਬੋਧਿਤ ਕੀਤਾ ਅਤੇ ਉਹਨਾਂ ਢੰਗਾਂ ਅਤੇ ਕਿਰਿਆਵਾਂ ਬਾਰੇ ਚਰਚਾ ਕੀਤੀ ਜਿਸ ਨਾਲ ਆਮ ਲੋਕਾਂ ਨੂੰ ਬਿਨਾਂ ਖਰਚੇ ‘ਤੋਂ ਪਰਾਲੀ ਸਾੜਣ ਦੇ ਨੁਕਸਾਨਾਂ ਤੋਂ ਜਾਣੂੰ ਕਰਵਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਪਰਾਲੀ ਸਾੜਣ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ। ਸਾਹ ਦੀ ਬਿਮਾਰੀ ਵਾਲੇ ਲੋਕਾਂ ਦੀ ਜਾਨ ਜਾਣ ਦਾ ਖਤਰਾ ਵਧ ਜਾਂਦਾ ਹੈ। ਜਮੀਨ ਵਿੱਚ ਰਹਿ ਰਹੇ ਛੋਟੇ ਜੀਵ ਜੰਤੂ ਬੇਦੋਸ਼ੇ ਮਾਰੇ ਜਾਂਦੇ ਹਨ ਜੋ ਕਿ ਸਿੱਧੇ-ਅਸਿੱਧੇ ਰੂਪ ਵਿੱਚ ਭੂਮੀ ਨੂੰ ਉਪਜਾਊ ਬਣਾਉਣ ਵਿੱਚ ਸਹਾਇਕ ਹੁੰਦੇ ਹਨ। ਇਸ ਮੌਕੇ ਉਹਨਾਂ ਨੇ ਪਰਾਲੀ ਦੀ ਸੁਚੱਜੀ ਵਰਤੋਂ ਸੰਬੰਧੀ ਆਪਣੇ ਸੁਝਾਅ ਵੀ ਸਾਂਝੇ ਕੀਤੇ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਰੁਮਕੀਤ ਕੌਰ ਵੀ ਮੌਜੂਦ ਰਹੇ।

Featured post

PSEB PRE BOARD EXAM 2025 : ਪਹਿਲੀ ਤੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੀ ਡੇਟ ਸੀਟ ਜਾਰੀ

PRE BOARD/TERM-2 DATESHEET 2025: ਪਹਿਲੀ ਤੋਂ ਬਾਰ੍ਹਵੀਂ ਵੀਂ ਜਮਾਤ ਦੀਆਂ ਪ੍ਰੀ ਬੋਰਡ/ਟਰਮ-2 ਪ੍ਰੀਖਿਆਵਾਂ 31 ਜਨਵਰੀ ਤੱਕ  Mohali, January 8 ,2025 (PBJOBSOF...

RECENT UPDATES

Trends