ਐੱਸ.ਏ.ਐੱਸ. ਨਗਰ 17 ਅਕਤੂਬਰ ( ਰਜਿੰਦਰ ਚਾਨੀ)ਵਰਿੰਦਰ ਕੁਮਾਰ ਸ਼ਰਮਾ ਆਈ.ਏ.ਐੱਸ. ਨੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਅਤੇ ਡੀ.ਜੀ.ਐੱਸ.ਈ. ਪੰਜਾਬ ਦਾ ਕਾਰਜਭਾਰ ਸੰਭਾਲਿਆ

 ਵਰਿੰਦਰ ਕੁਮਾਰ ਸ਼ਰਮਾ ਆਈ.ਏ.ਐੱਸ. ਨੇ  ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਅਤੇ ਡੀ.ਜੀ.ਐੱਸ.ਈ. ਪੰਜਾਬ ਦਾ ਕਾਰਜਭਾਰ ਸੰਭਾਲਿਆ



ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਆਈ.ਏ.ਐੱਸ. (ਬੈਚ 2009) ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਾ ਕਾਰਜਭਾਰ ਸੰਭਾਲ ਲਿਆ ਹੈ।

ਇਸ ਮੌਕੇ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਸਿੱਖਿਆ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇੱਕ ਟੀਮ ਵੱਜੋਂ ਕਾਰਜ ਕੀਤੇ ਜਾਣ ਤਾਂ ਜੋ ਪੰਜਾਬ ਦੀ ਸਕੂਲ ਸਿੱਖਿਆ ਉਚੇਰੀ ਬੁਲੰਦੀਆਂ ਨੂੰ ਛੂਹ ਸਕੇ। ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਹਿੱਤ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਆਪਣੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends